ਡੱਲੇਵਾਲ ਦੇ ਮਰਨ ਵਰਤ ਦਾ 21ਵਾਂ ਦਿਨ, ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ਦੇ ਸਮਰਥਨ ‘ਚ ਟਰੈਕਟਰ ਮਾਰਚ ਅੱਜ

Updated On: 

16 Dec 2024 09:46 AM

ਡੱਲੇਵਾਲ ਨੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਉਹ 96 ਘੰਟੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਖਨੌਰੀ ਬਾਰਡਰ 'ਤੇ ਆ ਗਏ ਸਨ। ਹੁਣ ਭੁੱਖ ਹੜਤਾਲ ਕਾਰਨ ਉਹਨਾਂ ਦਾ ਭਾਰ ਕਾਫੀ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ।

ਡੱਲੇਵਾਲ ਦੇ ਮਰਨ ਵਰਤ ਦਾ 21ਵਾਂ ਦਿਨ, ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ਦੇ ਸਮਰਥਨ ਚ ਟਰੈਕਟਰ ਮਾਰਚ ਅੱਜ

ਡੱਲੇਵਾਲ ਦੇ ਮਰਨ ਵਰਤ ਦਾ 21ਵਾਂ ਦਿਨ, ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ਦੇ ਸਮਰਥਨ 'ਚ ਟਰੈਕਟਰ ਮਾਰਚ ਅੱਜ

Follow Us On

ਅੱਜ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਇਹ ਟਰਕੈਟਰ ਮਾਰਚ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੱਢਿਆ ਜਾਵੇਗਾ। ਖਨੌਰੀ ਸਰਹੱਦ ਤੇ 21 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਜਗਜੀਤ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਡੀਸੀ ਅਤੇ ਐਸਡੀਐਮ ਨੂੰ ਸੌਂਪਣਗੇ।

ਡੱਲੇਵਾਲ ਨੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਉਹ 96 ਘੰਟੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਖਨੌਰੀ ਬਾਰਡਰ ‘ਤੇ ਆ ਗਏ ਸਨ। ਹੁਣ ਭੁੱਖ ਹੜਤਾਲ ਕਾਰਨ ਉਹਨਾਂ ਦਾ ਭਾਰ ਕਾਫੀ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।

ਦਿਲ ਦਾ ਦੌਰਾ ਪੈਣ ਦਾ ਖ਼ਤਰਾ

ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਨੂੰ ਸਾਈਲੈਂਟ ਹਾਰਟ ਅਟੈਕ ਦਾ ਖਤਰਾ ਹੈ। ਉਹਨਾਂ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਜ਼ਰੂਰੀ ਹੈ।

ਦੂਜੇ ਪਾਸੇ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਐਤਵਾਰ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਯੂਨੀਅਨਾਂ ਨੂੰ ਪੱਤਰ ਲਿਖ ਕੇ ਇੱਕ ਮੰਚ ‘ਤੇ ਇਕੱਠੇ ਹੋਣ ਲਈ ਕਿਹਾ ਹੈ। ਪੰਜਾਬ ਵਿਧਾਨ ਸਭਾ ਚੋਣ ਲੜ ਚੁੱਕੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਪੰਧੇਰ ਦੀ ਚਿੱਠੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਵੀ ਲਹਿਰ ਦਾ ਮੁੱਖ ਚਿਹਰਾ ਹਨ ਪਰ ਪੱਤਰ ਤੇ ਉਨ੍ਹਾਂ ਦੀ ਯੂਨੀਅਨ ਦੇ ਦਸਤਖ਼ਤ ਨਹੀਂ ਹਨ।

ਡੱਲੇਵਾਲ ਦੀ ਜਥੇਬੰਦੀ ਨਾਲ ਜੁੜੇ ਆਗੂਆਂ ਨੇ ਅਜੇ ਤੱਕ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਹਾਲਾਂਕਿ ਜਦੋਂ ਪੰਧੇਰ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਅੰਤ੍ਰਿੰਗ ਕਮੇਟੀ ਦਾ ਮਾਮਲਾ ਹੈ। ਉਹਨਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।

ਕਿਸਾਨ ਕਾਂਗਰਸ ਪ੍ਰਧਾਨ ਵੀ ਕਰਨਗੇ ਭੁੱਖ ਹੜਤਾਲ

ਪੰਜਾਬ ਕਿਸਾਨ ਕਾਂਗਰਸ ਦੇ ਪ੍ਰਧਾਨ ਬਿਕਰਮ ਸਿੰਘ ਸੰਧੂ ਜਗਜੀਤ ਡੱਲੇਵਾਲ ਦੇ ਸਮਰਥਨ ਵਿੱਚ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਇੱਕ ਰੋਜ਼ਾ ਭੁੱਖ ਹੜਤਾਲ ਤੇ ਬੈਠਣਗੇ।

Exit mobile version