ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

26 ਮਾਰਚ ਨੂੰ ਟਰੈਕਟਰ ਮਾਰਚ ਕੱਢਣਗੇ ਕਿਸਾਨ, ਡੱਲੇਵਾਲ ਦੀ ਹਾਲਤ ਨਾਜ਼ੁਕ, ਬੋਲਣ ‘ਚ ਹੋ ਰਹੀ ਦਿੱਕਤ

ਕਿਸਾਨ ਆਗੂਆਂ ਵੱਲੋਂ 26 ਮਾਰਚ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਸਮੇਂ ਸਿਰ ਹੱਲ ਕਰਨੇ ਚਾਹੀਦੇ ਹਨ। ਜੇਕਰ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਕੇਂਦਰ ਸਥਿਤੀ ਨੂੰ ਸੰਭਾਲ ਨਹੀਂ ਸਕੇਗਾ।

26 ਮਾਰਚ ਨੂੰ ਟਰੈਕਟਰ ਮਾਰਚ ਕੱਢਣਗੇ ਕਿਸਾਨ, ਡੱਲੇਵਾਲ ਦੀ ਹਾਲਤ ਨਾਜ਼ੁਕ, ਬੋਲਣ 'ਚ ਹੋ ਰਹੀ ਦਿੱਕਤ
Follow Us
tv9-punjabi
| Updated On: 08 Jan 2025 09:59 AM IST

ਪੰਜਾਬ- ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਮਰਨ ਵਰਤ ਦਾ 44ਵਾਂ ਦਿਨ ਹੈ। ਉਹ ਕਿਸੇ ਨਾਲ ਵੀ ਗੱਲ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਨੂੰ ਬੋਲਣ ਵਿੱਚ ਕਾਫੀ ਦਿੱਕਤ ਹੋ ਰਹੀ ਹੈ। ਦੂਜੇ ਪਾਸੇ ਕਿਸਾਨ ਆਗੂਆਂ ਨੇ 26 ਮਾਰਚ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਸਮੇਂ ਸਿਰ ਹੱਲ ਕਰਨੇ ਚਾਹੀਦੇ ਹਨ। ਜੇਕਰ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਕੇਂਦਰ ਸਥਿਤੀ ਨੂੰ ਸੰਭਾਲ ਨਹੀਂ ਸਕੇਗਾ।

ਸਿਹਤ ਵਿਭਾਗ ਨੇ ਰਾਤ ਨੂੰ ਤਿੰਨ ਵਾਰ ਕੀਤਾ ਚੈਕਅੱਪ

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8.15 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਕਾਫੀ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 77/45 ਤੋਂ ਹੇਠਾਂ ਤੇ ਨਬਜ਼ ਦੀ ਦਰ 38 ਤੋਂ ਹੇਠਾਂ ਆ ਗਈ ਸੀ। ਰਾਤ ਢਾਈ ਵਜੇ ਡਾਕਟਰਾਂ ਦੇ ਯਤਨਾਂ ਸਦਕਾ ਬਲੱਡ ਪ੍ਰੈਸ਼ਰ 95/70 ‘ਤੇ ਥੋੜ੍ਹਾ ਸਥਿਰ ਹੋ ਗਿਆ। ਇਸ ਵੇਲੇ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਅਧਿਕਾਰੀਆਂ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਮੰਗਲਵਾਰ ਸਵੇਰੇ ਸੀਨੀਅਰ ਪੁਲਿਸ ਅਧਿਕਾਰੀ ਨਰਿੰਦਰ ਭਾਰਗਵ ਤੇ ਐਸਐਸਪੀ ਪਟਿਆਲਾ ਨਾਨਕ ਸਿੰਘ ਖਨੌਰੀ ਪਹੁੰਚੇ। ਇੱਥੇ ਉਹ ਕਿਸਾਨ ਆਗੂਆਂ ਨੂੰ ਮਿਲੇ। ਉਨ੍ਹਾਂ ਨੇ ਦੱਸਿਆ ਕਿ ਜਦੋਂ ਡੱਲੇਵਾਲ ਦੀ ਸਿਹਤ ਵਿਗੜ ਗਈ ਤਾਂ ਮੌਕੇ ‘ਤੇ ਸਰਕਾਰੀ ਡਾਕਟਰਾਂ ਦੀ ਟੀਮ ਮੌਜੂਦ ਸੀ। ਰਾਤ ਨੂੰ 3 ਵਾਰ ਜਾਂਚ ਕੀਤੀ ਗਈ। ਹਾਲਾਂਕਿ ਡੱਲੇਵਾਲ ਨੇ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 6 ਜਨਵਰੀ ਨੂੰ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਖਨੌਰੀ ਸਰਹੱਦ ਵਿਖੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।

13 ਜਨਵਰੀ ਨੂੰ ਸਾੜਨਗੇ ਡਰਾਫ ਦੀ ਕਾਪੀ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿਆਰ ਕੀਤੀ ਗਈ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਦਾ ਹੀ ਰੂਪ ਹੈ। ਹੁਣ ਇਸ ਨੂੰ ਨਵੇਂ ਰੂਪ ਵਿੱਚ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਦੇਸ਼ ਭਰ ਵਿੱਚ ਇਸ ਖਰੜੇ ਨੂੰ ਸਾੜਿਆ ਜਾਵੇਗਾ। ਇਸ ਦੇ ਨਾਲ ਹੀ 10 ਜਨਵਰੀ ਨੂੰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਗਿਆ ਹੈ।

ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ

ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ 28 ਦਿਨਾਂ ‘ਚ 8 ਸੁਣਵਾਈਆਂ ਹੋ ਚੁੱਕੀਆਂ ਹਨ। ਪਹਿਲੀ ਸੁਣਵਾਈ 13 ਦਸੰਬਰ ਨੂੰ ਹੋਈ ਸੀ। ਇਸ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਇੱਥੋਂ ਤੱਕ ਕਿ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਨ ਦਾ ਸਮਾਂ ਦਿੱਤਾ ਗਿਆ। ਇਸ ਲਈ ਕੇਂਦਰ ਤੋਂ ਮਦਦ ਲੈਣ ਲਈ ਵੀ ਕਿਹਾ ਗਿਆ ਹੈ। ਇੰਨਾ ਹੀ ਨਹੀਂ ਅਦਾਲਤ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ