ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਪੁਲਿਸ ਵਿਚਾਲੇ ਗੱਲਬਾਤ ਅਸਫਲ, ਕਿਹਾ- ਡੱਲੇਵਾਲ ਨੂੰ ਮੋਰਚੇ ‘ਤੇ ਲਿਆਓ, ਫਿਰ ਕਰਾਂਗੇ ਗੱਲ

Updated On: 

27 Nov 2024 19:02 PM

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਇਹ ਉਨ੍ਹਾਂ ਦੇ ਹੱਥ ਨਹੀਂ ਹੈ। ਹੁਣ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਇੱਕ ਸੰਸਦ ਮੈਂਬਰ ਡੱਲੇਵਾਲ ਨੂੰ ਮਿਲਣ ਗਏ, ਪਰ ਮਿਲਣ ਨਹੀਂ ਦਿੱਤਾ ਗਿਆ। ਅਸੀਂ ਦੇਖ ਸਕਦੇ ਹਾਂ ਕਿ ਦਾਲ ਵਿੱਚ ਕੁਝ ਕਾਲਾ ਹੈ। ਉਥੇ ਹੀ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।

ਖਨੌਰੀ ਬਾਰਡਰ ਤੇ ਕਿਸਾਨਾਂ ਦੀ ਪੁਲਿਸ ਵਿਚਾਲੇ ਗੱਲਬਾਤ ਅਸਫਲ, ਕਿਹਾ- ਡੱਲੇਵਾਲ ਨੂੰ ਮੋਰਚੇ ਤੇ ਲਿਆਓ, ਫਿਰ ਕਰਾਂਗੇ ਗੱਲ

ਕਿਸਾਨ ਆਗੂ ਜਗਜੀਤ ਡੱਲੇਵਾਲ (Photo Credit: @jagjitdallewal1)

Follow Us On

ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਗਰਮਾ ਗਿਆ ਹੈ। ਉਨ੍ਹਾਂ ਨੂੰ ਬਚਾਉਣ ਲਈ ਕਿਸਾਨ ਇਕੱਠੇ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਦੇ ਡੀਆਈਜੀ ਮਨਜੀਤ ਸਿੰਘ ਸੰਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਲਈ ਖਨੌਰੀ ਸਰਹੱਦ ‘ਤੇ ਪੁੱਜੇ ਪਰ ਕੋਈ ਨਤੀਜਾ ਨਹੀਂ ਨਿਕਲਿਆ।

ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਡੱਲੇਵਾਲ ਦਾ ਮੁੱਦਾ ਚੁੱਕਿਆ ਗਿਆ। ਸਪੱਸ਼ਟ ਕੀਤਾ ਗਿਆ ਕਿ ਜਦੋਂ ਤੱਕ ਡੱਲੇਵਾਲ ਮੋਰਚੇ ‘ਤੇ ਨਹੀਂ ਆਉਂਦੇ, ਉਦੋਂ ਤੱਕ ਕੋਈ ਹੋਰ ਗੱਲਬਾਤ ਨਹੀਂ ਹੋਵੇਗੀ। ਇਸ ‘ਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਗੱਲ ਸੁਣ ਲਈ ਗਈ ਹੈ। ਇਹ ਸੰਦੇਸ਼ ਉੱਚ ਅਧਿਕਾਰੀਆਂ ਤੇ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਬਾਰੇ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਮਰਨ ਵਰਤ ਦੌਰਾਨ ਕਿਸੇ ਆਗੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਦੂਜਾ ਸਾਥੀ ਅੱਗੇ ਮਰਨ ਵਰਤ ‘ਤੇ ਬੈਠੇਗਾ। ਮੰਗਾਂ ਪੂਰੀਆਂ ਨਾ ਹੋਣ ਤੱਕ ਇਹ ਮਰਨ ਵਰਤ ਜਾਰੀ ਰਹੇਗਾ।

ਇਸ ਦੌਰਾਨ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਦਿੱਲੀ ਮਾਰਚ ਨੂੰ ਲੈ ਕੇ ਕਿਹਾ ਕਿ ਇਹ ਕਿਸਾਨਾਂ ਦਾ ਫੈਸਲਾ ਹੈ। ਕਿਸਾਨਾਂ ਨੂੰ ਦਿੱਲੀ ਜਾਣਾ ਚਾਹੀਦਾ ਹੈ। ਦਿੱਲੀ ਕਿਸਾਨਾਂ ਦੀ ਹੈ। ਦਿੱਲੀ ਵਿੱਚ ਵੀ ਕਿਸਾਨ ਹਨ।

ਜਾਣੋ ਕਿਸਾਨ ਆਗੂ ਸਰਵਣ ਪੰਧੇਰ ਨੇ ਕੀ ਕਿਹਾ

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਇਹ ਉਨ੍ਹਾਂ ਦੇ ਹੱਥ ਨਹੀਂ ਹੈ। ਹੁਣ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਇੱਕ ਸੰਸਦ ਮੈਂਬਰ ਡੱਲੇਵਾਲ ਨੂੰ ਮਿਲਣ ਗਏ, ਪਰ ਮਿਲਣ ਨਹੀਂ ਦਿੱਤਾ ਗਿਆ। ਅਸੀਂ ਦੇਖ ਸਕਦੇ ਹਾਂ ਕਿ ਦਾਲ ਵਿੱਚ ਕੁਝ ਕਾਲਾ ਹੈ। ਉਥੇ ਹੀ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਡੱਲੇਵਾਲ ਨੂੰ ਬੰਨ੍ਹ ਕੇ ਉਨ੍ਹਾਂ ਦੇ ਨੱਕ ਵਿੱਚ ਟਿਊਬ ਰਾਹੀਂ ਖੁਰਾਕ ਦੇ ਰਹੀ ਹੈ ਕਿਉਂਕਿ ਉਨ੍ਹਾਂ ਨੇ ਆਪ ਹੀ ਕਿਹਾ ਹੈ ਕਿ ਉਹ ਨਾ ਕੁਝ ਖਾਉਣਗੇ ਅਤੇ ਨਾ ਪੀਣਗੇ। ਉਸ ਦੀ ਮੌਜੂਦਾ ਹਾਲਤ ਬਾਰੇ ਨਾ ਤਾਂ ਹਸਪਤਾਲ ਅਤੇ ਨਾ ਹੀ ਕੋਈ ਸਰਕਾਰੀ ਬੁਲਾਰੇ ਕੁਝ ਦੱਸ ਰਹੇ ਹਨ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।