MSP ਦੀ ਕਾਨੂੰਨੀ ਗਰੰਟੀ ਲਈ ਭੁੱਖ ਹੜਤਾਲ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

Updated On: 

16 Nov 2024 13:02 PM

ਕਿਸਾਨ ਆਗੂਆਂ ਨੇ ਘੱਟੋਂ ਘੱਟ ਸਮਰਥਨ ਮੁੱਲ ( MSP) ਸਮੇਤ 12 ਮੰਗਾਂ ਰੱਖੀਆਂ ਹਨ। ਜਿਸ ਦੇ ਲਈ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ 26 ਨਵੰਬਰ ਨੂੰ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਤੇ ਬੈਠਣਗੇ। ਕਿਉਂਕਿ ਇਸੇ ਦਿਨ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ।

MSP ਦੀ ਕਾਨੂੰਨੀ ਗਰੰਟੀ ਲਈ ਭੁੱਖ ਹੜਤਾਲ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

MSP ਦੀ ਕਾਨੂੰਨੀ ਗਰੰਟੀ ਲਈ ਭੁੱਖ ਹੜਤਾਲ ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

Follow Us On

ਕਿਸਾਨ ਆਗੂ ਜਗਜੀਤ ਸਿੰਘ ਨੇ 26 ਨਵੰਬਰ ਤੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕਰ ਦਿੱਤਾ ਹੈ। ਸੰਭੂ ਬਾਰਡਰ ਤੇ ਲਗਾਤਾਰ ਧਰਨਾ ਲਗਾਕੇ ਬੈਠੇ ਕਿਸਾਨਾਂ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ। ਜਿਸ ਕਾਰਨ ਉਹ ਆਪਣੀਆਂ ਮੰਗਾਂ ਲਈ ਹੁਣ ਭੁੱਖ ਹੜਤਾਲ ਕਰਨਗੇ।

ਡੱਲੇਵਾਲ ਨੇ ਕਿਹਾ ਕਿ ਪਹਿਲਾਂ ਉਹਨਾਂ ਦਾ ਪ੍ਰੋਗਰਾਮ 25 ਨਵੰਬਰ ਤੋਂ ਮਰਨ ਵਰਤ ਤੇ ਬੈਠਣ ਦਾ ਸੀ ਪਰ 26 ਨਵੰਬਰ ਇਸ ਕਰਕੇ ਚੁਣਿਆ ਗਿਆ ਹੈ ਕਿਉਂਕਿ ਇਸ ਦਿਨ ਤੋਂ ਹੀ ਦਿੱਲੀ ਵੱਲ ਨੂੰ ਕਿਸਾਨ ਅੰਦੋਲਨ ਨੇ ਕੂਚ ਕੀਤਾ ਸੀ।

ਜਦੋਂ ਤੱਕ ਮੰਗਾਂ ਨਹੀਂ, ਉਦੋਂ ਤੱਕ ਸਸਕਾਰ ਨਹੀਂ

ਜਗਜੀਤ ਡੱਲੇਵਾਲ ਨੇ ਕਿਹਾ ਕਿ ਉਹ ਭੁੱਖ ਹੜਤਾਲ ਕਰਨ ਜਾ ਰਹੇ ਹਨ। ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਅਤੇ ਕਿਸਾਨ ਆਗੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਉਸ ਆਗੂ ਦੀ ਲਾਸ਼ ਨੂੰ ਉਦੋਂ ਤੱਕ ਰੱਖਿਆ ਜਾਵੇਗਾ। ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।

ਉਹਨਾਂ ਕਿਹਾ ਕਿ ਇੱਕ ਆਗੂ ਦੀ ਮੌਤ ਤੋਂ ਬਾਅਦ ਦੂਜਾ ਕਿਸਾਨ ਆਗੂ ਭੁੱਖ ਹੜਤਾਲ ਤੇ ਬੈਠ ਜਾਵੇਗਾ। ਇਸ ਸਿਲਸਿਲਾ ਉਦੋਂ ਤੱਕ ਚਲਦਾ ਰਹੇਗਾ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।

ਖ਼ਬਰ ਅਪਡੇਟ ਹੋ ਰਹੀ ਹੈ…..

Exit mobile version