ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਦਾ ਕਿਸਾਨਾਂ ਨੂੰ ਸੰਦੇਸ਼, ਕਿਹਾ- ਹੋਰ ਸੂਬੇ ਦੇਣ ਸਾਥ
Jagjit Singh Dallewal: ਖਨੌਰੀ ਸਰਹੱਦ ਤੇ ਪਿਛਲੇ 29 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਨ ਕਿ ਉਹ ਬਿਲਕੁਲ ਠੀਕ ਹਨ ਅਤੇ ਇਸ ਲੜਾਈ ਨੂੰ ਜਿੱਤਣ ਲਈ ਇੱਥੇ ਖੜ੍ਹੇ ਹਨ।

Jagjit Singh Dallewal: ਮਰਨ ਵਰਤ ਦੇ 29ਵੇਂ ਦਿਨ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਮੰਚ ਤੇ ਪੁੱਜੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੁਨੇਹਾ ਦਿੰਦਿਆਂ ਸਰਹੱਦੀ ਤੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ‘ਤੇ ਵੀ ਨਿਸ਼ਾਨਾ ਸਾਧਿਆ ਹੈ ਕਿ ਉਹ ਇਸ ਅੰਦੋਲਨ ਨੂੰ ਜਲਦੀ ਤੋਂ ਜਲਦੀ ਖਤਮ ਕਰਨਾ ਚਾਹੁੰਦਾ ਹੈ।
ਖਨੌਰੀ ਸਰਹੱਦ ਤੇ ਪਿਛਲੇ 29 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਉਹ ਬਿਲਕੁਲ ਠੀਕ ਹਨ ਅਤੇ ਇਸ ਲੜਾਈ ਨੂੰ ਜਿੱਤਣ ਲਈ ਇੱਥੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਲੜਾਈ ਅਸੀਂ ਜਿੱਤਣੀ ਹੈ, ਇਸ ਲਈ ਸਾਨੂੰ ਇਕਜੁੱਟ ਹੋ ਕੇ ਲੜਨਾ ਪਵੇਗਾ। ਇਸ ਦੇ ਲਈ ਜ਼ਰੂਰੀ ਹੈ ਕਿ ਅਸੀਂ ਇਕਜੁੱਟ ਹੋਈਏ।
ਛੋਟਾ ਭਾਈ ਵੀ ਹੋਵੇ ਲੜਾਈ ‘ਚ ਸ਼ਾਮਲ
ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਜਦੋਂ ਉਹ ਪਿਛਲੀ ਵਾਰ ਅੰਦੋਲਨ ਖਤਮ ਕਰਕੇ ਚਲੇ ਗਏ ਸਨ ਤਾਂ ਕਈ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਅੰਦੋਲਨ ਅੱਧ ਵਿਚਾਲੇ ਛੱਡ ਰਹੇ ਹਨ। ਇਸ ਲਈ ਅਸੀਂ ਮੁੜ ਸਰਹੱਦਾਂ ‘ਤੇ ਵਾਪਸ ਆ ਗਏ ਹਾਂ। ਪਿਛਲੀ ਵਾਰ ਸਾਨੂੰ ਵੱਡਾ ਭਾਈ ਕਿਹਾ ਗਿਆ ਸੀ, ਇਸ ਲਈ ਵੱਡਾ ਭਾਈ ਮੁੜ ਮੈਦਾਨ ਵਿੱਚ ਆ ਗਿਆ ਹੈ। ਹੁਣ ਲੋੜ ਇਸ ਗੱਲ ਦੀ ਹੈ ਕਿ ਛੋਟਾ ਭਰਾ ਵੀ ਲੜਾਈ ਵਿੱਚ ਸ਼ਾਮਲ ਹੋ ਕੇ ਮੈਦਾਨ ਵਿੱਚ ਉਤਰ ਆਵੇ।
dallewal shots
ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਸਾਨੂੰ ਇੱਥੋਂ ਭਜਾਉਣਾ ਚਾਹੁੰਦੀ ਹੈ। ਉਹ ਸਾਡੇ ਅੰਦੋਲਨ ਨੂੰ ਇੱਥੋਂ ਖਤਮ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਉਹ ਸਾਨੂੰ ਚੁੱਕਣ ਵਿੱਚ ਅਸਫਲ ਰਹਿੰਦੇ ਹਨ, ਤਾਂ ਅਸੀਂ ਜੇਤੂ ਬਣਾਂਗੇ। ਅਸੀਂ ਜਾਂ ਤਾਂ ਇੱਥੋਂ ਜਿੱਤ ਕੇ ਜਾਵਾਂਗੇ ਜਾਂ ਮਰ ਜਾਵਾਂਗੇ।
ਇਹ ਵੀ ਪੜ੍ਹੋ
ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਹੁਣ ਤੱਕ ਸਾਡਾ ਸਮਰਥਨ ਕੀਤਾ ਹੈ। ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਰਹਾਂਗਾ ਜੋ ਭਵਿੱਖ ਵਿੱਚ ਸਾਡਾ ਸਮਰਥਨ ਕਰਨਗੇ।
29 ਦਿਨਾਂ ਤੋਂ ਭੁੱਖ ਹੜ੍ਹਤਾਲ ਤੇ ਹਨ ਡੱਲੇਵਾਲ, ਹਾਲਤ ਨਾਜ਼ੁਕ
ਜਿਕਰਯੋਗ ਹੈ ਕਿ ਡੱਲੇਵਾਲ ਬੀਤੇ ਫਸਲਾਂ ਤੇ ਐਮਐਸਪੀ ਦੀ ਗਾਰੰਟੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਬੀਤੇ 29 ਦਿਨਾਂ ਤੋਂ ਭੁੱਖ ਹੜ੍ਹਤਾਲ ਤੇ ਹਨ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੀ, ਉਹ ਆਪਣਾ ਮਰਨ ਵਰਤ ਨਹੀਂ ਖੋਲ੍ਹਣਗੇ। ਹਾਲਾਂਕਿ, ਇਸ ਦੌਰਾਨ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਹੋਈ, ਜਿਸ ਦੌਰਾਨ ਕੋਰਟ ਨੇ ਡੱਲੇਵਾਲ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਅਸਥਾਈ ਹਸਪਤਾਲ ਬਣਾਉਣ ਦਾ ਆਦੇਸ਼ ਦਿੱਤਾ ਸੀ।