AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਗਰਾਓਂ ਚ ਆਸਟ੍ਰੇਲੀਆ ਭੇਜਣ ਦੇ ਨਾਂ ਤੇ ਮਾਰੀ 22 ਲੱਖ ਦੀ ਠੱਗੀ, ਏਜੰਟ ਨੇ ਦਿੱਤਾ ਜਾਅਲੀ ਵੀਜ਼ਾ; 3 ਖਿਲਾਫ਼ ਮਾਮਲਾ ਦਰਜ

ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖੇਬਾਜ਼ ਟਰੈਵਲ ਏਜੰਟਾਂ ਵੱਲੋਂ ਨਿਸ਼ਾਨਾ ਬਣਾਉਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਜਗਰਾਓਂ ਅਧੀਨ ਪੈਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਆਸਟ੍ਰੇਲੀਆ ਜਾਣ ਦਾ ਸੁਫ਼ਨਾ ਵੇਖ ਰਹੇ ਇੱਕ ਨੌਜਵਾਨ ਕੋਲੋਂ 22 ਲੱਖ ਰੁਪਏ ਦੀ ਵੱਡੀ ਠੱਗੀ ਮਾਰ ਲਈ ਗਈ।

ਜਗਰਾਓਂ ਚ ਆਸਟ੍ਰੇਲੀਆ ਭੇਜਣ ਦੇ ਨਾਂ ਤੇ ਮਾਰੀ 22 ਲੱਖ ਦੀ ਠੱਗੀ, ਏਜੰਟ ਨੇ ਦਿੱਤਾ ਜਾਅਲੀ ਵੀਜ਼ਾ; 3 ਖਿਲਾਫ਼ ਮਾਮਲਾ ਦਰਜ
tv9-punjabi
| Published: 03 Oct 2026 14:56 PM IST
Share

ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖੇਬਾਜ਼ ਟਰੈਵਲ ਏਜੰਟਾਂ ਵੱਲੋਂ ਨਿਸ਼ਾਨਾ ਬਣਾਉਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਜਗਰਾਓਂ ਅਧੀਨ ਪੈਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਆਸਟ੍ਰੇਲੀਆ ਜਾਣ ਦਾ ਸੁਫ਼ਨਾ ਵੇਖ ਰਹੇ ਇੱਕ ਨੌਜਵਾਨ ਕੋਲੋਂ 22 ਲੱਖ ਰੁਪਏ ਦੀ ਵੱਡੀ ਠੱਗੀ ਮਾਰ ਲਈ ਗਈ। ਦੋਸ਼ ਹੈ ਕਿ ਕਥਿਤ ਏਜੰਟ ਨੇ ਵਿਦੇਸ਼ ਭੇਜਣ ਦਾ ਪੱਕਾ ਭਰੋਸਾ ਦੇ ਕੇ ਮੋਟੀ ਰਕਮ ਵਸੂਲ ਲਈ ਅਤੇ ਬਾਅਦ ਵਿੱਚ ਨੌਜਵਾਨ ਨੂੰ ਆਸਟ੍ਰੇਲੀਆ ਦਾ ਫ਼ਰਜ਼ੀ ਵੀਜ਼ਾ ਥਮਾ ਦਿੱਤਾ। ਜਦੋਂ ਵੀਜ਼ਾ ਜਾਅਲੀ ਨਿਕਲਿਆ ਤਾਂ ਪੀੜਤ ਨੇ ਆਪਣੀ ਰਕਮ ਵਾਪਸ ਮੰਗੀ, ਪਰ ਮੁਲਜ਼ਮਾਂ ਨੇ ਪੈਸੇ ਮੋੜਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਪੁਲਿਸ ਨੇ ਲੰਮੀ ਪੜਤਾਲ ਤੋਂ ਬਾਅਦ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਜਾਣ-ਪਛਾਣ ਵਾਲਿਆਂ ਰਾਹੀਂ ਹੋਈ ਸੀ ਏਜੰਟ ਨਾਲ ਮੁਲਾਕਾਤ

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਮਲਸੀਹਾਂ ਬਾਜਨ ਦੇ ਵਸਨੀਕ ਸੰਨੀ ਅਤੇ ਬਾਭੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਪਿੰਡ ਸੰਗੋਵਾਲ ਦਾ ਵਸਨੀਕ ਅਜੇ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਰਾਜਵਰਿੰਦਰਪਾਲ ਸਿੰਘ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪਿੰਡ ਸ਼ੇਰੇਵਾਲ ਦੇ ਰਹਿਣ ਵਾਲੇ ਨਵਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਿਆਨ ਦਰਜ ਕਰਵਾਇਆ ਹੈ ਕਿ ਉਹ ਰੁਜ਼ਗਾਰ ਲਈ ਆਸਟ੍ਰੇਲੀਆ ਜਾਣਾ ਚਾਹੁੰਦਾ ਸੀ। ਇਸੇ ਸਿਲਸਿਲੇ ਦੌਰਾਨ ਉਸ ਨੇ ਆਪਣੇ ਪੁਰਾਣੇ ਜਾਣਕਾਰਾਂ ਸੰਨੀ ਅਤੇ ਬਾਭੋ ਨਾਲ ਰਾਬਤਾ ਕਾਇਮ ਕੀਤਾ।

ਸ਼ਿਕਾਇਤਕਰਤਾ ਅਨੁਸਾਰ, ਦੋਵਾਂ ਨੇ ਉਸ ਨੂੰ ਭਰੋਸੇ ਵਿੱਚ ਲੈਂਦਿਆਂ ਦੱਸਿਆ ਕਿ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚ ਅਜੇ ਸਿੰਘ ਨਾਂ ਦਾ ਇੱਕ ਮਾਹਰ ਏਜੰਟ ਹੈ, ਜਿਸ ਨੇ ਪਹਿਲਾਂ ਵੀ ਕਈ ਨੌਜਵਾਨਾਂ ਦੇ ਕਾਨੂੰਨੀ ਤਰੀਕੇ ਨਾਲ ਵੀਜ਼ੇ ਲਗਵਾ ਕੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਹੈ। ਇਸ ਮਗਰੋਂ ਉਨ੍ਹਾਂ ਨੇ ਨਵਦੀਪ ਦੀ ਮੁਲਾਕਾਤ ਅਜੇ ਸਿੰਘ ਨਾਲ ਕਰਵਾਈ ਅਤੇ ਉਸ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਉਣ ਦੀ ਪੂਰੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ। ਮੁਲਜ਼ਮਾਂ ਦੀਆਂ ਝੂਠੀਆਂ ਗੱਲਾਂ ਅਤੇ ਭਰੋਸੇ ਵਿੱਚ ਆ ਕੇ ਨਵਦੀਪ ਸਿੰਘ ਨੇ ਆਸਟ੍ਰੇਲੀਆ ਦੇ ਵੀਜ਼ੇ ਲਈ ਅਜੇ ਸਿੰਘ ਨਾਲ ਕੁੱਲ 22 ਲੱਖ ਰੁਪਏ ਵਿੱਚ ਸੌਦਾ ਤੈਅ ਕਰ ਲਿਆ।

ਕੁਝ ਰਕਮ ਗੂਗਲ ਪੇਅ ਰਾਹੀਂ ਅਤੇ ਬਾਕੀ ਦਿੱਤੀ ਨਕਦ

ਪੀੜਤ ਨੌਜਵਾਨ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸ ਨੇ ਤੈਅ ਹੋਈ ਰਕਮ ਵਿੱਚੋਂ ਕੁਝ ਪੈਸੇ ਗੂਗਲ ਪੇਅ (Google Pay) ਰਾਹੀਂ ਆਨਲਾਈਨ ਟਰਾਂਸਫਰ ਕੀਤੇ, ਜਦਕਿ ਬਾਕੀ ਰਹਿੰਦੀ ਵੱਡੀ ਰਕਮ ਨਕਦੀ ਦੇ ਰੂਪ ਵਿੱਚ ਮੁਲਜ਼ਮਾਂ ਨੂੰ ਸੌਂਪ ਦਿੱਤੀ। ਸਾਰੀ ਰਕਮ ਵਸੂਲਣ ਤੋਂ ਬਾਅਦ ਕਥਿਤ ਏਜੰਟ ਨੇ ਨਵਦੀਪ ਸਿੰਘ ਨੂੰ ਆਸਟ੍ਰੇਲੀਆ ਦਾ ਇੱਕ ਵੀਜ਼ਾ ਸੌਂਪ ਦਿੱਤਾ। ਪਰ ਜਦੋਂ ਨਵਦੀਪ ਨੇ ਇਸ ਦਸਤਾਵੇਜ਼ ਦੀ ਅਧਿਕਾਰਤ ਪੱਧਰ ਤੇ ਜਾਂਚ ਕਰਵਾਈ ਤਾਂ ਉਸ ਦੇ ਹੋਸ਼ ਉੱਡ ਗਏ ਕਿਉਂਕਿ ਦਿੱਤਾ ਗਿਆ ਵੀਜ਼ਾ ਪੂਰੀ ਤਰ੍ਹਾਂ ਫ਼ਰਜ਼ੀ ਅਤੇ ਜਾਅਲੀ ਸੀ। ਧੋਖਾਧੜੀ ਦਾ ਅਹਿਸਾਸ ਹੋਣ ਉਪਰੰਤ ਜਦੋਂ ਨਵਦੀਪ ਨੇ ਮੁਲਜ਼ਮਾਂ ਨਾਲ ਸੰਪਰਕ ਕਰਕੇ ਅਸਲ ਵੀਜ਼ਾ ਲਗਵਾਉਣ ਜਾਂ ਫਿਰ ਆਪਣੇ 22 ਲੱਖ ਰੁਪਏ ਵਾਪਸ ਕਰਨ ਦੀ ਮੰਗ ਕੀਤੀ, ਤਾਂ ਮੁਲਜ਼ਮਾਂ ਨੇ ਨਾ ਤਾਂ ਕੋਈ ਵੈਧ ਵੀਜ਼ਾ ਦਿੱਤਾ ਅਤੇ ਨਾ ਹੀ ਪੈਸੇ ਮੋੜੇ।

DSP ਦੀ ਪੜਤਾਲ ਚ ਦੋਸ਼ ਸਾਬਤ, ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਠੱਗੀ ਦਾ ਸ਼ਿਕਾਰ ਹੋਣ ਉਪਰੰਤ ਪੀੜਤ ਨਵਦੀਪ ਸਿੰਘ ਨੇ ਇਨਸਾਫ਼ ਲਈ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਈ। ਇਸ ਸੰਵੇਦਨਸ਼ੀਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਡੀਐੱਸਪੀ (ਡੀ) ਲੁਧਿਆਣਾ ਦਿਹਾਤੀ ਵੱਲੋਂ ਅਮਲ ਵਿੱਚ ਲਿਆਂਦੀ ਗਈ। ਪੁਲਿਸ ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਸਾਰੇ ਦੋਸ਼ ਸਹੀ ਅਤੇ ਤੱਥਾਂ ਤੇ ਆਧਾਰਿਤ ਪਾਏ ਗਏ। ਇਸ ਤੋਂ ਬਾਅਦ ਡੀਏ ਲੀਗਲ (ਜ਼ਿਲ੍ਹਾ ਅਟਾਰਨੀ ਲੀਗਲ) ਦੀ ਰਿਪੋਰਟ ਅਤੇ ਕਾਨੂੰਨੀ ਰਾਏ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ ਸਿੱਧਵਾਂ ਬੇਟ ਵਿਖੇ ਨਾਮਜ਼ਦ ਮੁਲਜ਼ਮ ਸੰਨੀ, ਬਾਭੋ ਅਤੇ ਅਜੇ ਸਿੰਘ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...