AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਗਤਾਰ ਹਵਾਰਾ ਇੱਕ ਦਿਨ ਦੀ ਪੈਰੋਲ ਲਈ ਰਾਜ਼ੀ, ਮਾਤਾ ਨੂੰ ਮਿਲਣ ਲਈ ਜਤਾਈ ਸਹਿਮਤੀ

ਜਗਾਤਰ ਸਿੰਘ ਹਵਾਰਾ ਆਪਣੀ ਬੀਮਾਰ ਮਾਤਾ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਲਈ ਰਾਜ਼ੀ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਦਿਨ ਦੀ ਪੈਰੋਲ ਦੇ ਲਈ ਸਿਫ਼ਾਰਿਸ਼ ਕੀਤੀ ਸੀ।

ਜਗਤਾਰ ਹਵਾਰਾ ਇੱਕ ਦਿਨ ਦੀ ਪੈਰੋਲ ਲਈ ਰਾਜ਼ੀ, ਮਾਤਾ ਨੂੰ ਮਿਲਣ ਲਈ ਜਤਾਈ ਸਹਿਮਤੀ
ਜਗਤਾਰ ਸਿੰਘ ਹਵਾਰਾ
amanpreet-kaur
| Updated On: 09 Oct 2026 19:54 PM IST
Share

ਜਗਤਾਰ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਤਾਰ ਹਵਾਰਾ ਆਪਣੀ ਬੀਮਾਰ ਮਾਤਾ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਲਈ ਰਾਜ਼ੀ ਹੋ ਗਏ ਹਨ। ਇਸ ਤੋਂ ਪਹਿਲਾਂ ਜਗਤਾਰ ਸਿੰਘ ਹਵਾਰਾ ਨੇ ਹਿਰਸਤੀ ਪੈਰੋਲ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੀ ਮਾਤਾ ਦਾ ਇਲਾਜ਼ ਚੱਲ ਰਿਹਾ ਹੈ, ਜੋ ਕਾਫੀ ਬੀਮਾਰ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਹਵਾਰਾ ਨੂੰ 6 ਘੰਟੇ ਦੀ ਪੈਰੋਲ ਮਿਲ ਸਕਦੀ ਹੈ।

ਹਾਲਾਂਕਿ ਹਵਾਰਾ ਨੂੰ ਪਹਿਲਾਂ ਆਪਣੀ ਗੰਭੀਰ ਬਿਮਾਰ ਮਾਂ ਨੂੰ ਮਿਲਣ ਲਈ ਪੁਲਿਸ ਸੁਰੱਖਿਆ ਦੇ ਨਾਲ ਹਿਰਾਸਤ ਪੈਰੋਲ ਦਿੱਤੀ ਗਈ ਸੀ, ਪਰ ਹਵਾਾ ਨੇ ਸੁਰੱਖਿਆ ਕਵਰ ਹੇਠ ਮਾਂ ਨੂੰ ਮਿਲਣ ਜਾਣ ਤੋਂ ਇਨਕਾਰ ਕਰ ਦਿੱਤਾ ਸੀ।

CM ਮਾਨ ਨੇ ਮੰਗੀ ਸੀ 10 ਦਿਨਾਂ ਦੀ ਪੈਰੋਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਕੀਤੀ ਸੀ। ਇਹ ਬੇਨਤੀ ਮਾਨਵੀ ਆਧਾਰ ‘ਤੇ ਕੀਤੀ ਗਈ ਸੀ। ਦੱਸਿਆ ਗਿਆ ਕਿ ਹਵਾਰਾ ਦੀ 80 ਸਾਲ ਤੋਂ ਵੱਧ ਉਮਰ ਦੀ ਮਾਂ ਗੰਭੀਰ ਰੂਪ ਵਿੱਚ ਬਿਮਾਰ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ।

ਬੇਅੰਤ ਸਿੰਘ ਕਤਲ ਮਾਮਲੇ ਵਿੱਚ ਕੱਟ ਰਹੇ ਸਜਾ

31 ਅਗਸਤ, 1995 ਨੂੰ ਚੰਡੀਗੜ੍ਹ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿੱਚ 17 ਲੋਕ ਮਾਰੇ ਗਏ ਸਨ। ਜਿਨ੍ਹਾਂ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਵੀ ਸ਼ਾਮਲ ਸਨ। ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ 2010 ਵਿੱਚ ਹਾਈ ਕੋਰਟ ਨੇ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ। ਹਵਾਰਾ ਲਗਭਗ 31 ਸਾਲਾਂ ਤੋਂ ਜੇਲ੍ਹ ਵਿੱਚ ਕੈਦ ਹੈ।

ਸੁਰੱਖਿਆ ਅਤੇ ਮਾਨਵਤਾਵਾਦੀ ਆਧਾਰਾਂ ਵਿਚਾਲੇ ਫਸਿਆ ਮਾਮਲਾ

ਹੁਣ, ਗੰਭੀਰ ਰੂਪ ਵਿੱਚ ਬਿਮਾਰ ਮਾਂ ਨੂੰ ਮਿਲਣ ਲਈ ਉਸਦੀ ਪੈਰੋਲ ਸੁਰੱਖਿਆ ਅਤੇ ਮਾਨਵਤਾਵਾਦੀ ਆਧਾਰਾਂ ਵਿਚਕਾਰ ਅਟਕੀ ਹੋਈ ਹੈ। ਜੇਲ੍ਹ ਪ੍ਰਸ਼ਾਸਨ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਸਦੀ ਉੱਚ-ਜੋਖਮ ਵਾਲੀ ਸਥਿਤੀ ਦੇ ਕਾਰਨ ਉਸਨੂੰ ਸੁਰੱਖਿਆ ਦੇ ਨਾਲ ਹਿਰਾਸਤ ਵਿੱਚ ਪੈਰੋਲ ਦਿੱਤੀ ਜਾਵੇ ਜਾਂ ਬੇਨਤੀ ਅਨੁਸਾਰ ਆਮ ਪੈਰੋਲ ‘ਤੇ ਵਿਚਾਰ ਕੀਤਾ ਜਾਵੇ।

Follow Us
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...