ਸਬੂਤਾਂ ਦਾ ਘਾਟ ਕਰਕੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਕੋਰਟ ਤੋਂ ਬਰੀ, ਸਾਬਕਾ ਸੀਐੱਮ ਬੇਅੰਤ ਸਿੰਘ ਦੇ ਕਤਲ ਦਾ ਸੀ ਦੋਸ਼

Updated On: 

22 Nov 2023 17:50 PM

ਹਵਾਰਾ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਕਤਲ ਦਾ ਮੁੱਖ ਮੁਲਜ਼ਮ ਸੀ। ਉਸ ਉੱਤੇ 15 ਸਾਲ ਦੀ ਉਮਰ ਵਿੱਚ ਮੁਕਤਸਰ ਦੇ ਇੱਕ ਗ੍ਰੰਥੀ ਦਾ ਕ਼ਤਲ ਦਾ ਵੀ ਆਰੋਪ ਸੀ, ਪਰ ਇਸ ਮਾਮਲੇ ਵਿੱਚ ਵੀ ਉਸਨੂੰ ਬਾਅਦ ਵਿੱਚ ਬਰੀ ਕਰ ਦਿੱਤਾ ਗਿਆ ਸੀ। ਸਾਲ 2004 ਵਿੱਚ ਉਹ ਇੱਕ ਵਾਰ ਮੁੜ ਸੁਰਖੀਆਂ ਵਿੱਚ ਆਇਆ ਜਦੋਂ ਉਸਨੇ "ਬੁੜੈਲ" ਜੇਲ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਹੱਥਾਂ ਨਾਲ 90 ਫੁੱਟ ਲੰਬੀ ਸੁਰੰਗ ਪੁੱਟ ਕੇ ਫ਼ਰਾਰ ਹੋਇਆ ਸੀ। ਇਸ ਵਿੱਚ ਉਸਦੇ ਦੋ ਸਾਥੀਆਂ ਨੇ ਉਸ ਦੀ ਮਦਦ ਕੀਤੀ ਸੀ।

ਸਬੂਤਾਂ ਦਾ ਘਾਟ ਕਰਕੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਕੋਰਟ ਤੋਂ ਬਰੀ, ਸਾਬਕਾ ਸੀਐੱਮ ਬੇਅੰਤ ਸਿੰਘ ਦੇ ਕਤਲ ਦਾ ਸੀ ਦੋਸ਼
Follow Us On

ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।

ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ।

ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ।

2005 ਵਿੱਚ ਗ੍ਰਿਫ਼ਤਾਰ ਹੋਏ ਸਨ ਦੋਵੇਂ ਦੋਸ਼ੀ

ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀਆਂ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰਡੀਐਕਸ ਸਮੇਤ ਸੈਕਟਰ-35 ਦੇ ਕਿਸਾਨ ਭਵਨ ਚੌਕ ਤੋਂ 2005 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਆਈਪੀਸੀ ਦੀ ਧਾਰਾ 121, 121ਏ, 122, 153, 120ਬੀ, ਅਸਲਾ ਐਕਟ ਦੀ ਧਾਰਾ 25, 54, 59 ਅਤੇ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 45 ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੌਰਾਨ ਅੱਤਵਾਦੀ ਹਵਾਰਾ ਦਾ ਨਾਂ ਸਾਹਮਣੇ ਆਇਆ ਸੀ।

ਰਿਹਾਈ ਲਈ ਮੋਹਾਲੀ ‘ਚ ਚੱਲ ਰਿਹਾ ਹੈ ਧਰਨਾ

ਮੋਹਾਲੀ ਵਿੱਚ ਕੌਮੀ ਇਨਸਾਫ਼ ਮੋਰਚਾ ਪਿਛਲੇ 10 ਮਹੀਨਿਆਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਵਾਈਪੀਐਸ ਚੌਕ ਵਿੱਚ ਧਰਨਾ ਦੇ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਮੁੱਖ ਤੌਰ ‘ਤੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਦੀ ਮੰਗ ਸ਼ਾਮਲ ਹੈ। ਇਸ ਰੋਸ ਧਰਨੇ ਨੂੰ ਲੈ ਕੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੇ ਸਿੱਖ, ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ।

Exit mobile version