ਜਗਤਾਰ ਹਵਾਰਾ 20 ਸਾਲ ਪੁਰਾਣੇ ਕੇਸ ‘ਚ ਬਰੀ, ਵਿਸਫੋਟਕ ਸਮੱਗਰੀ ਸਬੰਧਤ ਸੀ ਮਾਮਲਾ
ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਜਗਤਾਰ ਹਵਾਰਾ ਨੂੰ 20 ਸਾਲ ਪੁਰਾਣੇ ਇੱਕ ਹੋਰ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਉਸ ਵਿਰੁੱਧ 2005 ਵਿੱਚ ਖਰੜ ਥਾਣੇ ਵਿੱਚ ਵਿਸਫੋਟਕ ਸਮੱਗਰੀ ਨਾਲ ਸਬੰਧਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਇਸ ਤੋਂ ਪਹਿਲਾਂ ਉਸ ਨੂੰ ਮੋਹਾਲੀ ਦੇ ਸੋਹਾਣਾ ਪੁਲਿਸ ਸਟੇਸ਼ਨ ਤੋਂ ਬਰੀ ਕਰ ਦਿੱਤਾ ਗਿਆ ਸੀ।

Jagtar Singh Hawara: ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਮੁਲਜ਼ਮ ਜਗਤਾਰ ਸਿੰਘ ਹਵਾਰਾ ਦੇ ਮਾਮਲੇ ਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਜਗਤਾਰ ਹਵਾਰਾ ਨੂੰ 20 ਸਾਲ ਪੁਰਾਣੇ ਇੱਕ ਹੋਰ ਮਾਮਲੇ ‘ਚੋਂ ਬਰੀ ਕਰਰਾ ਕੀਤਾ ਗਿਆ ਹੈ। ਉਸ ਖਿਲਾਫ਼ 2005 ‘ਚ ਖਰੜ ਥਾਣੇ ‘ਚ ਵਿਸਫੋਟਕ ਸਮੱਗਰੀ ਰੱਖਣ ਸਬੰਧਤ ਮਾਮਲਾ ਦਰਜ ਕੀਤਾ ਸੀ। ਇਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਇਸ ਤੋਂ ਪਹਿਲਾਂ ਉਸ ਨੂੰ ਮੋਹਾਲੀ ਦੇ ਸੋਹਾਣਾ ਪੁਲਿਸ ਸਟੇਸ਼ਨ ਤੋਂ ਬਰੀ ਕਰ ਦਿੱਤਾ ਗਿਆ ਸੀ।
ਜਾਣਕਾਰੀ ਅਨੁਸਾਰ 2005 ‘ਚ ਖਰੜ ਦੇ ਥਾਣੇ ਵਿੱਚ ਵਿਸਫੋਟਕ ਪਦਾਰਥ ਐਕਟ, 1908 ਤੇ ਅਸਲਾ ਐਕਟ ਤਹਿਤ ਹਵਾਰਾ ਅਤੇ ਕੁਝ ਹੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ, ਉਸ ਸਮੇਂ ਹਵਾਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਨਹੀਂ ਕੀਤੀ ਸੀ। ਉਸ ਸਮੇਂ ਉਸ ਤੋਂ ਕੁਝ ਵੀ ਬਰਾਮਦ ਨਹੀਂ ਕੀਤਾ ਗਿਆ ਸੀ।
ਇਸੇ ਤਰ੍ਹਾਂ, 1998 ਵਿੱਚ, ਜਗਤਾਰ ਹਵਾਰਾ ‘ਤੇ ਆਈਪੀਸੀ ਦੀ 153A (ਜਾਤ, ਧਰਮ ਤੇ ਭਾਸ਼ਾ ਦੇ ਨਾਮ ‘ਤੇ ਦੁਸ਼ਮਣੀ), 124A (ਰਾਜਧ੍ਰੋਹ), 225 (ਅਪਰਾਧੀ ਦੀ ਗ੍ਰਿਫਤਾਰੀ ‘ਚ ਰੁਕਾਵਟ), 120B (ਅਪਰਾਧਿਕ ਸਾਜ਼ਿਸ਼) ਇਸ ਤੋਂ ਇਲਾਵਾ 511 (ਉਮਰ ਕੈਦ ਦੀ ਸਜ਼ਾ ) ਦੇ ਤਹਿਤ ਕੇਸ ਦਰਜਸੀ।
ਇੱਕ ਸਾਲ ਪਹਿਲਾਂ, ਉਸ ਨੂੰ ਇਸ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਸੀ। ਇਨ੍ਹਾਂ ਦੋਨੋਂ ਹੀ ਮਾਮਲਿਆਂ ‘ਚ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੀ। ਉਹ ਚੰਡੀਗੜ੍ਹ ‘ਚ ਵਿਸਫੋਟਕ ਅਤੇ ਦੇਸ਼ਧ੍ਰੋਹ ਦੇ 2 ਮਾਮਲਿਆਂ ਵਿੱਚੋਂ ਪਹਿਲਾਂ ਹੀ ਬਰੀ ਹੈ। ਜਗਤਾਰ ਸਿੰਘ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ ਹਵਾਰਾ
ਹਵਾਰਾ ਇਸ ਸਮੇਂ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ। ਉਹ ਪੰਜਾਬ ਜੇਲ੍ਹ ‘ਚ ਰਹਿਣਾ ਚਾਹੁੰਦਾ ਹੈ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇਸ ਸਬੰਧ ਵਿੱਚ ਸੁਪਰੀਮ ਕੋਰਟ ‘ਚ ਪਟੀਸ਼ਨ ਵੀ ਪਾਈ ਗਈ ਸੀ। ਪਟੀਸ਼ਨ ‘ਚ ਇਹ ਦਲੀਲ ਸੀ ਕਿ ਉਹ ਤਿਹਾੜ ਜੇਲ੍ਹ ‘ਚ ਬੰਦ ਇੱਕ ਮੁਲਜ਼ਮ ਕੈਦੀ ਹੈ। ਦਿੱਲੀ ‘ਚ ਉਸ ਖਿਲਾਫ਼ ਕੋਈ ਵੀ ਕੇਸ ਦਰਜ ਨਹੀਂ ਕੀਤੀ ਗਿਆ ਹੈ। ਇਸ ਵੇਲੇ ਉਹ ਪੰਜਾਬ ‘ਚ ਦਰਜ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਸਨੀਕ ਹੈ। ਇਸ ਲਈ ਉਸ ਨੂੰ ਪੰਜਾਬ ਜੇਲ੍ਹ ‘ਚ ਹੀ ਰੱਖਿਆ ਜਾਣਾ ਚਾਹੀਦਾ ਹੈ। ਉਸ ਨੂੰ 21 ਸਤੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ