AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਗਤਾਰ ਸਿੰਘ ਹਵਾਰਾ ਦੀ ਅੱਜ ਮੁਹਾਲੀ ਕੋਰਟ ‘ਚ ਪੇਸ਼ੀ, ਅਦਾਲਤ ਵੱਲੋਂ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ

ਜਗਤਾਰ ਸਿੰਘ ਹਵਾਰਾ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਕੋਰਟ ਨੇ ਜਗਤਾਰ ਸਿੰਘ ਹਵਾਰਾ ਨੂੰ ਫਿਜ਼ੀਕਲ ਤੌਰ 'ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਜਗਤਾਰ ਸਿੰਘ ਹਵਾਰਾ ਦੀ ਅੱਜ ਮੁਹਾਲੀ ਕੋਰਟ 'ਚ ਪੇਸ਼ੀ, ਅਦਾਲਤ ਵੱਲੋਂ ਫਿਜ਼ੀਕਲ ਤੌਰ 'ਤੇ ਪੇਸ਼ ਕਰਨ ਦੇ ਹੁਕਮ
ਜਗਤਾਰ ਸਿੰਘ ਹਵਾਰਾ.
abhishek-thakur
| Updated On: 10 Aug 2023 08:25 AM IST
Share
ਮੁਹਾਲੀ ਨਿਊਜ਼। ਅੱਜ ਮੁਹਾਲੀ ਕੋਰਟ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕੀਤਾ ਜਾਵੇਗਾ। ਮੁਹਾਲੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਹਨ। ਦੱਸ ਦਈਏ ਕਿ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਅਲਰਟ ‘ਤੇ ਹੈ।

ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜ਼ਾ-ਜਾਫਤਾ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ-ਜਾਫਤਾ ਜਗਤਾਰ ਸਿੰਘ ਹਵਾਰਾ ਨੂੰ ਅੱਜ ਮੁਲਾਹੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਇਸ ਵੇਲੇ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਤਿਹਾੜ ਜੇਲ੍ਹ (Tihar Jail) ਵਿੱਚ ਬੰਦ ਹੈ। ਚੰਡੀਗੜ੍ਹ- ਮੁਹਾਲੀ ਬਾਰਡਰ ‘ਤੇ ਕੌਂਮੀ ਇਨਸਾਫ ਮੋਰਚਾ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

15 ਜੂਨ 2005 ਨੂੰ ਖਰੜ ਥਾਣੇ ‘ਚ ਕੇਸ ਦਰਜ

ਹਵਾਰਾ ਸਮੇਤ ਪਰਵਿੰਦਰ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ ਅਤੇ ਪਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਖਰੜ ਥਾਣੇ ਵਿੱਚ 15 ਜੂਨ 2005 ਨੂੰ ਦਰਜ ਹੋਏ ਕੇਸ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਹਥਿਆਰ ਅਤੇ RDX ਬਰਾਮਦ ਹੋਇਆ ਸੀ। ਇਨ੍ਹਾਂ ਵਿਚੋਂ 8.350 ਕਿਲੋ RDX, 1.9 ਕਿਲੋ ਪੇਂਟ ਪੀਲਾ ਅਤੇ ਏਕੇ-47 ਦੇ ਜਿੰਦਾ ਕਾਰਤੂਸ ਬਰਾਮਦ ਹੋਏ ਸਨ।

2004 ‘ਚ ਹੋ ਗਿਆ ਸੀ ਫਰਾਰ

ਬੇਅੰਤ ਸਿੰਘ ਕਤਲ ਕਾਂਡ ਤੋਂ ਬਾਅਦ ਗ੍ਰਿਫ਼ਤਾਰ ਹਵਾਰਾ ਜਨਵਰੀ 2004 ਵਿੱਚ ਇੱਕ ਕਤਲ ਕੇਸ ਵਿੱਚ ਸਜ਼ਾ-ਜਾਫਤਾ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਦੇਵੀ ਸਿੰਘ ਨਾਲ ਬੁੜੈਲ ਜੇਲ੍ਹ ਵਿੱਚ 104 ਫੁੱਟ ਡੂੰਘੀ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨਾਂ ਨੂੰ ਫੜ ਲਿਆ ਗਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...