ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਖਾਲਿਸਤਾਨੀ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੇਸ਼ਧ੍ਰੋਹ ਮਾਮਲੇ ‘ਚ ਬਰੀ, ਮੋਹਾਲੀ ਅਦਾਲਤ ਦਾ ਫੈਸਲਾ

ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਵਿੱਚ ਧਮਾਕਾਖੇਜ ਸਮੱਗਰੀ ਅਤੇ ਦੇਸ਼ਧ੍ਰੋਹ ਦੇ ਦੋ ਮਾਮਲਿਆਂ ਵਿੱਚ ਪਹਿਲਾਂ ਹੀ ਬਰੀ ਹੋ ਚੁੱਕਾ ਹੈ। ਜਗਤਾਰ ਸਿੰਘ ਹਵਾਰਾ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ 2 ਮਹੀਨਿਆਂ 'ਚ ਚੰਡੀਗੜ੍ਹ ਅਤੇ ਮੋਹਾਲੀ ਦੀਆਂ ਅਦਾਲਤਾਂ ਵਲੋਂ 3 ਮਾਮਲਿਆਂ 'ਚ ਉਹ ਬਰੀ ਹੋ ਚੁੱਕਾ ਹੈ।

ਖਾਲਿਸਤਾਨੀ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੇਸ਼ਧ੍ਰੋਹ ਮਾਮਲੇ 'ਚ ਬਰੀ, ਮੋਹਾਲੀ ਅਦਾਲਤ ਦਾ ਫੈਸਲਾ
ਜਗਤਾਰ ਸਿੰਘ ਹਵਾਰਾ.
Follow Us
kusum-chopra
| Updated On: 04 Jan 2024 18:45 PM IST

ਪੰਜਾਬ ਦੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ.) ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਵੀਰਵਾਰ ਨੂੰ ਇਹ ਫੈਸਲਾ ਮੋਹਾਲੀ ਦੇ ਸੋਹਾਣਾ ਥਾਣੇ ਵਿੱਚ 1998 ਵਿੱਚ ਦਰਜ ਇੱਕ ਮਾਮਲੇ ਵਿੱਚ ਦਿੱਤਾ।

ਅੱਤਵਾਦੀ ਜਗਤਾਰ ਹਵਾਰਾ ‘ਤੇ ਆਈਪੀਸੀ ਦੀਆਂ ਧਾਰਾਵਾਂ 153ਏ (ਜਾਤੀ, ਧਰਮ ਅਤੇ ਭਾਸ਼ਾ ਦੇ ਨਾਂ ‘ਤੇ ਦੁਸ਼ਮਣੀ ਵਧਾਉਣਾ), 124ਏ (ਦੇਸ਼ ਧ੍ਰੋਹ), 225 (ਕਿਸੇ ਅਪਰਾਧੀ ਦੀ ਗ੍ਰਿਫਤਾਰੀ ਵਿੱਚ ਰੁਕਾਵਟ ਪਾਉਣਾ), 120ਬੀ (ਅਪਰਾਧਿਕ ਸਾਜ਼ਿਸ਼ ਰਚਣ) ਅਤੇ 511 (ਤਾਉਮਰ ਕੈਦ ਦੇ ਦੰਡ ਵਰਗ੍ਹਾ ਪ੍ਰਬੰਧ) ਤਹਿਤ ਮਾਮਲਾ ਦਰਜ ਕੀਤਾ ਸੀ।

ਵੀਡੀਓ ਕਾਨਫਰੰਸਿੰਗ ਰਾਹੀਂ ਦਿਖਾਈ ਗਈ ਸੀ ਗ੍ਰਿਫਤਾਰੀ

ਇਸ ਮਾਮਲੇ ਵਿੱਚ ਪੁਲਿਸ ਅੱਤਵਾਦੀ ਜਗਤਾਰ ਸਿੰਘ ਹਵਾਰਾ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਸੀ। ਉਸ ਸਮੇਂ ਉਹ ਦਿੱਲੀ ਦੀ ਜੇਲ੍ਹ ਵਿੱਚ ਬੰਦ ਸੀ। ਉਸ ਨੇ ਸਾਲ 2018-19 ‘ਚ ਇਸ ਮਾਮਲੇ ‘ਚ ਗ੍ਰਿਫਤਾਰੀ ‘ਤੇ ਰੋਕ ਲਗਾਉਣ ਲਈ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਉਸ ਨੂੰ ਵੀ ਅਦਾਲਤ ਨੇ ਰੱਦ ਕਰ ਦਿੱਤਾ ਸੀ।

ਇਸ ਤੋਂ ਬਾਅਦ ਅੱਤਵਾਦੀ 2021 ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਚਲਾ ਗਿਆ। ਉਥੋਂ ਵੀ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਪਰ, ਹਾਈਕੋਰਟ ਨੇ ਪੁਲਿਸ ਨੂੰ ਇਸ ਮਾਮਲੇ ‘ਚ ਜਲਦ ਚਾਰਜਸ਼ੀਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਅੱਤਵਾਦੀ ਹਵਾਰਾ ਦੀ ਗ੍ਰਿਫਤਾਰੀ ਦਿਖਾਈ ਗਈ।

ਚੰਡੀਗੜ੍ਹ ‘ਚ 2 ਹੋਰ ਮਾਮਲਿਆਂ ‘ਚ ਹੋ ਚੁੱਕਾ ਹੈ ਬਰੀ

ਅੱਤਵਾਦੀ ਜਗਤਾਰ ਹਵਾਰਾ ਚੰਡੀਗੜ੍ਹ ਦੇ ਸੈਕਟਰ 17 ਅਤੇ ਸੈਕਟਰ 36 ਵਿਚ ਦਰਜ ਦੋ ਵੱਖ-ਵੱਖ ਮਾਮਲਿਆਂ ਵਿਚ ਚੰਡੀਗੜ੍ਹ ਅਦਾਲਤ ਨੇ ਬਰੀ ਹੋ ਚੁੱਕਾ ਹੈ। ਉਸ ਖ਼ਿਲਾਫ਼ ਚੰਡੀਗੜ੍ਹ ਵਿੱਚ ਆਰਡੀਐਕਸ ਰੱਖਣ ਦਾ ਕੇਸ ਦਰਜ ਕੀਤਾ ਗਿਆ ਸੀ। 2005 ਵਿਚ ਉਸ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿਚ ਆਰਮਜ਼ ਐਕਟ, ਸਾਜ਼ਿਸ਼ ਰਚਣ ਅਤੇ ਵਿਸਫੋਟਕ ਪਦਾਰਥ ਰੱਖਣ ਦੇ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਸੈਕਟਰ 36 ਵਿੱਚ ਵੀ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਪੁਲਿਸ ਕੋਈ ਸਬੂਤ ਪੇਸ਼ ਨਹੀਂ ਕਰ ਸਕੀ। ਇਸ ਕਾਰਨ ਉਸ ਨੂੰ ਇਸ ਕੇਸ ਵਿੱਚ ਵੀ ਬਰੀ ਕਰ ਦਿੱਤਾ ਗਿਆ ਸੀ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...