ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ 'ਚੋਂ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਜਗਤਾਰ ਸਿੰਘ ਹਵਾਰਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚੋਂ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਜਗਤਾਰ ਸਿੰਘ ਹਵਾਰਾ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਤ ਰੋਸ ਮਾਰਚ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ‘ਤੇ ਜ਼ੋਰ ਦਿੱਤਾ।
15 ਅਗਸਤ ‘ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ
15 ਅਗਸਤ ਨੂੰ ਮੋਹਾਲੀ ਵਿੱਚ ਹੋਣ ਵਾਲੇ ਕੌਮੀ ਇਨਸਾਫ਼ ਮੋਰਚੇ ਦੇ ਰੋਸ ਮਾਰਚ ਤੋਂ ਪਹਿਲਾਂ ਜਗਤਾਰ ਹਵਾਰਾ ਨੇ ਜੇਲ੍ਹ ਤੋਂ ਸੰਦੇਸ਼ ਜਾਰੀ ਕੀਤਾ ਗਿਆ ਹੈ। ਹਵਾਰਾ ਨੇ ਅਪੀਲ ਕੀਤੀ ਕਿ ਰੋਸ ਮਾਰਚ ਸ਼ਾਂਤੀਪੂਰਵਕ ਢੰਗ ਨਾਲ ਕੀਤਾ ਜਾਵੇ ਅਤੇ ਸਾਰੇ ਆਗੂ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ। ਉਨ੍ਹਾਂ ਮਾਰਚ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਦੀ ਅਪੀਲ ਕੀਤੀ।
ਪ੍ਰਸਤਾਵਿਤ ਕੌਮੀ ਇਨਸਾਫ਼ ਮੋਰਚੇ ਦੇ ਪ੍ਰੋਗਰਾਮ ਤੋਂ ਪਹਿਲਾਂ, ਜਗਤਾਰ ਸਿੰਘ ਹਵਾਰਾ ਨੇ ਸਿੱਖ ਭਾਈਚਾਰੇ ਨੂੰ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਪ੍ਰੋਗਰਾਮ ਸ਼ਾਂਤੀਪੂਰਵਕ ਢੰਗ ਨਾਲ ਕਰਵਾਇਆ ਜਾਵੇ ਅਤੇ ਕਿਸੇ ਨੂੰ ਵੀ ਅਜਿਹੀ ਕੋਈ ਕਾਰਵਾਈ ਨਾ ਕਰਨੀ ਚਾਹੀਦੀ ਹੈ, ਜਿਸ ਨਾਲ ਮਾਹੌਲ ਖਰਾਬ ਹੋ ਸਕੇ।
ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ
ਦੱਸ ਦਈਏ ਕਿ 7 ਜਨਵਰੀ ਤੋਂ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ। ਕੌਮੀ ਇਨਸਾਫ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਸਰਕਾਰ ਬੰਦੀ ਸਿੱਖਾਂ ਨੂੰ ਰਿਹਾਅ ਕਰਨਾ ਤਾਂ ਦੂਰ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਦਿੰਦੀ। ਕੌਮੀ ਇਨਸਾਫ ਮੋਰਚਾ ਦੇ ਆਗੂਆਂ ਮੁਤਾਬਕ ਜਗਤਾਰ ਸਿੰਘ ਹਵਾਰਾ ਦੀ ਮਾਂ ਦੀ ਸਿਹਤ ਬਾਰੇ ਜ਼ਿਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰ ਦੀ ਮਾਂ ਬੀਤੇ 9 ਮਹੀਨਿਆਂ ਤੋਂ ਬੈੱਡ ‘ਤੇ ਪਏ ਹਨ ਅਤੇ ਜਿੰਦਗੀ ਦੀ ਆਖਰੀ ਜੰਗ ਲੜ ਰਹੇ ਹਨ ਪਰ ਕੇਂਦਰ ਦੀ ਸਰਕਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਤੱਕ ਰਾਜੀ ਨਹੀਂ।
