ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਾਨਸਾ ਦੇ ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਸਸਪੈਂਡ, ਜੇਲ੍ਹ ਵਿਭਾਗ ਨੇ ਹੋਰਾਂ ‘ਤੇ ਵੀ ਕੀਤੀ ਕਾਰਵਾਈ

ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਪੰਜਾਬ ਜੇਲ੍ਹ ਵਿਭਾਗ ਵੱਲੋਂ ਸਸਪੈਂਡ ਕਰ ਦਿੱਤਾ ਹੈ। ਜੇਲ੍ਹ ਸੁਪਰਡੈਂਟ 'ਤੇ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਦੋਸ਼ਾਂ ਹੇਠ ਇਹ ਕਾਰਵਾਈ ਕੀਤੀ ਗਈ ਹੈ।

ਮਾਨਸਾ ਦੇ ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਸਸਪੈਂਡ, ਜੇਲ੍ਹ ਵਿਭਾਗ ਨੇ ਹੋਰਾਂ 'ਤੇ ਵੀ ਕੀਤੀ ਕਾਰਵਾਈ
Follow Us
bhupinder-singh-mansa
| Published: 04 Oct 2023 10:11 AM IST
ਮਾਨਸਾ ਨਿਊਜ਼। ਪੰਜਾਬ ਜੇਲ੍ਹ ਵਿਭਾਗ ਵੱਲੋਂ ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਸਸਪੈਂਡ ਕਰ ਦਿੱਤਾ ਹੈ। ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਦੋਸ਼ਾਂ ਹੇਠਾਂ ਸਸਪੈਂਡ ਕੀਤਾ ਗਿਆ ਹੈ। ਪੰਜਾਬ ਸਰਕਾਰ ਜੇਲ੍ਹ ਵਿਭਾਗ ਵੱਲੋਂ ਪੱਤਰ ਜਾਰੀ ਕਰ ਦੱਸਿਆ ਗਿਆ ਹੈ ਕਿ DIG ਜੇਲ੍ਹ ਹੈੱਡ ਕੁਆਰਟਰ ਵੱਲੋਂ ਜਿਲ੍ਹਾ ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਭੱਟੀ ਸੁਪਰਡੈਂਟ ਜ਼ਿਲ੍ਹਾ ਨੂੰ ਮੁੱਢਲੀ ਰਿਪੋਰਟ 18 ਸਤੰਬਰ 2023 ਦੇ ਸਨਮੁੱਖ ਆਪਣੀ ਡਿਊਟੀ ਪ੍ਰਤੀ ਅਣਗਹਿਲੀ ਕਰਨ ਕਾਰਨ ਤੁਰੰਤ ਪ੍ਰਭਾਵ ਤੋਂ ਸਸਪੈਂਡ ਕੀਤਾ ਜਾਂਦਾ ਹੈ। ਇਸ ਪੱਤਰ ਮੁਤਾਬਕ ਹੁਣ ਇਕਬਾਲ ਸਿੰਘ ਬਰਾੜ ਡਿਪਟੀ ਸੁਪਰਡੈਂਟ ਗ੍ਰੇਡ 2 ਨੂੰ ਹੁਣ ਬਤੌਰ ਸੁਪਰਡੈਂਟ ਮਾਨਸਾ ਜ਼ਿਲ੍ਹਾ ਜੇਲ੍ਹ ਤਾਇਨਾਤ ਕੀਤਾ ਗਿਆ ਹੈ।

ਜੇਲ੍ਹ ਵਿਭਾਗ ਨੇ ਹੋਰਾਂ ‘ਤੇ ਵੀ ਕੀਤੀ ਕਾਰਵਾਈ

ਦੱਸਣਯੋਗ ਹੈ ਕਿ ਮਾਨਸਾ ਜੇਲ੍ਹ ਬੀਤੇ ਕਈ ਦਿਨੀਂ ਤੋਂ ਸੁਰਖ਼ੀਆਂ ਚ ਹੈ। ਪਰ ਮਾਮਲਾ ਉਸ ਵੇਲੇ ਵਖਿਆ ਜਦੋ ਜੇਲ੍ਹ ਚੋਂ ਰਿਹਾਅ ਹੋ ਕੇ ਆਏ ਸੁਭਾਸ਼ ਕੁਮਾਰ ਅਰੋੜਾ ਨੇ ਜੇਲ੍ਹ ਦੇ ਅਧਿਕਾਰੀਆਂ ਤੇ ਪੈਸੇ ਲੈ ਕੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਗੱਲ੍ਹ ਆਖੀ। ਇਸ ਦੌਰਾਨ ਉਸ ਨੇ ਕੈਦੀਆਂ ਨੂੰ ਜੇਲ੍ਹ ਦੇ ਅੰਦਰ ਮੋਬਾਈਲ ਉਪਲੱਬਧ ਕਰਵਾਉਣਾ ਨਸ਼ਾ, ਉਪਲਬਦ ਕਰਵਾਉਣਾ ਅਤੇ ਕੈਦਿਆਂ ਨੂੰ ਵਿਸ਼ੇਸ਼ ਬੈਰਕ ਚ ਰੱਖੇ ਜਾਣ ਦੇ ਇਲਜ਼ਾਮ ਲਗਾਏ ਸਨ। ਜਿਸ ਕਾਰਨ ਪਹਿਲਾਂ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਤਿੰਨ ਜੇਲ੍ਹ ਵਿਭਾਗ ਦੇ ਮੁਲਾਜ਼ਮ ਅਤੇ ਦੋ ਕੈਦੀ ਸ਼ਾਮਲ ਹਨ, ਹੁਣ ਜੇਲ੍ਹ ਸੁਪਰਡੈਂਟ ਨੂੰ ਵੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਆਈਜੀ ਰੂਪ ਕੁਮਾਰ ਅਰੋੜਾ ਵੱਲੋਂ ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਇਹ ਕੋਈ ਪਹਿਲੀ ਵਾਰ ਨਹੀਂ ਕੀ ਮਾਨਸਾ ਜੇਲ੍ਹ ਸੁੱਰਖੀਆਂ ਵਿੱਚ ਆਈ ਹੈ ਇਸ ਤੋਂ ਪਹਿਲਾਂ ਵੀ ਕੈਦਿਆਂ ਨਾਲ ਜੁੜੇ ਕਈ ਮਾਮਲੇ ਸਾਹਮਣੇ ਆਏ ਹਨ।

Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...