‘ਚੋਰ ਤੇ ਸਿਪਾਹੀ ਇਕੱਠੇ ਲੜਨਗੇ ਚੋਣ’, ਜਾਖੜ ਬੋਲੇ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕੀਤਾ ਸਮਝੌਤਾ
ਪੰਜਾਬ ਬੀਜੇਪੀ ਪਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰ ਸਮਝੌਤਾ ਕਰ ਲਿਆ ਹੈ। ਸੁਨੀਲ ਜਾਖੜ ਨੇ ਦੋਵਾਂ ਪਾਰਟੀਆਂ ਦੇ ਗਠਜੋੜ ਬਾਰੇ ਕਿਹਾ ਹੈ ਕਿ ਹੁਣ ਚੋਰ ਅਤੇ ਸਿਪਾਹੀ ਇਕੱਠੇ ਚੋਣ ਲੜਨਗੇ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀਆਂ ਖ਼ਬਰਾਂ ਸਾਹਮਣੇ ਆ ਰਹਿਆਂ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਦੋਵਾਂ ਪਾਰਟੀਆਂ ਦੇ ਗਠਜੋੜ ਬਾਰੇ ਕਿਹਾ ਹੈ ਕਿ ਹੁਣ ਚੋਰ ਅਤੇ ਸਿਪਾਹੀ ਇਕੱਠੇ ਚੋਣ ਲੜਨਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰ ਸਮਝੌਤਾ ਕਰ ਲਿਆ ਹੈ।
ਜਿਨ੍ਹਾਂ ਕਾਂਗਰਸੀ ਆਗੂਆਂ ‘ਤੇ ਭ੍ਰਿਸ਼ਟਾਚਾਰ ਦੇ ਵੱਡੇ ਇਲਜ਼ਾਮ ਹਨ, ਜਿਨ੍ਹਾਂ ਵਿਰੁੱਧ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ ਅਤੇ ਜਿਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਹੈ, ਉਹ ਹੁਣ ਪੰਜਾਬ ਸਰਕਾਰ ਨਾਲ ਮਿਲ ਕੇ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਨਾਲ ਸਮਝੌਤਾ ਕੀਤਾ ਹੈ।