‘ਚੋਰ ਤੇ ਸਿਪਾਹੀ ਇਕੱਠੇ ਲੜਨਗੇ ਚੋਣ’, ਜਾਖੜ ਬੋਲੇ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕੀਤਾ ਸਮਝੌਤਾ

Updated On: 

05 Sep 2023 11:59 AM

ਪੰਜਾਬ ਬੀਜੇਪੀ ਪਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰ ਸਮਝੌਤਾ ਕਰ ਲਿਆ ਹੈ। ਸੁਨੀਲ ਜਾਖੜ ਨੇ ਦੋਵਾਂ ਪਾਰਟੀਆਂ ਦੇ ਗਠਜੋੜ ਬਾਰੇ ਕਿਹਾ ਹੈ ਕਿ ਹੁਣ ਚੋਰ ਅਤੇ ਸਿਪਾਹੀ ਇਕੱਠੇ ਚੋਣ ਲੜਨਗੇ।

ਚੋਰ ਤੇ ਸਿਪਾਹੀ ਇਕੱਠੇ ਲੜਨਗੇ ਚੋਣ, ਜਾਖੜ ਬੋਲੇ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕੀਤਾ ਸਮਝੌਤਾ
Follow Us On

ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀਆਂ ਖ਼ਬਰਾਂ ਸਾਹਮਣੇ ਆ ਰਹਿਆਂ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਦੋਵਾਂ ਪਾਰਟੀਆਂ ਦੇ ਗਠਜੋੜ ਬਾਰੇ ਕਿਹਾ ਹੈ ਕਿ ਹੁਣ ਚੋਰ ਅਤੇ ਸਿਪਾਹੀ ਇਕੱਠੇ ਚੋਣ ਲੜਨਗੇ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਨੇ ਕਾਂਗਰਸ ਨਾਲ ਗਠਜੋੜ ਕਰ ਸਮਝੌਤਾ ਕਰ ਲਿਆ ਹੈ।

ਜਿਨ੍ਹਾਂ ਕਾਂਗਰਸੀ ਆਗੂਆਂ ‘ਤੇ ਭ੍ਰਿਸ਼ਟਾਚਾਰ ਦੇ ਵੱਡੇ ਇਲਜ਼ਾਮ ਹਨ, ਜਿਨ੍ਹਾਂ ਵਿਰੁੱਧ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ ਅਤੇ ਜਿਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਹੈ, ਉਹ ਹੁਣ ਪੰਜਾਬ ਸਰਕਾਰ ਨਾਲ ਮਿਲ ਕੇ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਨਾਲ ਸਮਝੌਤਾ ਕੀਤਾ ਹੈ।

AAP ਤੋਂ ਪੰਜਾਬ ਦਾ ਭਰੋਸਾ ਉੱਠ ਚੁੱਕਾ ਹੈ

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਉੱਠ ਚੁੱਕਾ ਹੈ। ਲੋਕਾਂ ਨੇ ਦੇਖਿਆ ਹੈ ਕਿ ਸਿਆਸੀ ਲਾਹਾ ਲੈਣ ਲਈ ਚੋਰ ਅਤੇ ਸਿਪਾਹੀ ਗਠਜੋੜ ਬਣਾ ਕੇ ਆ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਚੁਣੌਤੀਆਂ ਲਗਾਤਾਰ ਵਧ ਰਹੀਆਂ ਹਨ।

ਹੜ੍ਹਾਂ ਦੇ ਨੁਕਸਾਨ ਲਈ ‘ਆਪ’ ਸਰਕਾਰ ਜ਼ਿੰਮੇਵਾਰ

ਇਸ ਤੋਂ ਪਹਿਲਾਂ ਸੁਨੀਲ ਜਾਖੜ ਵੀ ਪੰਜਾਬ ‘ਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਤਿਆਰੀਆਂ ਪੂਰੀਆਂ ਨਾ ਕਰਨ ਕਾਰਨ ਹੜ੍ਹਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ।

ਸੁਨੀਲ ਕੁਮਾਰ ਜਾਖਨ ਨੇ ਕਿਹਾ ਕਿ ਸਬੰਧਤ ਵਿਭਾਗ ਅਤੇ ਸੂਬਾ ਸਰਕਾਰ ਨੂੰ ਮਾਨਸੂਨ ਅਤੇ ਹੜ੍ਹਾਂ ਨੂੰ ਲੈ ਕੇ ਪਹਿਲਾਂ ਤੋਂ ਹੀ ਤਿਆਰੀਆਂ ਮੁਕੰਮਲ ਕਰ ਲੈਣੀਆਂ ਚਾਹੀਦੀਆਂ ਸੀ।

Exit mobile version