ਜਲਾਲਾਬਾਦ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਮੁਕਾਬਲਾ, ਜਵਾਬੀ ਕਾਰਵਾਈ ‘ਚ ਲੱਤ ‘ਚ ਗੋਲੀ; ਮੁਲਜ਼ਮ ਕਾਬੂ

Updated On: 

27 Nov 2026 20:39 PM IST

ਫਾਜ਼ਿਲਕਾ ਦੇ ਜਲਾਲਾਬਾਦ ਵਿਖੇ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ ਵੱਲੋਂ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚੋਂ ਇੱਕ ਗੋਲੀ ਪੁਲਿਸ ਦੀ ਸਰਕਾਰੀ ਗੱਡੀ 'ਤੇ ਜਾ ਲੱਗੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ।

ਜਲਾਲਾਬਾਦ ਚ ਪੁਲਿਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਮੁਕਾਬਲਾ, ਜਵਾਬੀ ਕਾਰਵਾਈ ਚ ਲੱਤ ਚ ਗੋਲੀ; ਮੁਲਜ਼ਮ ਕਾਬੂ

ਫਾਜ਼ਿਲਕਾ ਦੇ ਜਲਾਲਾਬਾਦ ਵਿਖੇ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ ਵੱਲੋਂ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚੋਂ ਇੱਕ ਗੋਲੀ ਪੁਲਿਸ ਦੀ ਸਰਕਾਰੀ ਗੱਡੀ ‘ਤੇ ਜਾ ਲੱਗੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕੀਤਾ ਪਿੱਛਾ

ਪ੍ਰਾਪਤ ਜਾਣਕਾਰੀ ਅਨੁਸਾਰ, ਥਾਣਾ ਸਿਟੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇਅ ‘ਤੇ ਸਥਿਤ ‘ਡ੍ਰੀਮ ਵਿਲਾਸ’ ਦੇ ਨਜ਼ਦੀਕ ਇੱਕ ਲਿੰਕ ਰੋਡ ‘ਤੇ ਕੋਈ ਸ਼ੱਕੀ ਬਦਮਾਸ਼ ਘੁੰਮ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਦੇ ਐੱਸ.ਐੱਚ.ਓ. (SHO) ਮੋਹਿਤ ਧਵਨ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਬਦਮਾਸ਼ ਦਾ ਪਿੱਛਾ ਕੀਤਾ।

ਪੁਲਿਸ ਦੀ ਗੱਡੀ ‘ਤੇ ਚਲਾਈ ਗੋਲੀ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਟੀਮ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਬਦਮਾਸ਼ ਨੇ ਪੁਲਿਸ ‘ਤੇ ਸਿੱਧੀ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇੱਕ ਗੋਲੀ ਪੁਲਿਸ ਦੀ ਗੱਡੀ ਵਿੱਚ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਗੋਲੀ ਬਦਮਾਸ਼ ਦੀ ਲੱਤ ਵਿੱਚ ਜਾ ਲੱਗੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਜ਼ਖ਼ਮੀ ਬਦਮਾਸ਼ ਨੂੰ ਕਾਬੂ ਕਰ ਲਿਆ ਅਤੇ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ।

ਦੋ ਪਿਸਤੌਲ ਤੇ ਮੋਟਰਸਾਈਕਲ ਬਰਾਮਦ

ਪੁਲਿਸ ਨੇ ਕਾਬੂ ਕੀਤੇ ਬਦਮਾਸ਼ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ ਇੱਕ ‘ਸਟਾਰ 30 ਚਾਈਨਾ’ ਅਤੇ ਦੂਜਾ ‘ਗਲੌਕ 32 ਬੋਰ’ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੌਕੇ ਤੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. (SSP) ਗਗਨ ਅਜੀਤ ਸਿੰਘ ਵੀ ਖ਼ੁਦ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Loading...
Unable to load recommendations.
Follow Us