ਜਲਾਲਾਬਾਦ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਮੁਅੱਤਲ, ਟੂਰ ਗਾਈਡ ਨਾਲ ਕੀਤਾ ਸੀ ਦੁਰਵਿਵਹਾਰ
ਮੁਅੱਤਲੀ ਦੌਰਾਨ, ਉਨ੍ਹਾਂ ਦਾ ਮੁੱਖ ਦਫਤਰ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਪੰਜਾਬ ਹੋਵੇਗਾ। ਹੁਕਮਾਂ ਅਨੁਸਾਰ, ਉਕਤ ਪ੍ਰਿੰਸੀਪਲ ਨੇ ਸਿੰਗਾਪੁਰ ਦੌਰੇ ਦੌਰਾਨ ਮਹਿਲਾ ਟੂਰ ਗਾਈਡ ਨਾਲ ਦੁਰਵਿਵਹਾਰ ਕਰਕੇ ਆਪਣੀ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਦਿਖਾਇਆ ਹੈ। ਇਸ ਦੌਰਾਨ ਡਾਇਰੈਕਟਰ ਐਸ.ਸੀ.ਈ.ਆਰ.ਟੀ. ਵੀ ਮੌਜੂਦ ਸਨ।
ਸਰਕਾਰੀ ਸਕੂਲ ( ਸੰਕੇਤਕ ਤਸਵੀਰ)
Jalalabad School Principal Suspend: ਫਾਜ਼ਿਲਕਾ ਦੇ ਜਲਾਲਾਬਾਦ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਇਹ ਕਾਰਵਾਈ ਸਿੰਗਾਪੁਰ ਦੌਰੇ ਦੌਰਾਨ ਇੱਕ ਮਹਿਲਾ ਟੂਰ ਗਾਈਡ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਕੀਤੀ ਹੈ। ਇਸ ਸਬੰਧੀ ਜਾਰੀ ਕੀਤਾ ਗਿਆ ਮੁਅੱਤਲੀ ਪੱਤਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੇ ਸਿੰਗਾਪੁਰ ਦੌਰੇ ਦੌਰਾਨ ਇੱਕ ਮਹਿਲਾ ਟੂਰ ਗਾਈਡ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ। ਸਿੱਖਿਆ ਵਿਭਾਗ ਦੀ ਸਕੱਤਰ ਆਨੰਦਿਤਾ ਮਿੱਤਰਾ ਨੇ ਸ਼ਿਕਾਇਤ ਤੋਂ ਬਾਅਦ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ, ਜਲਾਲਾਬਾਦ ਸਰਕਾਰੀ ਸਕੂਲ, ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਿੰਸੀਪਲ ਗੌਤਮ ਖੁਰਾਣਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।