AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲਾਲਾਬਾਦ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਆਉਂਦਿਆਂ ਹੀ ਸਕੂਲ ਕਰਵਾਇਆ ਖ਼ਾਲੀ

ਜਲਾਲਾਬਾਦ ਦੇ ਛੇ ਨਿੱਜੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਖ਼ੌਫ਼ਨਾਕ ਧਮਕੀ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਈ-ਮੇਲ ਪ੍ਰਾਪਤ ਹੁੰਦਿਆਂ ਹੀ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਜਲਾਲਾਬਾਦ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਆਉਂਦਿਆਂ ਹੀ ਸਕੂਲ ਕਰਵਾਇਆ ਖ਼ਾਲੀ
arvinder-taneja-fazilka
| Updated On: 15 Sep 2026 15:55 PM IST
Share

ਜਲਾਲਾਬਾਦ ਦੇ ਛੇ ਨਿੱਜੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਖ਼ੌਫ਼ਨਾਕ ਧਮਕੀ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਈ-ਮੇਲ ਪ੍ਰਾਪਤ ਹੁੰਦਿਆਂ ਹੀ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਸਥਿਤੀ ਦੀ ਨਾਜ਼ੁਕਤਾ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧਕਾਂ ਵੱਲੋਂ ਇਹਤਿਆਤ ਵਜੋਂ ਸਕੂਲ ਤੁਰੰਤ ਖ਼ਾਲੀ ਕਰਵਾ ਦਿੱਤੇ ਗਏ ਅਤੇ ਵਿਦਿਆਰਥੀਆਂ ਦੀ ਛੁੱਟੀ ਕਰ ਦਿੱਤੀ ਗਈ। ਸੂਚਨਾ ਮਿਲਦੇ ਸਾਰ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਆਲਾ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ, ਜਿਸ ਤੋਂ ਬਾਅਦ ਸਕੂਲ ਕੰਪਲੈਕਸਾਂ ਅੰਦਰ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਕਾਨਵੈਂਟ ਸਕੂਲ ਦੇ ਫਾਦਰ ਨੇ ਦਿੱਤੀ ਜਾਣਕਾਰੀ

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਕਾਨਵੈਂਟ ਸਕੂਲ ਦੇ ਫਾਦਰ ਨੇ ਦੱਸਿਆ ਕਿ ਅੱਜ ਦੁਪਹਿਰ ਤਕਰੀਬਨ ਸਾਢੇ 11 ਵਜੇ ਸਕੂਲ ਦੀ ਅਧਿਕਾਰਤ ਈ-ਮੇਲ ‘ਤੇ ਇੱਕ ਧਮਕੀ ਭਰਿਆ ਸੁਨੇਹਾ ਆਇਆ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਸੁਨੇਹਾ ਪੜ੍ਹਦਿਆਂ ਹੀ ਸਕੂਲ ਪ੍ਰਸ਼ਾਸਨ ਨੇ ਬਿਨਾਂ ਕੋਈ ਦੇਰੀ ਕੀਤਿਆਂ ਪੂਰੇ ਕੈਂਪਸ ਵਿੱਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਫ਼ੋਨ ਰਾਹੀਂ ਸੂਚਿਤ ਕਰਕੇ ਫ਼ੌਰੀ ਤੌਰ ‘ਤੇ ਸਕੂਲ ਪਹੁੰਚਣ ਅਤੇ ਬੱਚਿਆਂ ਨੂੰ ਸੁਰੱਖਿਅਤ ਘਰ ਲਿਜਾਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਜਾਂਚ ਵਿੱਚ ਜੁੱਟ ਗਿਆ ਹੈ।

ਐਂਟੀ ਸੈਬੋਟੇਜ ਟੀਮ ਅਤੇ ਬੰਬ ਨਿਰੋਧਕ ਦਸਤਾ ਸੱਦਿਆ ਗਿਆ

ਉੱਧਰ, ਘਟਨਾ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਮੁੱਖ ਅਫ਼ਸਰ (ਐੱਸਐੱਚਓ) ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਜਲਾਲਾਬਾਦ ਦੇ ਚਾਰ ਤੋਂ ਪੰਜ ਸਕੂਲਾਂ ਨੂੰ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦੀ ਪੁਸ਼ਟੀ ਹੋਈ ਹੈ। ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਿਸ਼ੇਸ਼ ਐਂਟੀ ਸੈਬੋਟੇਜ ਟੀਮਾਂ ਨੂੰ ਤੁਰੰਤ ਮੌਕੇ ‘ਤੇ ਤਲਬ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਤੇ ਸੁਰੱਖਿਆ ਦਸਤਿਆਂ ਵੱਲੋਂ ਸਕੂਲਾਂ ਦੇ ਹਰੇਕ ਕਮਰੇ, ਮੈਦਾਨ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਦੁਪਹਿਰ 1:11 ਵਜੇ ਧਮਾਕਾ ਕਰਨ ਦੀ ਸੀ ਧਮਕੀ

ਐੱਸਐੱਚਓ ਮੋਹਿਤ ਧਵਨ ਨੇ ਖ਼ੁਲਾਸਾ ਕੀਤਾ ਕਿ ਈ-ਮੇਲ ਵਿੱਚ ਦੁਪਹਿਰ 1 ਵੱਜ ਕੇ 11 ਮਿੰਟ ‘ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਗੱਲ ਲਿਖੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਮਾਂ ਰਹਿੰਦਿਆਂ ਸਾਰੇ ਸਕੂਲ ਮੁਕੰਮਲ ਤੌਰ ‘ਤੇ ਖ਼ਾਲੀ ਕਰਵਾ ਲਏ ਹਨ ਅਤੇ ਕਿਸੇ ਵੀ ਨਾਗਰਿਕ ਜਾਂ ਬੱਚੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੇ ਨਾਲ ਹੀ ਪੁਲਿਸ ਦੇ ਸਾਈਬਰ ਸੈੱਲ ਦੀ ਟੀਮ ਤਕਨੀਕੀ ਜਾਂਚ ਵਿੱਚ ਜੁੱਟ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਫ਼ਰਜ਼ੀ ਜਾਂ ਧਮਕੀ ਭਰੀ ਈ-ਮੇਲ ਕਿਸ ਆਈਪੀ ਐਡਰੈੱਸ (IP Address) ਅਤੇ ਕਿਸ ਸਰੋਤ ਤੋਂ ਭੇਜੀ ਗਈ ਹੈ।

Follow Us
ਨੇਪਾਲ 'ਚ ਖੌਫਨਾਕ ਹਾਦਸਾ, ਦੋ ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, ਦੋ ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...