ਜਲੰਧਰ ਦੀ ਲੜਕੀ ਲਈ ਇਨਸਾਫ਼ ਦੀ ਮੰਗ, ਸੜਕਾਂ ‘ਤੇ ਉਤਰੇ ਲੋਕ; ਕੱਢਿਆ ਕੈਂਡਲ ਮਾਰਚ
ਬੀਤੀ ਰਾਤ ਜਲੰਧਰ ਦੇ ਬਸਤੀ ਇਲਾਕੇ 'ਚ ਕੈਂਡਲ ਮਾਰਚ ਕੱਢਿਆ ਗਿਆ। ਜਲੰਧਰ ਦੇ ਲੋਕਾਂ ਵੱਲੋਂ ਲਾਪਰਵਾਹ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਨਾਲ ਹੀ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਉੱਥੇ ਹੀ, ਦੂਜੇ ਪਾਸੇ ਪੀੜਤ ਪਰਿਵਾਰ ਨੂੰ ਮਿਲਣ ਵੱਖ-ਵੱਖ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ। ਸਾਰੇ ਹੀ ਜਬਰ-ਜਨਾਹ ਤੇ ਕਤਲ ਦੇ ਮੁਲਜ਼ਮ, ਤੇ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।
ਜਲੰਧਰ ‘ਚ 13 ਸਾਲਾਂ ਲੜਕੀ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ‘ਚ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਤੇ ਲਾਪਰਵਾਹ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਨੂੰ ਲੈ ਕੇ ਲੋਕਾਂ ਦੀ ਮੰਗ ਨੇ ਜ਼ੋਰ ਫੜ੍ਹ ਲਿਆ ਹੈ। ਇਸ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ਹਿਰ ‘ਚ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਨੇ ਸਾਰੇ ਧਾਰਮਿਕ ਤੇ ਸਮਾਜਿਕ ਸੰਗਠਨਾਂ ਨੂੰ ਇਕੱਠੇ ਨਾਲ ਲੈ ਕੇ ਪੁਲਿਸ ਕਮਿਸ਼ਨਰ ਦੇ ਖਿਲਾਫ਼ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਬੀਤੀ ਰਾਤ ਜਲੰਧਰ ਦੇ ਬਸਤੀ ਇਲਾਕੇ ‘ਚ ਕੈਂਡਲ ਮਾਰਚ ਕੱਢਿਆ ਗਿਆ। ਜਲੰਧਰ ਦੇ ਲੋਕਾਂ ਵੱਲੋਂ ਲਾਪਰਵਾਹ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਨਾਲ ਹੀ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਉੱਥੇ ਹੀ, ਦੂਜੇ ਪਾਸੇ ਪੀੜਤ ਪਰਿਵਾਰ ਨੂੰ ਮਿਲਣ ਵੱਖ-ਵੱਖ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ। ਸਾਰੇ ਹੀ ਜਬਰ-ਜਨਾਹ ਤੇ ਕਤਲ ਦੇ ਮੁਲਜ਼ਮ, ਤੇ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।
ਅਸ਼ਵਨੀ ਸ਼ਰਮਾ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਪੀੜਤ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੇ ਪੂਰੀ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਇਸ ਬੱਚੀ ਨਾਲ ਜਿਸ ਤਰ੍ਹਾਂ ਦੀ ਨਿਲੱਜਤਾ ਹੋਈ ਹੈ, ਉਸ ਮਾਮਲੇ ਨੂੰ ਜਿਸ ਗੰਭੀਰਤਾ ਨਾਲ ਲੈਣਾ ਚਾਹੀਦਾ ਸੀ ਉਸ ਤਰੀਕੇ ਨਾਲ ਨਹੀਂ ਲਿਆ ਗਿਆ। ਉਨ੍ਹਾਂ ਨੇ ਜਲੰਧਰ ਦੇ ਸੀਪੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਮੌਕੇ ‘ਤੇ ਕੋਈ ਵੀ ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਸੀ, ਜਦਕਿ ਸੀਪੀ ਨੇ ਖੁਦ ਤਿੰਨ ਦਿਨਾਂ ਬਾਅਦ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।
ਚਰਨਜੀਤ ਸਿੰਘ ਚੰਨੀ ਨੇ ਕੀਤੀ ਮੁਲਾਕਾਤ
ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਅਗਲੇ ਦੋ-ਤਿੰਨ ਦਿਨਾਂ ਅੰਦਰ ਮੁਲਜ਼ਮ ਪੁਲਿਸ ਕਰਮਚਾਰੀਆਂ ਖਿਲਾਫ਼ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ ਤਾਂ ਜਲੰਧਰ ਚ ਕਾਂਗਰਸ ਪਾਰਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਚ ਰੋਡ ਜਾਮ ਤੇ ਬਾਜ਼ਾਰ ਬੰਦ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੋਵੇਗੀ। ਉਨ੍ਹਾਂ ਨੇ ਕਿਹਾ ਜੇਕਰ ਪੰਜਾਬ ਦੇ ਡੀਜੀਪੀ ਤੇ ਜਲੰਧਰ ਦੇ ਸੀਪੀ ਚਾਹੁੰਦੇ ਹਨ ਕੀ ਜਲੰਧਰ ਦਾ ਮਾਹੌਲ ਸ਼ਾਂਤ ਰਹੇ ਤਾਂ ਮੁਲਜ਼ਮ ਪੁਲਿਸ ਕਰਮਚਾਰੀਆਂ ਤੇ ਤੁਰੰਤ ਕਰਵਾਈ ਕਰੇ, ਨਹੀਂ ਤਾਂ ਸਾਨੂੰ ਮਜ਼ਬੂਰੀ ਚ ਪ੍ਰਦਰਸ਼ਨ ਕਰਨਾ ਪਵੇਗਾ।
ਇਹ ਵੀ ਪੜ੍ਹੋ
ਪੁਲਿਸ ਕਰਮਚਾਰੀ ਲਾਸ਼ ਨਾਲ ਚਾਹ ਪੀਂਦੇ ਰਹੇ
ਸਾਂਸਦ ਚੰਨੀ ਨੇ ਕਿਹਾ ਕਿ ਪੁਲਿਸ ਦੇ ਮੁਲਾਜ਼ਮ ਕਈ ਘੰਟੇ ਘਰ ਅੰਦਰ ਰਹੇ। ਉਹ ਕਮਰੇ ਅੰਦਰ ਜਬਰ-ਜਨਾਹ ਤੇ ਕਤਲ ਹੋਈ ਲਾਸ਼ ਨਾਲ ਚਾਹ ਪੀਂਦੇ ਰਹੇ ਤੇ ਬਾਹਰ ਆ ਕੇ ਕਿਹਾ ਕਿ ਲੜਕੀ ਘਰ ਅੰਦਰ ਨਹੀ ਹੈ। ਬੱਚੀ ਦੀ ਮਾਂ ਨੇ ਸੀਸੀਟੀਵੀ ਚ ਦੇਖਿਆ ਕਿ ਲੜਕੀ ਘਰ ਅੰਦਰ ਗਈ ਸੀ ਤੇ ਬਾਹਰ ਨਹੀਂ ਆਈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਪਰਿਵਾਰ ਨੂੰ ਪੁਲਿਸ ਕਰਮਚਾਰੀਆਂ ਨੇ ਧਮਕੀਆਂ ਦਿੱਤੀਆਂ ਤੇ ਉਨ੍ਹਾਂ ਤੇ ਮਾਮਲਾ ਖ਼ਤਮ ਕਰਨ ਲਈ ਦਬਾਅ ਬਣਾਇਆ।


