ਜਲੰਧਰ: ਨਸ਼ੀਲਾ ਪਦਾਰਥ ਪਿਲਾ ਕੇ 19 ਸਾਲਾਂ ਲੜਕੀ ਨਾਲ ਜਬਰ ਜਨਾਹ, ਵੀਡੀਓ ਕੀਤੀ ਵਾਇਰਲ, ਮਹਿਲਾ ਕਮਿਸ਼ਨ ਦੀ ਕਾਰਵਾਈ

Updated On: 

20 Aug 2025 14:33 PM IST

ਕਮਿਸ਼ਨ ਨੇ ਇਸ ਮਾਮਲੇ 'ਚ ਸਬੰਧਤ ਅਧਿਕਾਰੀਆਂ ਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ। ਦਰਅਸਲ, ਇਹ ਦੋਸ਼ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਪਿਲਾਇਆ ਗਿਆ ਤੇ ਫਿਰ ਬਲਾਤਕਾਰ ਕੀਤਾ ਗਿਆ ਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਤੇ ਉਸ ਦਾ ਪਰਿਵਾਰ ਮਾਨਸਿਕ ਤੌਰ 'ਤੇ ਬਹੁਤ ਦੁਖੀ ਹੈ।

ਜਲੰਧਰ: ਨਸ਼ੀਲਾ ਪਦਾਰਥ ਪਿਲਾ ਕੇ 19 ਸਾਲਾਂ ਲੜਕੀ ਨਾਲ ਜਬਰ ਜਨਾਹ, ਵੀਡੀਓ ਕੀਤੀ ਵਾਇਰਲ, ਮਹਿਲਾ ਕਮਿਸ਼ਨ ਦੀ ਕਾਰਵਾਈ
Follow Us On

ਜਲੰਧਰ ਦੇ ਫਿਲੌਰ ਦੀ ਇੱਕ ਲੜਕੀ ਨਾਲ ਨਸ਼ੀਲਾ ਪਦਾਰਥ ਪਿਲਾ ਕੇ ਜਬਰ ਜਨਾਹ ਕਰਨ ਤੇ ਉਸ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਕਮਿਸ਼ਨ ਨੇ ਇਸ ਮਾਮਲੇ ‘ਚ ਸਬੰਧਤ ਅਧਿਕਾਰੀਆਂ ਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ। ਦਰਅਸਲ, ਇਹ ਦੋਸ਼ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਪਿਲਾਇਆ ਗਿਆ ਤੇ ਫਿਰ ਬਲਾਤਕਾਰ ਕੀਤਾ ਗਿਆ ਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਤੇ ਉਸ ਦਾ ਪਰਿਵਾਰ ਮਾਨਸਿਕ ਤੌਰ ‘ਤੇ ਬਹੁਤ ਦੁਖੀ ਹੈ।

ਕਮਿਸ਼ਨ ਨੇ ਪੁਲਿਸ ਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਜੇਕਰ ਪੁਲਿਸ ਇਸ ਮਾਮਲੇ ‘ਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ 2025 ਤੱਕ ਮਾਮਲੇ ‘ਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।