ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ

Updated On: 

11 Jan 2025 16:24 PM

ਜਲੰਧਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ 21 ਦਸੰਬਰ ਨੂੰ ਹੋਈ ਸੀ ਅਤੇ ਨਤੀਜੇ ਉਸੇ ਦਿਨ ਐਲਾਨੇ ਗਏ ਸਨ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ 38 ਸੀਟਾਂ ਮਿਲੀਆਂ। ਇਸ ਵੇਲੇ ਆਮ ਆਦਮੀ ਪਾਰਟੀ ਕੋਲ 45 ਕੌਂਸਲਰ ਹਨ। ਜੋ ਕਿ ਬਹੁਮਤ ਦੇ ਅੰਕੜੇ ਤੋਂ 2 ਕੌਂਸਲਰ ਵੱਧ ਹਨ। 'ਆਪ' ਨੇ ਕਾਂਗਰਸ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਤੋਂ ਚੋਣਾਂ ਜਿੱਤਣ ਵਾਲੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ।

ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ

ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ

Follow Us On

ਪਟਿਆਲਾ ਤੋਂ ਬਾਅਦ ਹੁਣ ਜਲੰਧਰ ਵਿੱਚ ਵੀ ਆਮ ਆਦਮੀ ਪਾਰਟੀ ਦਾ ਮੇਅਰ ਬਣ ਗਿਆ ਹੈ। ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ। ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 62 ਤੋਂ ਕੌਂਸਲਰ ਚੁਣੇ ਗਏ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਾਰ, ਇੱਕ ਸੀਨੀਅਰ ਡਿਪਟੀ ਮੇਅਰ ਦੀ ਨਿਯੁਕਤੀ ਕੀਤੀ ਗਈ ਹੈ। ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਬਿੱਟੂ ਵਾਰਡ ਨੰਬਰ-10 ਤੋਂ ਕੌਂਸਲਰ ਹੈ। ਇਸ ਤੋਂ ਇਲਾਵਾ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸਦਨ ਦੀ ਮੀਟਿੰਗ ਵਿੱਚ ਤਿੰਨਾਂ ਆਗੂਆਂ ਵਿੱਚ ਸਹਿਮਤੀ ਬਣ ਗਈ ਹੈ।
46 ਕੌਂਸਲਰਾਂ ਦਾ ਮਿਲਿਆ ਸਮਰਥਨ

ਸ਼ਹਿਰ ਵਿੱਚ ਕੁੱਲ 85 ਵਾਰਡ ਹਨ। ਜਿਸ ਵਿੱਚੋਂ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਸਿਰਫ਼ 38 ਸੀਟਾਂ ਹੀ ਜਿੱਤ ਸਕੀ। ਪਰ ਬਹੁਮਤ ਲਈ ‘ਆਪ’ ਨੂੰ ਕੁੱਲ 43 ਕੌਂਸਲਰਾਂ ਦੀ ਲੋੜ ਸੀ। ਜਿਸ ਤੋਂ ਬਾਅਦ ਕਈ ਕੌਂਸਲਰ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ, 2 ਆਜ਼ਾਦ ਕੌਂਸਲਰਾਂ ਨੇ ‘ਆਪ’ ਨੂੰ ਆਪਣਾ ਸਮਰਥਨ ਦਿੱਤਾ ਸੀ। ਜਿਸ ਕਾਰਨ ਕੁੱਲ 46 ਵੋਟਾਂ ਪ੍ਰਾਪਤ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ ‘ਤੇ ਕਬਜ਼ਾ ਕਰ ਲਿਆ ਹੈ।

ਜਲੰਧਰ ਨਗਰ ਨਿਗਮ ਵਿੱਚ ਹੋਈ ਵੋਟਿੰਗ ਦੌਰਾਨ, ਕਿਸੇ ਵੀ ਮੀਡੀਆ ਵਿਅਕਤੀ ਜਾਂ ਕਿਸੇ ਹੋਰ ਕਿਸਮ ਦੇ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਸੀ। ਕੌਂਸਲਰਾਂ ਦੇ ਨਜ਼ਦੀਕੀ ਸਾਥੀਆਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।

ਜਲੰਧਰ ਡਿਵੀਜ਼ਨਲ ਕਮਿਸ਼ਨਰ ਨੇ ਕੌਂਸਲਰਾਂ ਨੂੰ ਚੁਕਾਈ ਸਹੁੰ

ਜਲੰਧਰ ਵਿੱਚ ਡਿਵੀਜ਼ਨਲ ਕਮਿਸ਼ਨਰ ਦਾ ਅਹੁਦਾ ਖਾਲੀ ਸੀ। ਇੱਕ ਹੋਰ ਆਈਏਐਸ ਅਧਿਕਾਰੀ ਕੋਲ ਜਲੰਧਰ ਦਾ ਚਾਰਜ ਸੀ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ, ਸੀਨੀਅਰ ਆਈਏਐਸ ਅਧਿਕਾਰੀ ਅਰੁਣ ਸੇਖੜੀ ਨੂੰ ਜਲੰਧਰ ਡਿਵੀਜ਼ਨਲ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਅੱਜ ਉਹ ਜਲੰਧਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਕੌਂਸਲਰਾਂ ਨੂੰ ਸਹੁੰ ਚੁਕਾਉਣ ਪਹੁੰਚੇ।

ਤੁਹਾਨੂੰ ਦੱਸ ਦੇਈਏ ਕਿ ਜਲੰਧਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ 21 ਦਸੰਬਰ ਨੂੰ ਹੋਈ ਸੀ ਅਤੇ ਨਤੀਜੇ ਉਸੇ ਦਿਨ ਐਲਾਨੇ ਗਏ ਸਨ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ 38 ਸੀਟਾਂ ਮਿਲੀਆਂ। ਇਸ ਵੇਲੇ ਆਮ ਆਦਮੀ ਪਾਰਟੀ ਕੋਲ 45 ਕੌਂਸਲਰ ਹਨ। ਜੋ ਕਿ ਬਹੁਮਤ ਦੇ ਅੰਕੜੇ ਤੋਂ 2 ਕੌਂਸਲਰ ਵੱਧ ਹਨ। ‘ਆਪ’ ਨੇ ਕਾਂਗਰਸ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਤੋਂ ਚੋਣਾਂ ਜਿੱਤਣ ਵਾਲੇ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ।