ਜਲੰਧਰ ‘ਚ ASI ਦੇ ਪੁੱਤਰ ਨੂੰ ਲੱਗੀ ਗੋਲੀ, ਪਿਤਾ ਨੂੰ ਜਾਨੋਂ ਮਾਰਨ ਦੀ ਦੇਣ ਆਈ ਸੀ ਧਮਕੀ, ਚਲਾਈਆਂ ਗੋਲੀਆਂ
ਬੀਤੀ ਦੇਰ ਸ਼ਾਮ ਵਾਪਰੀ ਇਸ ਘਟਨਾ ਤੋਂ ਬਾਅਦ, ਆਦਮਪੁਰ ਥਾਣੇ ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ। ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਫਿਲਹਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਵਾਰੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।

ਜਲੰਧਰ ‘ਚ ਆਦਮਪੁਰ ਨੇੜੇ ਪਿੰਡ ਡਰੋਲੀ ਕਲਾਂ ਵਿੱਚ ਇੱਕ ਵਿਅਕਤੀ ਨੇ ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸਦਾ ਪਿਤਾ ਪੰਜਾਬ ਪੁਲਿਸ ‘ਚ ਏਐਸਆਈ ਵਜੋਂ ਸੇਵਾ ਨਿਭਾ ਰਿਹਾ ਹੈ।
ਬੀਤੀ ਦੇਰ ਸ਼ਾਮ ਵਾਪਰੀ ਇਸ ਘਟਨਾ ਤੋਂ ਬਾਅਦ, ਆਦਮਪੁਰ ਥਾਣੇ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਫਿਲਹਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਵਾਰੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
ਪਿਤਾ ਨੂੰ ਜਾਨੋਂ ਮਾਰਨ ਦੀ ਦੇ ਰਿਹਾ ਸੀ ਧਮਕੀ: ਪੀੜੜ ਦਾ ਬਿਆਨ
ਪੀੜਤ ਹਰਮਨਪ੍ਰੀਤ ਸਿੰਘ ਨੇ ਕਿਹਾ – ਉਹ ਕੱਲ੍ਹ ਸ਼ਾਮ 6 ਵਜੇ ਗੁਰਦੁਆਰੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਬਾਈਕ ‘ਤੇ ਸਵਾਰ ਦਵਿੰਦਰ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਉਸ ਨੂੰ ਘੇਰ ਲਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਹਮਲਾਵਰ ਨੇ ਕਿਹਾ ਕਿ ਉਹ ਉਸ ਦੇ ਪਿਤਾ ਨੂੰ ਗੋਲੀ ਮਾਰ ਦੇਵੇਗਾ ਅਤੇ ਉਸ ਨੂੰ ਜ਼ਿੰਦਾ ਨਹੀਂ ਛੱਡੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
ਜਦੋਂ ਉਸਨੇ ਆਪਣੀ ਜਾਨ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀ ਚਲਾਈ ਜੋ ਉਸਦੀ ਖੱਬੀ ਲੱਤ ਵਿੱਚ ਲੱਗੀ। ਜਦੋਂ ਲੋਕਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਆਪਣੇ ਦੋ ਸਾਥੀਆਂ ਨਾਲ ਮੌਕੇ ਤੋਂ ਭੱਜ ਗਿਆ। ਜ਼ਖਮੀ ਹਰਮਨਪ੍ਰੀਤ ਸਿੰਘ ਨੂੰ ਉਸਦੇ ਦੋਸਤਾਂ ਅਤੇ ਸਥਾਨਕ ਲੋਕਾਂ ਨੇ ਆਦਮਪੁਰ ਸਿਵਲ ਹਸਪਤਾਲ ਪਹੁੰਚਾਇਆ।
ਇਸ ਘਟਨਾ ਦੇ ਸਬੰਧ ਵਿੱਚ, ਪੀੜਤ ਦੇ ਪਿਤਾ ਸੁਖਵਿੰਦਰ ਸਿੰਘ, ਜੋ ਕਿ ਆਦਮਪੁਰ ਹਵਾਈ ਅੱਡੇ ‘ਤੇ ਡਿਊਟੀ ‘ਤੇ ਹਨ, ਪੰਜਾਬ ਪੁਲਿਸ ਵਿੱਚ ਏਐਸਆਈ ਵਜੋਂ ਸੇਵਾ ਨਿਭਾ ਰਹੇ ਹਨ। ਮੌਕੇ ‘ਤੇ ਮੌਜੂਦ ਆਦਮਪੁਰ ਥਾਣੇ ਦੇ ਏਐਸਆਈ ਸਤਨਾਮ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਐਫਆਈਆਰ ਦਰਜ ਕਰ ਲਈ ਗਈ ਹੈ।