ਜਲੰਧਰ ਪ੍ਰਸ਼ਾਸਨ ਦੀ ਹੜ੍ਹਾਂ ਨਾਲ ਨਜਿੱਠਣ ਲਈ ਤਿਆਰੀ ਪੂਰੀ: ਫੌਜ, NDRF-SDRF ਤੇ ਪੁਲਿਸ ਨੂੰ ਅਲਰਟ ਰਹਿਣ ਦੇ ਹੁਕਮ

tv9-punjabi
Updated On: 

11 Jul 2025 23:54 PM

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਹੜ੍ਹ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਨਾਲ ਤੁਰੰਤ ਨਜਿੱਠਣ ਲਈ ਰੇਤ ਦੀਆਂ ਬੋਰੀਆਂ, ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ ਜੈਕੇਟ, ਰੱਸੀਆਂ, ਕਿਸ਼ਤੀਆਂ ਅਤੇ ਹੋਰ ਜ਼ਰੂਰੀ ਉਪਕਰਣ ਲੋੜੀਂਦੀ ਮਾਤਰਾ ਵਿੱਚ ਤਿਆਰ ਰੱਖੇ ਗਏ ਹਨ।

ਜਲੰਧਰ ਪ੍ਰਸ਼ਾਸਨ ਦੀ ਹੜ੍ਹਾਂ ਨਾਲ ਨਜਿੱਠਣ ਲਈ ਤਿਆਰੀ ਪੂਰੀ: ਫੌਜ, NDRF-SDRF ਤੇ ਪੁਲਿਸ ਨੂੰ ਅਲਰਟ ਰਹਿਣ ਦੇ ਹੁਕਮ

Photo Credit: Meta AI

Follow Us On

ਉਨ੍ਹਾਂ ਕਿਹਾ ਕਿ ਨਹਿਰਾਂ, ਨਾਲਿਆਂ, ਪਾਣੀ ਦੇ ਨਿਕਾਸ ਵਾਲੇ ਰਸਤਿਆਂ ਦੀ ਸਫਾਈ, ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ​​ਕਰਨ ਅਤੇ ਪਿੰਡਾਂ ਵਿੱਚ ਛੱਪੜਾਂ ਵਿੱਚੋਂ ਪਾਣੀ ਕੱਢਣ ਵਰਗੇ ਸਾਰੇ ਜ਼ਰੂਰੀ ਕੰਮ ਪਹਿਲਾਂ ਹੀ ਪੂਰੇ ਕਰ ਲਏ ਗਏ ਹਨ। ਪ੍ਰਸ਼ਾਸਨ ਨੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਠੋਸ ਅਤੇ ਵਿਆਪਕ ਪ੍ਰਬੰਧ ਕੀਤੇ ਹਨ।

ਹੜ੍ਹ ਲਈ ਸਾਡੀਆਂ ਤਿਆਰੀਆਂ ਪੂਰੀਆਂ- ਡੀਸੀ

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਹੜ੍ਹ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਨਾਲ ਤੁਰੰਤ ਨਜਿੱਠਣ ਲਈ ਰੇਤ ਦੀਆਂ ਬੋਰੀਆਂ, ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ ਜੈਕੇਟ, ਰੱਸੀਆਂ, ਕਿਸ਼ਤੀਆਂ ਅਤੇ ਹੋਰ ਜ਼ਰੂਰੀ ਉਪਕਰਣ ਲੋੜੀਂਦੀ ਮਾਤਰਾ ਵਿੱਚ ਤਿਆਰ ਰੱਖੇ ਗਏ ਹਨ।

ਜਨਤਾ ਦੀ ਸਹੂਲਤ ਲਈ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ, ਜਿੱਥੇ ਲੋਕ ਐਮਰਜੈਂਸੀ ਦੀ ਸਥਿਤੀ ਵਿੱਚ ਸੰਪਰਕ ਕਰ ਸਕਦੇ ਹਨ।

ਡਾ. ਅਗਰਵਾਲ ਨੇ ਕਿਹਾ ਕਿ ਹੜ੍ਹ ਸੁਰੱਖਿਆ ਲਈ ਮੌਕ ਡਰਿੱਲ ਵੀ ਕਰਵਾਈਆਂ ਗਈਆਂ ਹਨ। ਹਾਲ ਹੀ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਫੌਜ, ਐਨਡੀਆਰਐਫ, ਐਸਡੀਆਰਐਫ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਸਤਲੁਜ ਦਰਿਆ ਦੇ ਕੰਢੇ ਸਥਿਤ ਪਿੰਡ ਤਲਵੰਡੀ ਕਲਾਂ ਵਿੱਚ ਇੱਕ ਹੜ੍ਹ ਸੁਰੱਖਿਆ ਅਭਿਆਸ ਕੀਤਾ, ਤਾਂ ਜੋ ਕਿਸੇ ਵੀ ਸੰਕਟ ਦੇ ਸਮੇਂ ਤੇਜ਼ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਦਿੱਤੀ ਜਾ ਸਕੇ।

ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਸਬੰਧਤ SDM ਨਾਲ ਸੰਪਰਕ ਕਰੋ- ਡੀਸੀ

ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ। ਸਾਰੀਆਂ ਨਹਿਰਾਂ ਅਤੇ ਨਾਲਿਆਂ ਦੀ ਸਫਾਈ ਕਰ ਦਿੱਤੀ ਗਈ ਹੈ।

ਜੇਕਰ ਕਿਸੇ ਵੀ ਪਿੰਡ ਵਿੱਚ ਪਾਣੀ ਦੀ ਨਿਕਾਸੀ ਸੰਬੰਧੀ ਕੋਈ ਸਮੱਸਿਆ ਹੈ, ਤਾਂ ਲੋਕ ਸਬੰਧਤ ਐਸਡੀਐਮ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਕਿਸੇ ਵੀ ਜ਼ਰੂਰਤ ਲਈ ਤੁਰੰਤ ਹੜ੍ਹ ਕੰਟਰੋਲ ਰੂਮ ਜਾਂ ਪ੍ਰਸ਼ਾਸਨ ਨਾਲ ਸੰਪਰਕ ਕਰਨ।