ਜਲੰਧਰ ਵਿੱਚ ਅਮੋਨੀਆ ਗੈਸ ਲੀਕ, ਰਿਹਾਇਸ਼ੀ ਇਲਾਕੇ ਵਿੱਚ ਚੱਲ ਰਹੀ ਸੀ ਫੈਕਟਰੀ, ਮੌਕੇ ਤੇ ਪਹੁੰਚਿਆ ਪ੍ਰਸ਼ਾਸਨੀ ਅਮਲਾ
Jalandhar Ice Factory Gas Leak; ਜਲੰਧਰ ਦੇ ਆਨੰਦ ਨਗਰ ਵਿੱਚ ਇੱਕ ਬਰਫ਼ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਫੈਕਟਰੀ ਮਾਲਕ ਦਾ ਲਾਇਸੈਂਸ ਵੀ ਖ਼ਤਮ ਹੋ ਚੁੱਕਾ ਹੈ। ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਏ ਹਨ ਅਤੇ ਗੈਸ ਲੀਕੇਜ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਲੰਧਰ ਦੇ ਆਨੰਦ ਨਗਰ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇੱਕ ਬਰਫ਼ ਫੈਕਟਰੀ ਵਿੱਚ ਲੀਕੇਜ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਨਿਵਾਸੀਆਂ ਨੇ ਇਸ ਫੈਕਟਰੀ ਬਾਰੇ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਲੋਕਾਂ ਨੇ ਫੈਕਟਰੀ ਵਿਰੁੱਧ ਵਿਰੋਧ ਪ੍ਰਦਰਸ਼ਨ ਵੀ ਕੀਤਾ ਸੀ। ਇਸ ਫੈਕਟਰੀ ਨੂੰ ਬੰਦ ਕਰਨ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਸੀ ਪਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ।
ਲੋਕਾਂ ਦਾ ਇਲਜ਼ਾਮ ਹੈ ਕਿ ਫੈਕਟਰੀ ਮਾਲਕ ਦੇ ਲਾਇਸੈਂਸ ਦੀ ਮਿਆਦ ਵੀ ਖਤਮ ਹੋ ਗਈ ਹੈ, ਪਰ ਇਸ ਦੇ ਬਾਵਜੂਦ ਫੈਕਟਰੀ ਰਿਹਾਇਸ਼ੀ ਖੇਤਰ ਵਿੱਚ ਚਲਾਈ ਜਾ ਰਹੀ ਹੈ। ਸਵੇਰ ਸਮੇਂ ਫੈਕਟਰੀ ਵਿੱਚ ਅਮੋਨੀਆ ਗੈਸ ਦਾ ਲੀਕ ਹੋਣਾ ਸ਼ੁਰੂ ਹੋ ਗਈ। ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ।ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਅਧਿਕਾਰੀ ਕੱਲ੍ਹ ਫੈਕਟਰੀ ਦੀ ਜਾਂਚ ਕਰਨ ਆਏ ਸਨ। ਜਿਸ ਤੋਂ ਬਾਅਦ ਅੱਜ ਫੈਕਟਰੀ ਦੇ ਕਰਮਚਾਰੀਆਂ ਵੱਲੋਂ ਗੈਸ ਕੱਢੀ ਜਾ ਰਹੀ ਸੀ।
ਇਸ ਦੌਰਾਨ ਅਚਾਨਕ ਗੈਸ ਲੀਕ ਹੋ ਗਈ। ਜਿਸ ਤੋਂ ਬਾਅਦ, ਜਦੋਂ ਲੋਕਾਂ ਨੇ ਗੈਸ ਲੀਕ ਹੋਣ ਬਾਰੇ ਮਜ਼ਦੂਰਾਂ ਨੂੰ ਦੱਸਿਆ ਤਾਂ ਫੈਕਟਰੀ ਦੇ ਮਜ਼ਦੂਰਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ।
ਕੁਲਦੀਪ ਆਈਸ ਦੇ ਨਾਮ ‘ਤੇ ਇੱਕ ਫੈਕਟਰੀ ਹੈ। ਅੱਜ ਨੋਡਲ ਅਫ਼ਸਰ ਬਲਬੀਰ ਸਿੰਘ ਨੂੰ ਗੈਸ ਲੀਕ ਹੋਣ ਬਾਰੇ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਫਾਇਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਗੈਸ ਲੀਕੇਜ ਨੂੰ ਰੋਕਣ ਦਾ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ