AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, 3 ਮੋਟਰਸਾਈਕਲ ਬਰਾਮਦ; ਲੁੱਟ ਤੋਂ ਬਾਅਦ ਨਿਹੰਗ ਬਾਣੇ ‘ਚ ਲੁਕਾਉਂਦੇ ਸਨ ਪਛਾਣ

ਵਾਰਦਾਤ ਦੀ ਜਾਂਚ ਦੌਰਾਨ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਤੇ ਹੋਰ ਤਕਨੀਕੀ ਤਰੀਕਿਆਂ ਨਾਲ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ। ਇਸ ਜਾਂਚ ਦੇ ਆਧਾਰ 'ਤੇ 26 ਨਵੰਬਰ ਨੂੰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਕ, ਮੁਲਜ਼ਮ ਵਾਰਦਾਤ ਤੋਂ ਬਾਅਦ ਆਪਣਾ ਪਹਿਰਾਵਾ ਬਦਲ ਕੇ ਸਿੱਖੀ ਸਰੂਪ ਜਾਂ ਨਿਹੰਗ ਬਾਣਾ ਧਾਰਨ ਕਰ ਲੈਂਦੇ ਸਨ, ਤਾਂ ਜੋ ਉਨ੍ਹਾਂ ਦੀ ਪਛਾਣ ਆਸਾਨੀ ਨਾਲ ਨਾ ਹੋ ਸਕੇ।

ਜਲੰਧਰ 'ਚ ਹਥਿਆਰਾਂ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, 3 ਮੋਟਰਸਾਈਕਲ ਬਰਾਮਦ; ਲੁੱਟ ਤੋਂ ਬਾਅਦ ਨਿਹੰਗ ਬਾਣੇ 'ਚ ਲੁਕਾਉਂਦੇ ਸਨ ਪਛਾਣ
ਜਲੰਧਰ ‘ਚ ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ
davinder-kumar-jalandhar
| Published: 29 Nov 2026 14:27 PM IST
Share

ਜਲੰਧਰ ‘ਚ ਰਾਤ ਸਮੇਂ ਲੋਕਾਂ ਨੂੰ ਹਥਿਆਰ ਦਿਖਾ ਕੇ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਮਿਸ਼ਨਰੇਟ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਮੋਟਰਸਾਈਕਲਾਂ ਸਮੇਤ ਵਾਰਦਾਤ ‘ਚ ਵਰਤਿਆ ਦਾਤਰ, ਖੋਹਿਆ ਹੋਇਆ ਮੋਬਾਈਲ ਫੋਨ ਤੇ ਪਰਸ ਬਰਾਮਦ ਕੀਤਾ ਹੈ। ਪੁਲਿਸ ਦੀ ਜਾਂਚ ‘ਚ ਇੱਕ ਹੋਰ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਵਾਰਦਾਤ ਤੋਂ ਬਾਅਦ ਆਪਣੀ ਪਛਾਣ ਲੁਕਾਉਣ ਲਈ ਸਿੱਖੀ ਸਰੂਪ ਜਾਂ ਨਿਹੰਗ ਬਾਣਾ ਪਹਿਨ ਲੈਂਦੇ ਸਨ।

ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਡੀਸੀਪੀ ਸਿਟੀ, ਡੀਸੀਪੀ ਇਨਵੈਸਟੀਗੇਸ਼ਨ ਤੇ ਏਡੀਸੀਪੀ-1 ਦੀ ਨਿਗਰਾਨੀ ਹੇਠ ਏਸੀਪੀ ਸੈਂਟਰਲ ਓਂਕਾਰ ਸਿੰਘ ਬਰਾੜ ਦੀ ਅਗਵਾਈ ‘ਚ ਥਾਣਾ ਰਾਮਾ ਮੰਡੀ ਦੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਦਕੋਹਾ ਫਾਟਕ ਨੇੜੇ ਨੌਜਵਾਨ ਨੂੰ ਦਿਖਾਏ ਸਨ ਹਥਿਆਰ

ਪੁਲਿਸ ਅਨੁਸਾਰ, ਇਹ ਮਾਮਲਾ 17 ਨਵੰਬਰ 2026 ਦੀ ਰਾਤ ਦਾ ਹੈ। ਟੈਗੋਰ ਨਗਰ ਦੇ ਰਹਿਣ ਵਾਲੇ ਮਨੋਜ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਕੰਮ ਖ਼ਤਮ ਕਰਕੇ ਘਰ ਪਰਤ ਰਿਹਾ ਸੀ। ਰਾਤ ਕਰੀਬ 11:45 ਵਜੇ ਜਦੋਂ ਉਹ ਦਕੋਹਾ ਫਾਟਕ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ।

ਸ਼ਿਕਾਇਤਕਰਤਾ ਮੁਤਾਬਕ, ਮੁਲਜ਼ਮਾਂ ਨੇ ਉਸ ਨੂੰ ਪਿਸਤੌਲ ਤੇ ਦਾਤਰ ਦਿਖਾ ਕੇ ਉਸ ਦਾ ਪਲਸਰ ਮੋਟਰਸਾਈਕਲ, ਬੈਗ ਤੇ ਪਰਸ ਖੋਹ ਲਿਆ ਤੇ ਉੱਥੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚੀ ਪੁਲਿਸ

ਵਾਰਦਾਤ ਦੀ ਜਾਂਚ ਦੌਰਾਨ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਤੇ ਹੋਰ ਤਕਨੀਕੀ ਤਰੀਕਿਆਂ ਨਾਲ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ। ਇਸ ਜਾਂਚ ਦੇ ਆਧਾਰ ‘ਤੇ 26 ਨਵੰਬਰ ਨੂੰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਕ, ਮੁਲਜ਼ਮ ਵਾਰਦਾਤ ਤੋਂ ਬਾਅਦ ਆਪਣਾ ਪਹਿਰਾਵਾ ਬਦਲ ਕੇ ਸਿੱਖੀ ਸਰੂਪ ਜਾਂ ਨਿਹੰਗ ਬਾਣਾ ਧਾਰਨ ਕਰ ਲੈਂਦੇ ਸਨ, ਤਾਂ ਜੋ ਉਨ੍ਹਾਂ ਦੀ ਪਛਾਣ ਆਸਾਨੀ ਨਾਲ ਨਾ ਹੋ ਸਕੇ। ਹੁਣ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਪਹਿਲਾਂ ਵੀ ਅਜਿਹੀਆਂ ਕਿੰਨੀਆਂ ਵਾਰਦਾਤਾਂ ਕਰ ਚੁੱਕੇ ਹਨ।

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਵਾਸੀ ਬਸਤੀ ਗੋਬਿੰਦਗੜ੍ਹ, ਜ਼ਿਲ੍ਹਾ ਫ਼ਿਰੋਜ਼ਪੁਰ ਤੇ ਤੀਰਥ ਸਿੰਘ ਉਰਫ਼ ਗੋਲੀ, ਵਾਸੀ ਦਲੀਪ ਸਿੰਘ ਨਗਰ, ਖੰਨਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸੰਤੋਖਪੁਰਾ, ਜਲੰਧਰ ਦੇ ਰਹਿਣ ਵਾਲੇ ਇੱਕ ਨਾਬਾਲਗ ਨੂੰ ਵੀ ਕਾਬੂ ਕੀਤਾ ਗਿਆ ਹੈ।

ਤਿੰਨ ਮੋਟਰਸਾਈਕਲਾਂ ਸਮੇਤ ਇਹ ਸਾਮਾਨ ਹੋਇਆ ਬਰਾਮਦ

ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ’ਚ ਪੀੜਤ ਦਾ ਖੋਹਿਆ ਹੋਇਆ ਪਲਸਰ, ਇੱਕ ਚੋਰੀਸ਼ੁਦਾ ਡਿਸਕਵਰ ਤੇ ਵਾਰਦਾਤ ‘ਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਸ਼ਾਮਲ ਹੈ। ਇਸ ਤੋਂ ਇਲਾਵਾ ਦਾਤਰ, ਖੋਹਿਆ ਹੋਇਆ ਮੋਬਾਈਲ ਫੋਨ ਤੇ ਪਰਸ ਵੀ ਪੁਲਿਸ ਦੇ ਹੱਥ ਲੱਗੇ ਹਨ।

ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਉਮੀਦ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...