AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ: ਬਾਬੂ ਲਾਭ ਸਿੰਘ ਨਗਰ ‘ਚ ਗੋਲੀਬਾਰੀ, ਇੱਕ ਨੌਜਵਾਨ ਗੰਭੀਰ ਜ਼ਖ਼ਮੀ

ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਤੋਂ ਕਈ ਖਾਲੀ ਖੋਲ ਮਿਲੇ। ਹਮਲੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਦਾ ਮੰਨਣਾ ਹੈ ਕਿ ਇਹ ਘਟਨਾ ਰੰਜ਼ਿਸ਼ ਦਾ ਨਤੀਜਾ ਹੋ ਸਕਦੀ ਹੈ।

ਜਲੰਧਰ: ਬਾਬੂ ਲਾਭ ਸਿੰਘ ਨਗਰ 'ਚ ਗੋਲੀਬਾਰੀ, ਇੱਕ ਨੌਜਵਾਨ ਗੰਭੀਰ ਜ਼ਖ਼ਮੀ
davinder-kumar-jalandhar
| Published: 17 Jun 2026 14:58 PM IST
Share

ਜਲੰਧਰ ਦੇ ਬਾਬੂ ਲਾਭ ਸਿੰਘ ਨਗਰ ‘ਚ ਬੁੱਧਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ‘ਚ ਇੱਕ 24 ਸਾਲਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਸਵੇਰੇ 4 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਨੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ। ਜ਼ਖਮੀ ਨੌਜਵਾਨ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਉਸ ਦੇ ਪੇਟ ‘ਚ ਗੋਲੀ ਲੱਗੀ ਹੈ ਤੇ ਉਹ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਸ਼ੁਰੂਆਤੀ ਜਾਂਚ ਮੁਤਾਬਕ ਹਮਲਾ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜ਼ਿਸ਼ ਨਾਲ ਜੁੜਿਆ ਹੋਇਆ ਸੀ। ਹਮਲਾਵਰ ਪੂਰੀ ਤਰ੍ਹਾਂ ਤਿਆਰ ਹੋ ਕੇ ਪਹੁੰਚੇ ਤੇ ਰਾਹੁਲ ਦੇ ਘਰੋਂ ਬਾਹਰ ਆਉਂਦੇ ਹੀ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਮਲੇ ਦੌਰਾਨ ਲਗਭਗ 25 ਰਾਉਂਡ ਫਾਇਰ ਕੀਤੇ ਗਏ। ਇੱਕ ਗੋਲੀ ਰਾਹੁਲ ਦੇ ਪੇਟ ‘ਚ ਲੱਗੀ, ਜਿਸ ਕਾਰਨ ਉਹ ਮੌਕੇ ‘ਤੇ ਹੀ ਡਿੱਗ ਪਿਆ।

ਗੋਲੀਬਾਰੀ ਤੋਂ ਬਾਅਦ ਮੁਲਜ਼ਮ ਫ਼ਰਾਰ

ਹਮਲੇ ਤੋਂ ਬਾਅਦ ਮੁਲਜ਼ਮ ਹਥਿਆਰ ਦਿਖਾਉਂਦੇ ਹੋਏ ਇਲਾਕੇ ਤੋਂ ਭੱਜ ਗਏ। ਗੁਆਂਢੀਆਂ ਨੇ ਤੁਰੰਤ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਪਹੁੰਚਾਇਆ। ਪੁਲਿਸ ਨੂੰ ਸ਼ੱਕ ਹੈ ਕਿ ਇਸ ‘ਚ ਇੱਕ ਗੁਆਂਢੀ ਘਰ ਦੇ ਨਿਵਾਸੀ ਅਮਰਜੀਤ ਸਿੰਘ ਤੇ ਉਸ ਦੇ ਕਈ ਸਾਥੀਆਂ ਦੀ ਸ਼ਮੂਲੀਅਤ ਹੋ ਸਕਦੀ। ਜਾਂਚ ਦੌਰਾਨ, ਅਧਿਕਾਰੀਆਂ ਨੂੰ ਸ਼ੱਕੀ ਦਾ ਘਰ ਬੰਦ ਮਿਲਿਆ। ਪੁਲਿਸ ਨੇ ਬਾਅਦ ‘ਚ ਦਰਵਾਜ਼ਾ ਤੋੜ ਕੇ ਇਮਾਰਤ ਦੀ ਪੂਰੀ ਤਲਾਸ਼ੀ ਲਈ।

ਇਲਾਕੇ ਵਿੱਚ ਰਹਿਣ ਵਾਲੀ ਈ-ਰਿਕਸ਼ਾ ਚਾਲਕ ਸ਼ਾਲੂ ਅਰੋੜਾ ਨੇ ਕਿਹਾ ਕਿ ਉਹ ਸਵੇਰੇ 4 ਵਜੇ ਦੇ ਕਰੀਬ ਤੇਜ਼ ਗੋਲੀਆਂ ਦੀ ਆਵਾਜ਼ ਸੁਣ ਕੇ ਜਾਗ ਪਈ। ਉਸ ਨੇ ਦੱਸਿਆ ਕਿ ਗੋਲੀਬਾਰੀ ਤੋਂ ਤੁਰੰਤ ਬਾਅਦ ਪੰਜ ਵਿਅਕਤੀ ਇੱਕ ਕਾਲੀ ਬੋਲੇਰੋ ਗੱਡੀ ‘ਚ ਮੌਕੇ ਤੋਂ ਭੱਜ ਗਏ।

ਪੁਲਿਸ ਨੇ ਮੌਕੇ ਤੋਂ ਖਾਲੀ ਖੋਲ ਕੀਤੇਬਰਾਮਦ

ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਤੋਂ ਕਈ ਖਾਲੀ ਖੋਲ ਮਿਲੇ। ਹਮਲੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਦਾ ਮੰਨਣਾ ਹੈ ਕਿ ਇਹ ਘਟਨਾ ਰੰਜ਼ਿਸ਼ ਦਾ ਨਤੀਜਾ ਹੋ ਸਕਦੀ ਹੈ।

ਪੁਲਿਸ ਨੇ ਮਾਮਲਾ ਦਰਜ ਕੀਤਾ ਹੈ ਤੇ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਹੈ। ਸੀਆਈਏ ਯੂਨਿਟ, ਅਪਰਾਧ ਸ਼ਾਖਾ ਅਤੇ ਸਥਾਨਕ ਪੁਲਿਸ ਥਾਣਿਆਂ ਦੀਆਂ ਟੀਮਾਂ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਗੋਲੀਬਾਰੀ ਦੀ ਘਟਨਾ ‘ਚ ਸ਼ਾਮਲ ਲੋਕਾਂ ਦੀ ਜਲਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

Follow Us
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ...
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ...
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?...
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...