ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ: ਚੋਰ ਚੁੱਕ ਰਹੇ ਧੁੰਦਾਂ ਦਾ ਫਾਇਦਾ, ਕਰੀਬ 12 ਜਾਣਿਆਂ ਨੇ ਸੁਨਿਆਰੇ ਦੀ ਦੁਕਾਨ ਤੋਂ ਕੀਤੀ 80 ਲੱਖ ਦੀ ਚੋਰੀ, Video

ਸੀਸੀਟੀਵੀ ਫੁਟੇਜ 'ਚ ਛੇ ਤੋਂ ਸੱਤ ਚੋਰ ਸੱਬਲ ਲੈ ਕੇ ਦੁਕਾਨ ਵਿੱਚ ਦਾਖਲ ਹੋਏ ਦਿਖਾਈ ਦੇ ਰਹੇ ਹਨ, ਜਦੋਂ ਕਿ ਬਾਕੀ ਚੋਰ ਬਾਹਰ ਖੜ੍ਹੇ ਹੋ ਕੇ ਨਿਗਰਾਨੀ ਕਰ ਰਹੇ ਹਨ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਬਰ ਜਵੈਲਰਜ਼ ਦੇ ਮਾਲਕ ਸੋਨੂੰ ਬੱਬਰ ਨੇ ਦੱਸਿਆ ਕਿ ਚੋਰ ਦੁਕਾਨ ਤੋਂ 25 ਕਿੱਲੋਤੇ ਛੇ ਤੋਲੇ ਸੋਨਾ ਲੈ ਗਏ। ਪੀੜਤ ਦੁਕਾਨਦਾਰ ਦੇ ਅਨੁਸਾਰ, ਦੁਕਾਨ ਤੋਂ ਸਾਰੀਆਂ ਚੀਜ਼ਾ ਮਿਲਾ ਕੇ ਕੁੱਲ 80 ਲੱਖ ਰੁਪਏ ਦਾ ਸਾਮਾਨ ਚੋਰੀ ਹੋ ਗਿਆ।

ਜਲੰਧਰ: ਚੋਰ ਚੁੱਕ ਰਹੇ ਧੁੰਦਾਂ ਦਾ ਫਾਇਦਾ, ਕਰੀਬ 12 ਜਾਣਿਆਂ ਨੇ ਸੁਨਿਆਰੇ ਦੀ ਦੁਕਾਨ ਤੋਂ ਕੀਤੀ 80 ਲੱਖ ਦੀ ਚੋਰੀ, Video
ਚੋਰ ਚੁੱਕ ਰਹੇ ਧੁੰਦਾਂ ਦਾ ਫਾਇਦਾ, ਜਲੰਧਰ ‘ਚ ਕਰੀਬ 12 ਜਾਣਿਆਂ ਨੇ ਕੀਤੀ 80 ਲੱਖ ਦੀ ਚੋਰੀ, Video
Follow Us
davinder-kumar-jalandhar
| Updated On: 29 Dec 2025 14:03 PM IST

ਸੰਘਣੀ ਧੁੰਦ ਤੇ ਕੋਹਰੇ ਦਾ ਫਾਇਦਾ ਉਠਾਉਂਦੇ ਹੋਏ ਪੰਜਾਬ ਚ ਡਕੈਤੀਆਂ ਤੇ ਚੋਰੀਆਂ ਵਧ ਰਹੀਆਂ ਹਨ। ਹਾਲ ਹੀ ਚ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਚ ਬੱਬਰ ਜਵੈਲਰਜ਼ ਦੁਕਾਨ ਤੇ ਚੋਰੀ ਦੀ ਇੱਕ ਘਟਨਾ ਵਾਪਰੀ ਹੈ। ਇੱਕ ਦਰਜਨ ਲੁਟੇਰੇ ਦੁਕਾਨ ਦਾ ਤਾਲਾ ਸੱਬਲ ਨਾਲ ਤੋੜ੍ਹ ਕੇ ਵੱਡੀ ਮਾਤਰਾ ਚ ਗਹਿਣੇ ਚੋਰੀ ਕਰ ਕੇ ਫ਼ਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਚ ਕੈਦ ਹੋ ਗਈ ਹੈ।

ਸੀਸੀਟੀਵੀ ਫੁਟੇਜ ਚ ਛੇ ਤੋਂ ਸੱਤ ਚੋਰ ਸੱਬਲ ਲੈ ਕੇ ਦੁਕਾਨ ‘ਚ ਦਾਖਲ ਹੋਏ ਦਿਖਾਈ ਦੇ ਰਹੇ ਹਨ, ਜਦੋਂ ਕਿ ਬਾਕੀ ਚੋਰ ਬਾਹਰ ਖੜ੍ਹੇ ਹੋ ਕੇ ਨਿਗਰਾਨੀ ਕਰ ਰਹੇ ਹਨ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਬਰ ਜਵੈਲਰਜ਼ ਦੇ ਮਾਲਕ ਸੋਨੂੰ ਬੱਬਰ ਨੇ ਦੱਸਿਆ ਕਿ ਚੋਰ ਦੁਕਾਨ ਤੋਂ 25 ਕਿੱਲੋਤੇ ਛੇ ਤੋਲੇ ਸੋਨਾ ਲੈ ਗਏ। ਪੀੜਤ ਦੁਕਾਨਦਾਰ ਦੇ ਅਨੁਸਾਰ, ਦੁਕਾਨ ਤੋਂ ਸਾਰੀਆਂ ਚੀਜ਼ਾ ਮਿਲਾ ਕੇ ਕੁੱਲ 80 ਲੱਖ ਰੁਪਏ ਦਾ ਸਾਮਾਨ ਚੋਰੀ ਹੋ ਗਿਆ।

ਜਦੋਂ ਦੁਕਾਨ ਦੇ ਮਾਲਕ ਨੂੰ ਸਵੇਰੇ ਘਟਨਾ ਦਾ ਪਤਾ ਲੱਗਾ ਤਾਂ ਉਹ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਿਆ। ਦੁਕਾਨ ਚ ਸਾਮਾਨ ਖਿੰਡਿਆ ਹੋਇਆ ਸੀ ਤੇ ਗਹਿਣਿਆਂ ਦੀਆਂ ਸ਼ੈਲਫਾਂ ਖਾਲੀ ਸਨ। ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ। ਪੁਲਿਸ ਸਟੇਸ਼ਨ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਦੁਕਾਨ ਦੀ ਪੂਰੀ ਜਾਂਚ ਕੀਤੀ। ਪੁਲਿਸ ਨੇ ਦੁਕਾਨ ਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਈ ਚੋਰ ਚ ਦਾਖਲ ਹੁੰਦੇ ਹਨ, ਚੋਰੀ ਕਰਦੇ ਹਨ ਤੇ ਥੋੜ੍ਹੇ ਸਮੇਂ ਫ਼ਰਾਰ ਹੋ ਜਾਂਦੇ

ਫੁਟੇਜ ਦੇ ਆਧਾਰ ‘ਤੇ, ਪੁਲਿਸ ਮੁਲਜ਼ਮਾਂ ਦੀ ਗਿਣਤੀ, ਉਨ੍ਹਾਂ ਦੇ ਦਾਖਲੇ ਤੇ ਫ਼ਰਾਰ ਹੋਣ ਦੇ ਰਸਤੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਅਪਰਾਧੀਆਂ ਨੂੰ ਦੁਕਾਨ ਬਾਰੇ ਪਹਿਲਾਂ ਤੋਂ ਜਾਣਕਾਰੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਸੀਸੀਟੀਵੀ ਫੁਟੇਜ ਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ, ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰ ਲਈ ਜਾਵੇਗੀ। ਪੁਲਿਸ ਨੇ ਆਲੇ ਦੁਆਲੇ ਦੇ ਇਲਾਕੇ ਚ ਲੱਗੇ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਾਂਚ ਜਾਰੀ ਹੈ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ