ਜਲੰਧਰ: ਬੈਂਕ ਗਾਰਡ ਦੀ ਗੋਲੀ ਲੱਗਣ ਨਾਲ ਮੌਤ, ਬੰਦੂਕ ਸਾਫ਼ ਕਰਦੇ ਸਮੇਂ ਹੋਇਆ ਹਾਦਸਾ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਚਓ ਗੁਰਾਇਆ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਚੌਕੀ ਇੰਚਾਰਜ ਰੁੜਕਾ ਕਲਾਂ ਅਮਨਦੀਪ ਸਿੰਘ ਅਤੇ ਪੁਲਿਸ ਪਾਰਟੀ ਵੀ ਮੌਕੇ 'ਤੇ ਪਹੁੰਚ ਗਈ। ਜਦੋਂ ਅਸੀਂ ਮੌਕੇ 'ਤੇ ਗਏ ਤਾਂ ਅਮਨ ਦੀ ਲਾਸ਼ ਉੱਥੇ ਪਈ ਸੀ। ਪੁਲਿਸ ਨੇ ਬੰਦੂਕ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਜਲੰਧਰ: ਬੈਂਕ ਗਾਰਡ ਦੀ ਗੋਲੀ ਲੱਗਣ ਨਾਲ ਮੌਤ, ਬੰਦੂਕ ਸਾਫ਼ ਕਰਦੇ ਸਮੇਂ ਹੋਇਆ ਹਾਦਸਾ
ਗੁਰਾਇਆ ਨੇੜੇ ਪਿੰਡ ਰੁੜਕਾ ਕਲਾਂ ਵਿੱਚ ਗੋਲੀ ਲੱਗਣ ਕਾਰਨ ਇੱਕ ਬੈਂਕ ਗਾਰਡ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਅਨੂਪ ਸੰਘੇੜਾ ਪੁੱਤਰ ਦਵਿੰਦਰ ਸਿੰਘ ਵਾਸੀ ਪੱਟੀ ਬੁਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੈਂਕ ਗਾਰਡ ਨੂੰ ਡਬਲ ਬੈਰਲ ਬੰਦੂਕ ਸਾਫ਼ ਕਰਦੇ ਸਮੇਂ ਗੋਲੀ ਲੱਗੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਅਨੂਪ ਸੰਘੇੜਾ ਗੁਰਾਇਆ ਦੇ ਸਹਿਕਾਰੀ ਸੁਸਾਇਟੀ ਬੈਂਕ ਵਿੱਚ ਗਾਰਡ ਵਜੋਂ ਕੰਮ ਕਰਦਾ ਸੀ। ਸ਼ਨੀਵਾਰ ਅਤੇ ਐਤਵਾਰ ਨੂੰ ਦੋ ਛੁੱਟੀਆਂ ਹੋਣ ਕਾਰਨ ਉਹ ਆਪਣੀ ਲਾਇਸੈਂਸੀ ਡਬਲ ਬੈਰਲ ਬੰਦੂਕ ਆਪਣੇ ਨਾਲ ਲੈ ਕੇ ਆਇਆ ਸੀ।
ਇਸ ਦੌਰਾਨ ਉਹ ਡਬਲ ਬੈਰਲ ਬੰਦੂਕ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ ਜੋ ਉਸਦੇ ਸਿਰ ਵਿੱਚ ਅੱਖ ਦੇ ਨੇੜੇ ਲੱਗੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਚਓ ਗੁਰਾਇਆ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਚੌਕੀ ਇੰਚਾਰਜ ਰੁੜਕਾ ਕਲਾਂ ਅਮਨਦੀਪ ਸਿੰਘ ਅਤੇ ਪੁਲਿਸ ਪਾਰਟੀ ਵੀ ਮੌਕੇ ‘ਤੇ ਪਹੁੰਚ ਗਈ। ਜਦੋਂ ਅਸੀਂ ਮੌਕੇ ‘ਤੇ ਗਏ ਤਾਂ ਅਮਨ ਦੀ ਲਾਸ਼ ਉੱਥੇ ਪਈ ਸੀ। ਪੁਲਿਸ ਨੇ ਬੰਦੂਕ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਅਨੂਪ ਦਾ ਅੱਠ-ਨੌਂ ਸਾਲ ਦਾ ਪੁੱਤਰ ਇੱਥੇ ਰਹਿੰਦਾ ਹੈ ਅਤੇ ਉਸਦੀ ਪਤਨੀ ਛੇ-ਸੱਤ ਮਹੀਨੇ ਪਹਿਲਾਂ ਦੁਬਈ ਗਈ ਸੀ। ਉਸਦਾ ਪਿਤਾ ਵੀ ਘਰ ਵਿੱਚ ਮੌਜੂਦ ਨਹੀਂ ਸੀ। ਅਨੂਪ ਘਰ ਵਿੱਚ ਇਕੱਲਾ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ।