AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਕਨਫੈਕਸ਼ਨਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਪੀੜਤ ਦੁਕਾਨਦਾਰ ਸੌਰਵ ਨੇ ਦੱਸਿਆ ਕਿ ਰਾਤ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਉਨ੍ਹਾਂ ਨੂੰ ਦੁਕਾਨ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਨਾਲ ਲੱਗਦੀ ਵਰਮਾ ਬੇਕਰੀ ਦੇ ਸਾਹਮਣੇ ਮੌਜੂਦ ਵਿਅਕਤੀ ਤੇ ਉਨ੍ਹਾਂ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਲੜਕੇ ਨੇ ਆ ਕੇ ਇਸ ਬਾਰੇ ਜਾਣਕਾਰੀ ਦਿੱਤੀ।

ਜਲੰਧਰ 'ਚ ਕਨਫੈਕਸ਼ਨਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
davinder-kumar-jalandhar
| Published: 21 Oct 2026 10:15 AM IST
Share

ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਦੇਰ ਰਾਤ ਇੱਕ ਕਨਫੈਕਸ਼ਨਰੀ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਦੁਕਾਨਦਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਘਟਨਾ ਤੋਂ ਬਾਅਦ ਪੀੜਤ ਦੁਕਾਨਦਾਰ ਸੌਰਵ ਨੇ ਫਾਇਰ ਬ੍ਰਿਗੇਡ ਦੀ ਕਾਰਜਪ੍ਰਣਾਲੀ ਤੇ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ।

ਰਾਤ 2:30 ਤੋਂ 3 ਵਜੇ ਦੇ ਵਿਚਕਾਰ ਮਿਲੀ ਅੱਗ ਲੱਗਣ ਦੀ ਸੂਚਨਾ

ਪੀੜਤ ਦੁਕਾਨਦਾਰ ਸੌਰਵ ਨੇ ਦੱਸਿਆ ਕਿ ਰਾਤ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਉਨ੍ਹਾਂ ਨੂੰ ਦੁਕਾਨ ‘ਚ ਅੱਗ ਲੱਗਣ ਦੀ ਸੂਚਨਾ ਮਿਲੀ। ਨਾਲ ਲੱਗਦੀ ਵਰਮਾ ਬੇਕਰੀ ਦੇ ਸਾਹਮਣੇ ਮੌਜੂਦ ਵਿਅਕਤੀ ਤੇ ਉਨ੍ਹਾਂ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਲੜਕੇ ਨੇ ਆ ਕੇ ਇਸ ਬਾਰੇ ਜਾਣਕਾਰੀ ਦਿੱਤੀ।

ਸੌਰਵ ਨੇ ਦੱਸਿਆ ਕਿ ਇਹ ਦੁਕਾਨ ਉਨ੍ਹਾਂ ਨੇ ਆਪਣੇ ਛੋਟੇ ਭਰਾ ਨਾਲ ਮਿਲ ਕੇ 17 ਅਗਸਤ 2026 ਨੂੰ ਕਿਰਾਏ ‘ਤੇ ਲਈ ਸੀ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰ ਨਾਲ ਪਹੁੰਚਣ ਦੇ ਲਗਾਏ ਇਲਜ਼ਾਮ

ਸੌਰਵ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਉਨ੍ਹਾਂ ਨੇ ਫਾਇਰ ਬ੍ਰਿਗੇਡ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਅਨੁਸਾਰ, ਕਰੀਬ ਅੱਧੇ ਤੋਂ ਪੌਣੇ ਘੰਟੇ ਤੱਕ ਫਾਇਰ ਬ੍ਰਿਗੇਡ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਗੱਡੀਆਂ ਕਾਫ਼ੀ ਦੇਰ ਨਾਲ ਮੌਕੇ ‘ਤੇ ਪਹੁੰਚੀਆਂ। ਹਾਲਾਂਕਿ, ਬਾਅਦ ‘ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਈ ਗਈ।

ਸਾਢੇ 4 ਤੋਂ 5 ਲੱਖ ਦਾ ਸਾਮਾਨ ਖਰੀਦਿਆ ਸੀ

ਦੁਕਾਨਦਾਰ ਸੌਰਵ ਮੁਤਾਬਕ, ਇਸ ਹਾਦਸੇ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਦੁਕਾਨ ‘ਚ ਪਹਿਲਾਂ ਹੀ ਸਾਢੇ ਚਾਰ ਤੋਂ ਪੰਜ ਲੱਖ ਰੁਪਏ ਦਾ ਸਾਮਾਨ ਪਾ ਚੁੱਕੇ ਸਨ। ਇਸ ਤੋਂ ਇਲਾਵਾ, ਦੁਕਾਨ ਲੈਣ ਲਈ ਉਨ੍ਹਾਂ ਨੇ 6 ਲੱਖ 80 ਹਜ਼ਾਰ ਰੁਪਏ ਦੀ ਅਦਾਇਗੀ ਵੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਦੁਕਾਨ ‘ਭੋਲਾ ਮਿਲਕ ਬਾਰ ਐਂਡ ਕਨਫੈਕਸ਼ਨਰੀ’ ਦੇ ਨਾਮ ‘ਤੇ ਹੈ ਤੇ ਦੁਕਾਨ ਨੰਬਰ 2 ਤੇ 3 ਸਬੰਧੀ ਐਗਰੀਮੈਂਟ ਵੀ ਉਨ੍ਹਾਂ ਕੋਲ ਮੌਜੂਦ ਹੈ। ਦੁਕਾਨਦਾਰ ਅਨੁਸਾਰ, ਅੱਗ ਕਾਰਨ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ

ਸੌਰਵ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਮੁੱਢਲੇ ਤੌਰ ‘ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

Follow Us
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...