ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਜਾਨਲੇਵਾ’ ਧੁੰਦ: ਜਲੰਧਰ ਚ ਟਕਰਾਈਆਂ ਬੱਸਾਂ ਤਾਂ ਸੰਗਰੂਰ ‘ਚ PRTC ਕੰਡਕਟਰ ਦੀ ਮੌਤ, ਬਠਿੰਡਾ ਵਿੱਚ ਕਾਰ ਅਤੇ ਟਰੱਕ ਦੀ ਟੱਕਰ …

ਸੜਕ ਸੁਰੱਖਿਆ ਫੋਰਸ ਦੇ ਜਵਾਨ ਨੇ ਦੱਸਿਆ ਕਿ ਇਹ ਬੱਸ ਸੰਗਰੂਰ ਤੋਂ ਬਰਨਾਲੇ ਵੱਲ ਜਾ ਰਹੀ ਸੀ ਜਿਸ ਦਾ ਸੰਘਣੀ ਧੁੰਦ ਕਾਰਨ ਇੱਟਾਂ ਵਾਲੀ ਟਰਾਲੀ ਦੇ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਬੜੇ ਆਰਾਮ ਨਾਲ ਜਾ ਰਹੇ ਸੀ। ਟਰੈਕਟਰ ਟਰਾਲੀ ਵਾਲਿਆਂ ਨੇ ਇੱਕੋ ਦਮ ਹੀ ਸੜਕ ਉੱਤੇ ਟਰੈਕਟਰ ਟਰਾਲੀ ਚੜ੍ਹਾ ਦਿੱਤੀ।

'ਜਾਨਲੇਵਾ' ਧੁੰਦ: ਜਲੰਧਰ ਚ ਟਕਰਾਈਆਂ ਬੱਸਾਂ ਤਾਂ ਸੰਗਰੂਰ 'ਚ PRTC ਕੰਡਕਟਰ ਦੀ ਮੌਤ, ਬਠਿੰਡਾ ਵਿੱਚ ਕਾਰ ਅਤੇ ਟਰੱਕ ਦੀ ਟੱਕਰ ...
ਸੜਕ ਹਾਦਸਿਆਂ ਵਿੱਚ ਨੁਕਸਾਨੇ ਗਏ ਵਾਹਨ
Follow Us
tv9-punjabi
| Updated On: 10 Jan 2025 12:08 PM IST

ਪੰਜਾਬ ਵਿੱਚ ਪੈ ਰਹੀ ਧੁੰਦ ਕਾਰਨ ਸੜਕ ਹਾਦਸਿਆਂ ਵਿੱਚ ਵਾਧਾ ਹੋ ਗਿਆ ਹੈ। ਜਿੱਥੇ ਜਲੰਧਰ ਵਿੱਚ ਸੰਘਣੀ ਧੁੰਦ ਕਾਰਨ 2 ਬੱਸਾਂ ਆਪਸ ਵਿੱਚ ਟਕਰਾ ਗਈਆਂ ਤਾਂ ਉੱਥੇ ਹੀ ਬਠਿੰਡਾ ਵਿੱਚ ਵੀ ਕਾਰ ਤੇ ਟਰੱਕ ਦੀ ਟੱਕਰ ਹੋ ਗਈ। ਗੁਰੂਨਗਰੀ ਅੰਮ੍ਰਿਤਸਰ ਵਿੱਚ ਵੀ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ।

ਪਿੰਡ ਬਹਾਦਰਪੁਰ ਨਜ਼ਦੀਕ ਪੀਆਰਟੀਸੀ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਕੰਡਕਟਰ ਦੀ ਮੌਤ ਹੋ ਗਈ ਅਤੇ 11 ਵਿਅਕਤੀ ਜ਼ਖਮੀ ਹੋ ਗਏ ਜਿਨਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਦੇ ਨਾਲ ਸੰਗਰੂਰ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਮੌਕੇ ਉੱਤੇ ਪਹੁੰਚੀ ਗੁਰਦੁਆਰਾ ਮਸਤੂਆਣਾ ਸਾਹਿਬ ਦੀ ਐਬੂਲੈਂਸ ਦਾ ਵੀ ਐਕਸੀਡੈਂਟ ਹੋ ਗਿਆ। ਜਿਨਾਂ ਨੂੰ ਵੀ ਸੰਗਰੂਰ ਸਰਕਾਰੀ ਹਸਪਤਾਲ ਚ ਭਰਤੀ ਕਰਵਾਇਆ ਗਿਆ।

ਮੀਡੀਆ ਨਾਲ ਗੱਲ ਕਰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਜਵਾਨ ਨੇ ਦੱਸਿਆ ਕਿ ਇਹ ਬੱਸ ਸੰਗਰੂਰ ਤੋਂ ਬਰਨਾਲੇ ਵੱਲ ਜਾ ਰਹੀ ਸੀ ਜਿਸ ਦਾ ਸੰਘਣੀ ਧੁੰਦ ਕਾਰਨ ਇੱਟਾਂ ਵਾਲੀ ਟਰਾਲੀ ਦੇ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਬੜੇ ਆਰਾਮ ਨਾਲ ਜਾ ਰਹੇ ਸੀ। ਟਰੈਕਟਰ ਟਰਾਲੀ ਵਾਲਿਆਂ ਨੇ ਇੱਕੋ ਦਮ ਹੀ ਸੜਕ ਉੱਤੇ ਟਰੈਕਟਰ ਟਰਾਲੀ ਚੜ੍ਹਾ ਦਿੱਤੀ। ਧੁੰਦ ਕਾਰਨ ਬੱਸ ਡਰਾਇਵਰ ਟਰਾਲੀ ਨੂੰ ਨਹੀਂ ਦੇਖ ਸਕਿਆ।

ਜਲੰਧਰ ਚ ਟਲਿਆ ਵੱਡਾ ਹਾਦਸਾ

ਜਲੰਧਰ ਵਿੱਚ ਹੋਏ ਹਾਦਸੇ ਵਿੱਚ ਲਗਭਗ 2 ਤੋਂ 3 ਯਾਤਰੀ ਜ਼ਖਮੀ ਹੋ ਗਏ। ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਫਿਲੌਰ ਕਸਬੇ ਦੇ ਅੰਬੇਡਕਰ ਫਲਾਈਓਵਰ ‘ਤੇ ਵਾਪਰੀ। ਟੱਕਰ ਤੋਂ ਬਾਅਦ, ਇਨ੍ਹਾਂ ਵਿੱਚੋਂ ਇੱਕ ਬੱਸ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਲਟਕ ਗਈ।

ਉਸੇ ਸਮੇਂ, ਦੂਜੀ ਬੱਸ ਹਾਦਸੇ ਦਾ ਸ਼ਿਕਾਰ ਹੋਕੇ ਡਿਵਾਈਡਰ ‘ਤੇ ਚੜ੍ਹ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਿਲੌਰ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਨੁਕਸਾਨੀਆਂ ਹੋਈਆਂ ਬੱਸਾਂ ਨੂੰ ਸੜਕ ਤੋਂ ਦੂਰ ਸਾਈਡ ‘ਤੇ ਖੜ੍ਹੀਆਂ ਕਰ ਦਿੱਤੀਆਂ ਅਤੇ ਹਾਈਵੇਅ ‘ਤੇ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ।

ਨਿੱਜੀ ਬੱਸ ਨੇ ਮਾਰੀ ਟੱਕਰ-ਪੁਲਿਸ

ਹਾਦਸੇ ਤੋਂ ਬਾਅਦ ਮੌਕੇ ‘ਤੇ ਜਾਂਚ ਲਈ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ 7 ਵਜੇ ਦੇ ਕਰੀਬ ਵਾਪਰਿਆ। ਸੰਘਣੀ ਧੁੰਦ ਕਾਰਨ ਬੱਸਾਂ ਇੱਕ ਦੂਜੇ ਨਾਲ ਟਕਰਾ ਗਈਆਂ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇੱਕ ਨਿੱਜੀ ਬੱਸ ਨੇ ਯੂਪੀ ਰੋਡਵੇਜ਼ ਦੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਫਿਲਹਾਲ ਪੁਲਿਸ ਨੇ ਮੌਕੇ ਤੋਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਉਨ੍ਹਾਂ ਦਾ ਇਲਾਜ ਕੀਤਾ ਗਿਆ ਹੈ। ਕਰੇਨ ਦੀ ਮਦਦ ਨਾਲ ਦੋਵੇਂ ਬੱਸਾਂ ਨੂੰ ਪਾਸੇ ਕਰ ਦਿੱਤਾ ਗਿਆ ਅਤੇ ਹਾਈਵੇਅ ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ।

ਸਲੀਪਰ ਬੱਸ ਨੇ ਪਿੱਛੇ ਤੋਂ ਟੱਕਰ ਮਾਰੀ-ਚਸ਼ਮਦੀਦ

ਮੌਕੇ ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਧੁੰਦ ਕਾਰਨ ਰੋਡਵੇਜ਼ ਬੱਸ ਹੌਲੀ ਚੱਲ ਰਹੀ ਸੀ। ਇਸ ਦੌਰਾਨ, ਇੱਕ ਸਲੀਪਰ ਬੱਸ ਪਿੱਛੇ ਤੋਂ ਆਈ ਅਤੇ ਤੇਜ਼ ਰਫ਼ਤਾਰ ਨਾਲ ਰੋਡਵੇਜ਼ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਡਰਾਈਵਰ ਦਾ ਰੋਡਵੇਜ਼ ਬੱਸ ‘ਤੇ ਕਾਬੂ ਨਹੀਂ ਰਿਹਾ ਅਤੇ ਉਹ ਪੁਲ ਦੀ ਰੇਲਿੰਗ ਤੋੜ ਕੇ ਅੱਧ ਵਿਚਕਾਰ ਲਟਕ ਗਈ।

ਹਾਲਾਂਕਿ, ਬੱਸ ਵਿੱਚ ਕੁਝ ਯਾਤਰੀ ਸਨ, ਜਿਨ੍ਹਾਂ ਨੂੰ ਤੁਰੰਤ ਉਤਾਰ ਦਿੱਤਾ ਗਿਆ। ਰੋਡਵੇਜ਼ ਬੱਸ ਵਿੱਚ ਕਿਸੇ ਹੋਰ ਨੂੰ ਕੋਈ ਸੱਟ ਨਹੀਂ ਲੱਗੀ। ਇਸ ਤੋਂ ਇਲਾਵਾ ਸਲੀਪਰ ਬੱਸ ਵਿੱਚ ਕੋਈ ਯਾਤਰੀ ਨਹੀਂ ਸੀ। ਇਸ ਵਿੱਚ ਇੱਕ ਡਰਾਈਵਰ ਅਤੇ ਇੱਕ ਕੰਡਕਟਰ ਸੀ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਟੱਕਰ ਤੋਂ ਬਾਅਦ ਉਹ ਵੀ ਬੱਸ ਨੂੰ ਕਾਬੂ ਨਹੀਂ ਕਰ ਸਕਿਆ ਅਤੇ ਬੱਸ ਡਿਵਾਈਡਰ ‘ਤੇ ਚੜ੍ਹ ਗਈ।

ਇਸ ਤੋਂ ਬਾਅਦ ਲੋਕਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਬੱਸਾਂ ਨੇ ਹਾਈਵੇਅ ਨੂੰ ਰੋਕ ਦਿੱਤਾ ਸੀ, ਜਿਸ ਕਾਰਨ ਮੌਕੇ ‘ਤੇ ਜਾਮ ਲੱਗ ਗਿਆ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਕਰੇਨ ਦੀ ਮਦਦ ਨਾਲ ਨੁਕਸਾਨੀਆਂ ਗਈਆਂ ਬੱਸਾਂ ਨੂੰ ਸਾਈਡ ‘ਤੇ ਲਿਜਾਇਆ ਗਿਆ ਅਤੇ ਆਵਾਜਾਈ ਬਹਾਲ ਕੀਤੀ ਗਈ।

ਬਠਿੰਡਾ ਚ ਵੀ ਹੋਇਆ ਹਾਦਸਾ

ਓਧਰ ਡੱਬਵਾਲੀ ਬਠਿੰਡਾ ਨੈਸ਼ਨਲ ਹਾਈਵੇ ਤੇ ਹਾਦਸਾ ਵਾਪਰ ਗਿਆ। ਜਿੱਥੇ ਪਿੰਡ ਰੁਲਦੂਵਾਲਾ ਦੇ ਨੇੜੇ ਟਰੱਕ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਹਾਦਸੇ ਵਿੱਚ ਗੱਡੀ ਸਵਾਰ ਚਾਰ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ।

ਹਵਾਈ ਆਵਾਜਾਈ ਤੇ ਵੀ ਅਸਰ

ਸੰਘਣੀ ਧੁੰਦ ਤੇ ਮੌਸਮ ਖਰਾਬ ਹੋਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ (ਰਾਜਾਸਾਂਸੀ) ਵਿਖੇ ਪੁੱਜਣ ਤੇ ਰਵਾਨਾ ਹੋਣ ਵਾਲੀਆਂ ਘਰੇਲੂ ਤੇ ਅੰਤਰਰਾਸ਼ਟਰੀ ਉੜਾਣਾਂ ਪ੍ਰਭਾਵਿਤ ਹੋਈਆਂ ਹਨ ਇਥੋਂ ਸਵੇਰੇ ਤੜਕੇ ਤੋਂ ਦੁਪਹਿਰ ਤੱਕ ਦੇਸ਼ ਤੇ ਵਿਦੇਸ਼ਾਂ ਨੂੰ ਉੜਾਣ ਭਰਨ ਵਾਲੀਆਂ ਸਾਰੀਆਂ ਫਲਾਈਟਾਂ ਆਪਣੇ ਤੈਅ ਸਮੇਂ ਤੋਂ ਇੱਕ ਘੰਟੇ ਤੋਂ ਲੈ ਕੇ ਕਰੀਬ ਚਾਰ ਘੰਟੇ ਤੱਕ ਦੇਰੀ ਵਿੱਚ ਹਨ।

ਇਸ ਤੋਂ ਇਲਾਵਾ ਬਰਗਿੰਗਮ ਤੋਂ ਅੰਮ੍ਰਿਤਸਰ ਪੁੱਜਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ ਤੇ ਦੁਬਈ ਤੋਂ ਪੁੱਜਣ ਵਾਲੀ ਕੋਰਡਨ ਏਅਰਲਾਈਨ ਦੀ ਉਡਾਣ ਨੂੰ ਕਰੀਬ ਚਾਰ ਘੰਟੇ ਦੇਰੀ ਵਿੱਚ ਹੋਈ। ਇਸ ਤੋਂ ਇਲਾਵਾ ਦੇਰ ਰਾਤ ਧੁੰਦ ਕਾਰਨ ਤਿੰਨ ਘਰੇਲੂ ਉਡਾਨਾਂ ਰੱਦ ਹੋਈਆਂ ਹਨ। ਜਿਸ ਕਾਰਨ ਯਾਤਰੀਆਂ ਨੂੰ ਠੰਡ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੰਗਰੂਰ ਤੋਂ ਆਰ.ਐਨ. ਕਾਂਸਲ, ਜਲੰਧਰ ਤੋਂ ਦੇਵੇਂਦਰ ਬੱਸੀ, ਬਠਿੰਡਾ ਤੋਂ ਗੋਬਿੰਦ ਸੈਣੀ ਅਤੇ ਅੰਮ੍ਰਿਤਸਰ ਤੋਂ ਲਲਿਤ ਸ਼ਰਮਾ ਦੀ ਰਿਪੋਰਟ

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...