5 ਦਿਨ ਰਿਮਾਂਡ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਨੇ ਚੁੱਕੇ ਸਵਾਲ | jalandhar bharat bhushan ashu congress minister Ed remand know full in punjabi Punjabi news - TV9 Punjabi

5 ਦਿਨ ਰਿਮਾਂਡ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਨੇ ਚੁੱਕੇ ਸਵਾਲ

Updated On: 

02 Aug 2024 15:44 PM

ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਦੇ ਸਾਹਮਣੇ ਵਿਦੇਸ਼ਾਂ 'ਚ ਕੁਝ ਲੈਣ-ਦੇਣ ਸਾਹਮਣੇ ਆਏ ਹਨ।

5 ਦਿਨ ਰਿਮਾਂਡ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਨੇ ਚੁੱਕੇ ਸਵਾਲ

5 ਦਿਨ ਰਿਮਾਂਡ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਨੇ ਚੁੱਕੇ ਸਵਾਲ

Follow Us On

ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਅੱਜ ਆਸ਼ੂ ਨੂੰ ED ਵੱਲੋਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਕੋਰਟ ਨੇ ਆਸ਼ੂ ਨੂੰ 5 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ।

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ED ਨੇ ਵੀਰਵਾਰ ਨੂੰ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਹੈ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਹਨਾਂ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ ‘ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਆਸ਼ੂ ਨੂੰ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਆਸ਼ੂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਸਰਕਾਰ ਵਿੱਚ ਰਹਿੰਦਿਆਂ ਵਧੀ ਜਾਇਦਾਦ

ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਦੇ ਸਾਹਮਣੇ ਵਿਦੇਸ਼ਾਂ ‘ਚ ਕੁਝ ਲੈਣ-ਦੇਣ ਸਾਹਮਣੇ ਆਏ ਹਨ।

ਜਿਸ ਕਾਰਨ ਆਸ਼ੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਈਡੀ ਹੁਣ ਉਨ੍ਹਾਂ ਖਾਤਾਧਾਰਕਾਂ ਦੀ ਸਮੀਖਿਆ ਕਰਨ ਵਿੱਚ ਰੁੱਝੀ ਹੋਈ ਹੈ ਜਿਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਗਏ ਹਨ। ED ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਕ ਕੀਤੇ ਗਏ ਆਸ਼ੂ ਦੀਆਂ ਜਾਇਦਾਦਾਂ ਦੇ ਹਲਫਨਾਮਿਆਂ ਦੇ ਨਾਲ-ਨਾਲ ਉਸ ਦੀ ਮੌਜੂਦਾ ਜਾਇਦਾਦ ਦਾ ਵੀ ਮੁਲਾਂਕਣ ਕਰ ਰਿਹਾ ਹੈ। ED ਆਉਣ ਵਾਲੇ ਦਿਨਾਂ ‘ਚ ਆਸ਼ੂ ਦੇ ਕੁਝ ਕਰੀਬੀ ਦੋਸਤਾਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।

ਆਸ਼ੂ ਦੀ ਗ੍ਰਿਫਤਾਰੀ ‘ਤੇ ਵੜਿੰਗ ਅਤੇ ਚੰਨੀ ਦੀ ਚੁੱਪੀ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵਡਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਬੀਤੀ ਰਾਤ ਜਲੰਧਰ ਦੇ ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਵਿੰਦਰ ਕੋਟਲੀ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਪਹੁੰਚੇ ਪਰ ਉਨ੍ਹਾਂ ਨੂੰ ਆਸ਼ੂ ਨੂੰ ਮਿਲਣ ਦਾ ਮੌਕਾ ਨਹੀਂ ਮਿਲਿਆ। ਆਸ਼ੂ 16 ਮਹੀਨੇ ਪਹਿਲਾਂ ਵੀ ਜੇਲ੍ਹ ਗਏ ਸਨ।

ਉਸ ਸਮੇਂ ਆਸ਼ੂ 7 ਮਹੀਨੇ ਜੇਲ੍ਹ ਵਿੱਚ ਰਹੇ। 7 ਮਈ 2023 ਨੂੰ ਉਹ ਜ਼ਮਾਨਤ ‘ਤੇ ਬਾਹਰ ਆਏ। ਲੋਕ ਸਭਾ ਚੋਣਾਂ ਦੌਰਾਨ ਆਸ਼ੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਕਾਫੀ ਚਰਚਾ ਹੋਈ ਹੈ ਕਿਉਂਕਿ ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਜੋ ਆਸ਼ੂ ਦੇ ਕਰੀਬੀ ਹਨ, ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਆਸ਼ੂ ਦੇ ਸਿਆਸੀ ਸਫਰ ‘ਚ ਆਉਣ ਵਾਲੇ ਦਿਨਾਂ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

Exit mobile version