AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ‘ਚ ਬਾਈਬਲ ਦੀ ਬੇਅਦਬੀ, ਮਾਹੌਲ ਤਣਾਅਪੂਰਨ: ਪਤਨੀ ਪੜ੍ਹ ਰਹੀ ਸੀ, ਪਤੀ ‘ਤੇ ਧਾਰਮਿਕ ਅੰਗ ਪਾੜਨ ਦੇ ਇਲਜ਼ਾਮ

ਜਲੰਧਰ ਦੇ ਫਿਲੌਰ ਤੋਂ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਮਹਿਲਾ ਆਪਣੇ ਘਰ ਵਿੱਚ ਧਾਰਮਿਕ ਗ੍ਰੰਥ ਬਾਈਬਲ ਪੜ੍ਹ ਰਹੀ ਸੀ। ਇਸ ਦੌਰਾਨ ਉਸ ਦਾ ਪਤੀ ਮੌਕੇ 'ਤੇ ਆ ਗਿਆ ਅਤੇ ਗੁੱਸੇ ਵਿੱਚ ਆ ਕੇ ਉਸ ਨੇ ਬਾਈਬਲ ਦੇ ਅੰਗ ਪਾੜ ਦਿੱਤੇ। ਇਸ ਘਟਨਾ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ।

ਜਲੰਧਰ 'ਚ ਬਾਈਬਲ ਦੀ ਬੇਅਦਬੀ, ਮਾਹੌਲ ਤਣਾਅਪੂਰਨ: ਪਤਨੀ ਪੜ੍ਹ ਰਹੀ ਸੀ, ਪਤੀ 'ਤੇ ਧਾਰਮਿਕ ਅੰਗ ਪਾੜਨ ਦੇ ਇਲਜ਼ਾਮ
davinder-kumar-jalandhar
| Updated On: 02 May 2026 13:38 PM IST
Share

ਜਲੰਧਰ ਦੇ ਫਿਲੌਰ ਵਿੱਚ, ਇੱਕ ਆਦਮੀ ਨੇ ਗੁੱਸੇ ਵਿੱਚ ਬਾਈਬਲ ਦੇ ਕੁਝ ਹਿੱਸੇ ਪਾੜ ਦਿੱਤੇ। ਦਰਅਸਲ, ਉਸ ਦੀ ਪਤਨੀ ਬਾਈਬਲ ਪੜ੍ਹ ਰਹੀ ਸੀ। ਜਿਸ ਨਾਲ ਉਸ ਦੇ ਪਤੀ ਨੂੰ ਗੁੱਸਾ ਆਇਆ। ਔਰਤ ਦੇ ਅਨੁਸਾਰ, ਉਸ ਦੇ ਪਤੀ ਨੇ ਉਸਨੂੰ ਕਿਹਾ, “ਜੇਕਰ ਤੇਰਾ ਯਿਸੂ ਤੈਨੂੰ ਬਚਾਉਣ ਵਾਲਾ ਹੈ, ਤਾਂ ਉਸ ਨੂੰ ਬੁਲਾ ਲਵੇ, ਉਹ ਆ ਕੇ ਤੈਨੂੰ ਬਚਾ ਲਵੇ।”

ਜਿਵੇਂ ਹੀ ਬੇਅਦਬੀ ਦਾ ਪਤਾ ਲੱਗਿਆ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੇਅਦਬੀ ਦੀ ਖ਼ਬਰ ਫੈਲਦੇ ਹੀ, ਸਥਾਨਕ ਭਾਈਚਾਰੇ ਵਿੱਚ ਵਿਆਪਕ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਪੁਲਿਸ ‘ਤੇ ਕਾਰਵਾਈ ਕਰਨ ਵਿੱਚ ਦੇਰੀ ਕਰਨ ਦਾ ਵੀ ਇਲਜ਼ਾਮ ਲਗਾਇਆ। ਇਸ ਘਟਨਾ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਨਾਲ ਤਣਾਅਪੂਰਨ ਮਾਹੌਲ ਪੈਦਾ ਹੋ ਗਿਆ ਹੈ, ਪਰ ਪੁਲਿਸ ਨੇ ਪੂਰੇ ਖੇਤਰ ‘ਤੇ ਕੰਟਰੋਲ ਬਣਾਈ ਰੱਖਿਆ ਹੈ। ਸਥਾਨਕ ਲੋਕਾਂ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ।

ਮਹਿਲਾ ਨੇ ਦੱਸੀ ਪੂਰੀ ਕਹਾਣੀ

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ

ਇਸ ਬਾਰੇ ਡੀਐਸਪੀ ਭਰਤ ਮਸੀਹ ਨੇ ਕਿਹਾ, “ਮੋਨਿਕਾ ਦੀ ਸ਼ਿਕਾਇਤ ਦੇ ਅਨੁਸਾਰ, ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮੁਲਜ਼ਮ ਪਤੀ ਸੁਰਜੀਤ ਰਾਮ ਨੂੰ ਹਿਰਾਸਤ ਵਿੱਚ ਲੈ ਲਿਆ।” ਪੁਲਿਸ ਦੇ ਅਨੁਸਾਰ, ਝਗੜੇ ਦੌਰਾਨ ਬਾਈਬਲ ਦੇ ਪੰਨੇ ਫਟੇ ਹੋਏ ਮਿਲੇ ਸਨ, ਅਤੇ ਇਹ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਮੁਲਜ਼ਮ ਦਾ ਇਰਾਦਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਸੀ।

ਡੀਐਸਪੀ ਭਰਤ ਮਸੀਹ ਨੇ ਪੁਲਿਸ ਕਾਰਵਾਈ ਵਿੱਚ ਦੇਰੀ ਦੇ ਦਾਅਵਿਆਂ ਨੂੰ ਵੀ ਖਾਰਜ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਤੱਥਾਂ ਦੇ ਆਧਾਰ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...