AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

720 CCTV ਕੈਮਰਿਆਂ ਦੀ ਜਾਂਚ, 120 ਲੋਕਾਂ ਤੋਂ ਪੁੱਛਗਿੱਛ ਤੇ 2 ਹਿਰਾਸਤ ‘ਚ… ਜਲੰਧਰ-ਅੰਮ੍ਰਿਤਸਰ ਬਲਾਸਟ ਮਾਮਲੇ ‘ਚ ਹੁਣ ਤੱਕ ਕੀ-ਕੀ ਸਾਹਮਣੇ ਆਇਆ?

ਪੁਲਿਸ ਇਸ ਸਮੇਂ ਦੋਵਾਂ ਸ਼ੱਕੀਆਂ ਨਾਲ ਜੁੜੇ ਹੋਰ ਸੁਰਾਗ ਇਕੱਠੇ ਕਰਨ 'ਤ ਜੁੱਟੀ ਹੋਈ ਹੈ। ਪੰਚਾਇਤ ਮੈਂਬਰਾਂ ਤੇ ਸਥਾਨਕ ਪਿੰਡ ਵਾਸੀਆਂ ਦੀ ਸਹਾਇਤਾ ਨਾਲ, ਮੁਲਜ਼ਮਾਂ ਦੀ ਪਛਾਣ ਤੇ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਤੋਂ ਵਿਸਫੋਟਕ ਸਮੱਗਰੀ ਦੇ ਅਵਸ਼ੇਸ਼ ਇਕੱਠੇ ਕੀਤੇ ਹਨ।

720 CCTV ਕੈਮਰਿਆਂ ਦੀ ਜਾਂਚ, 120 ਲੋਕਾਂ ਤੋਂ ਪੁੱਛਗਿੱਛ ਤੇ 2 ਹਿਰਾਸਤ 'ਚ... ਜਲੰਧਰ-ਅੰਮ੍ਰਿਤਸਰ ਬਲਾਸਟ ਮਾਮਲੇ 'ਚ ਹੁਣ ਤੱਕ ਕੀ-ਕੀ ਸਾਹਮਣੇ ਆਇਆ?
ਜਲੰਧਰ-ਅੰਮ੍ਰਿਤਸਰ ਬਲਾਸਟ ਮਾਮਲੇ ‘ਚ ਹੁਣ ਤੱਕ ਕੀ-ਕੀ ਸਾਹਮਣੇ ਆਇਆ?
davinder-kumar-jalandhar
| Updated On: 08 May 2026 12:17 PM IST

ਪੰਜਾਬ ਪੁਲਿਸ, ਕੇਂਦਰੀ ਏਜੰਸੀਆਂ ਤੇ ਫੋਰੈਂਸਿਕ ਟੀਮਾਂ ਜਲੰਧਰ ਬੀਐਸਐਫ ਚੌਕ ਅੰਮ੍ਰਿਤਸਰ ਦੇ ਖਾਸਾ ਆਰਮੀ ਕੈਂਪ ਦੇ ਬਾਹਰ ਹੋਏ ਧਮਾਕਿਆਂ ਸੰਬੰਧੀ ਸੁਰਾਗ ਇਕੱਠੇ ਕਰਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਜਾਂਚ ਏਜੰਸੀਆਂ ਹੁਣ ਤੱਕ 720 ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਚੁੱਕੀਆਂ ਹਨ, ਜਦੋਂ ਕਿ 120 ਵਿਅਕਤੀਆਂ ਨੂੰ ਪੁੱਛਗਿੱਛ ਤੇ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।

ਕਈ ਮਹੱਤਵਪੂਰਨ ਸੁਰਾਗ ਲੱਭੇ

ਖਾਸਾ ‘ਚ ਬੀਐਸਐਫ ਕੈਂਪ ਦੇ ਬਾਹਰ ਹੋਏ ਧਮਾਕੇ ਨਾਲ ਸਬੰਧਤ ਮਾਮਲੇ ਵਿੱਚ, ਪੁਲਿਸ ਨੇ ਕਈ ਮਹੱਤਵਪੂਰਨ ਸੁਰਾਗ ਲੱਭੇ ਹਨ। ਅਪਰਾਧ ਵਾਲੀ ਥਾਂ ਦੇ ਨੇੜੇ ਲਗਾਏ ਗਏ 120 ਤੋਂ ਵੱਧ ਕੈਮਰਿਆਂ ਦੀ ਫੁਟੇਜ ਤੋਂ ਕੁੱਝ ਸ਼ੱਕੀ ਗਤੀਵਿਧੀਆਂ ਦਾ ਖੁਲਾਸਾ ਹੋਇਆ ਹੈ। ਖਾਸਾ ਆਰਮੀ ਕੈਂਪ ਦੇ ਬਾਹਰ ਮੰਗਲਵਾਰ ਦੇਰ ਰਾਤ ਹੋਏ ਆਈਈਡੀ ਧਮਾਕੇ ਦੇ ਸਬੰਧ ‘ਚ ਪੁਲਿਸ ਨੇ 2 ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ ਹੈ।

ਹਾਲਾਂਕਿ, ਵੀਰਵਾਰ ਨੂੰ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਨਹੀਂ ਹੋ ਸਕੀ। ਸੂਤਰਾਂ ਅਨੁਸਾਰ, ਵੀਵੀਆਈਪੀ ਗਤੀਵਿਧੀਆਂ ਕਾਰਨ ਪੁਲਿਸ ਦਿਨ ਭਰ ਰੁੱਝੀ ਰਹੀ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਧਮਾਕੇ ਤੋਂ ਥੋੜ੍ਹੀ ਦੇਰ ਪਹਿਲਾਂ, ਲਗਭਗ ਰਾਤ 10:30 ਤੋਂ 10:45 ਵਜੇ ਤੱਕ ਖਾਸਾ ਆਰਮੀ ਕੈਂਪ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਹ ਧਮਾਕਾ ਲਗਭਗ 15 ਮਿੰਟ ਬਾਅਦ, 11:00 ਵਜੇ ਹੋਇਆ।

ਕੋਈ ਵੱਡੀ ਸਾਜ਼ਿਸ਼?

ਪੁਲਿਸ ਇਸ ਸਮੇਂ ਦੋਵਾਂ ਸ਼ੱਕੀਆਂ ਨਾਲ ਜੁੜੇ ਹੋਰ ਸੁਰਾਗ ਇਕੱਠੇ ਕਰਨ ‘ਤ ਜੁੱਟੀ ਹੋਈ ਹੈ। ਪੰਚਾਇਤ ਮੈਂਬਰਾਂ ਤੇ ਸਥਾਨਕ ਪਿੰਡ ਵਾਸੀਆਂ ਦੀ ਸਹਾਇਤਾ ਨਾਲ, ਮੁਲਜ਼ਮਾਂ ਦੀ ਪਛਾਣ ਤੇ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਤੋਂ ਵਿਸਫੋਟਕ ਸਮੱਗਰੀ ਦੇ ਅਵਸ਼ੇਸ਼ ਇਕੱਠੇ ਕੀਤੇ ਹਨ। ਮੁੱਢਲੀ ਜਾਂਚ ਤੋਂ ਇਹ ਸੰਭਾਵਨਾ ਜਾਹਿਰ ਹੁੰਦੀ ਹੈ ਕਿ ਘੱਟ ਤੀਬਰਤਾ ਵਾਲੇ ਵਿਸਫੋਟਕ ਦੀ ਵਰਤੋਂ ਕੀਤੀ ਗਈ ਸੀ। ਜਾਂਚ ਏਜੰਸੀਆਂ ਇਹ ਵੀ ਨਿਰਧਾਰਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਾਕੇ ਦਾ ਇੱਕੋ ਇੱਕ ਉਦੇਸ਼ ਦਹਿਸ਼ਤ ਫੈਲਾਉਣਾ ਸੀ ਜਾਂ ਕੀ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ।

ਜਲੰਧਰ ਧਮਾਕੇ ਦੇ ਮਾਮਲੇ ‘ਚ, ਪੁਲਿਸ ਜਾਂਚ ਹੁਣ ਫਗਵਾੜਾ ਤੱਕ ਪਹੁੰਚ ਗਈ ਹੈ। ਸ਼ਹਿਰ ਦੇ ਪ੍ਰਵੇਸ਼ ਤੇ ਨਿਕਾਸ ਸਥਾਨਾਂ, ਪ੍ਰਮੁੱਖ ਚੌਰਾਹਿਆਂ, ਬਾਜ਼ਾਰਾਂ ਤੇ ਸੰਵੇਦਨਸ਼ੀਲ ਖੇਤਰਾਂ ਤੋਂ ਫੁਟੇਜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮੋਬਾਈਲ ਟਾਵਰਾਂ ਤੋਂ ਡਾਟਾ ਡੰਪਾਂ ਦਾ ਵਿਸ਼ਲੇਸ਼ਣ ਕਰਕੇ ਸ਼ੱਕੀ ਮੋਬਾਈਲ ਨੰਬਰਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਲ ਡਿਟੇਲ ਰਿਕਾਰਡ ਤੇ ਸੋਸ਼ਲ ਮੀਡੀਆ ਜਾਂਚ

ਕਾਲ ਡਿਟੇਲ ਰਿਕਾਰਡ (ਸੀਡੀਆਰ) ਤੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਨੇ ਘਟਨਾ ਤੋਂ ਪਹਿਲਾਂ ਇਲਾਕੇ ਦੀ ਛਾਣਬੀਣ ਕੀਤੀ ਸੀ। ਸੂਤਰਾਂ ਅਨੁਸਾਰ, ਹੁਣ ਤੱਕ ਲਗਭਗ 600 ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਦੋਂ ਕਿ 120 ਵਿਅਕਤੀਆਂ ਨੂੰ ਪੁੱਛਗਿੱਛ ਅਤੇ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਪੁਲਿਸ ਜਾਂਚ ਹੁਣ ਫਗਵਾੜਾ ਤੱਕ ਫੈਲ ਗਈ ਹੈ।

Follow Us
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...