AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

BSF ਚੌਕ ਧਮਾਕਾ ਮਾਮਲੇ ‘ਚ ਸ਼ੱਕੀ ਕਾਬੂ, ਜਲੰਧਰ ਦੇ ਜਮਸ਼ੇਰ ਇਲਾਕੇ ‘ਚ ਫੜ੍ਹਿਆ ਗਿਆ ਮੁਲਜ਼ਮ; ISI ਨਾਲ ਲਿੰਕ

ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਦੋਸ਼ੀ ਕਈ ਜਾਣਕਾਰੀਆਂ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਫਗਵਾੜਾ ਬੱਸ ਸਟੈਂਡ ਨੇੜੇ ਫਰਵਰੀ 'ਚ ਹੋਏ ਧਮਾਕੇ 'ਚ ਵੀ ਸ਼ਾਮਲ ਹੋ ਸਕਦਾ ਹੈ। ਉਸ 'ਤੇ 1 ਅਪ੍ਰੈਲ ਨੂੰ ਚੰਡੀਗੜ੍ਹ 'ਚ ਪੰਜਾਬ ਭਾਜਪਾ ਹੈੱਡਕੁਆਰਟਰ 'ਤੇ ਹੋਏ ਹਮਲੇ 'ਚ ਵਰਤੇ ਗਏ ਹੈਂਡ ਗ੍ਰਨੇਡ ਦੀ ਸਪਲਾਈ ਕਰਨ ਦਾ ਵੀ ਸ਼ੱਕ ਹੈ।

BSF ਚੌਕ ਧਮਾਕਾ ਮਾਮਲੇ 'ਚ ਸ਼ੱਕੀ ਕਾਬੂ, ਜਲੰਧਰ ਦੇ ਜਮਸ਼ੇਰ ਇਲਾਕੇ 'ਚ ਫੜ੍ਹਿਆ ਗਿਆ ਮੁਲਜ਼ਮ; ISI ਨਾਲ ਲਿੰਕ
BSF ਚੌਕ ਧਮਾਕਾ ਮਾਮਲੇ ‘ਚ ਸ਼ੱਕੀ ਕਾਬੂ
davinder-kumar-jalandhar
| Updated On: 07 May 2026 10:30 AM IST
Share

ਜਲੰਧਰ ‘ਚ BSF ਚੌਕ ਨੇੜੇ ਸਕੂਟੀ ਧਮਾਕੇ ਦੇ ਸਬੰਧ ‘ਚ ਸੁਰੱਖਿਆ ਏਜੰਸੀਆਂ ਨੇ ਜਲੰਧਰ ਦੇ ਜਮਸ਼ੇਰ ਇਲਾਕੇ ਤੋਂ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਕਾੲਰਵਾਈ ਦੌਰਾਨ ਉਸ ਤੋਂ ਹੈਂਡ ਗ੍ਰਨੇਡ ਤੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਗਈ ਹੈ। ਹਾਲਾਂਕਿ, ਪੁਲਿਸ ਨੇ ਹੁਣ ਤੱਕ ਮੁਲਜ਼ਮ ਦੀਆਂ ਕੋਈ ਤਸਵੀਰ ਜਾਂ ਵੀਡੀਓ ਜਾਰੀ ਨਹੀਂ ਕੀਤੀ ਹੈ।

ਸੂਤਰਾਂ ਦੀ ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਦੇ ਬੰਗਾ ਦਾ ਰਹਿਣ ਵਾਲਾ ਹੈ। ਉਸ ਨੂੰ ਆਰਮੀ ਦੇ ਟਿਕਾਣੇ ਦੇ ਨੇੜਲੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਏਜੰਸੀਆਂ ਮੁਤਾਬਕ ਦਵਿੰਦਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਤੇ ਆਈਐਸਆਈ ਦੇ ਇਸ਼ਾਰਿਆਂ ‘ਤੇ ਬੰਬ ਧਮਾਕੇ ਦੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਆਇਆ ਸੀ।

ਪੁੱਛਗਿੱਛ ਦੌਰਾਨ, ਉਸ ਨੇ ਕਬੂਲ ਕੀਤਾ ਕਿ ਉਸ ਨੂੰ ਡਰੋਨ ਰਾਹੀਂ ਉਸ ਨੂੰ ਵਿਸਫੋਟਕ ਸਮੱਗਰੀ ਤੇ ਗ੍ਰਨੇਡ ਸਪਲਾਈ ਕੀਤੇ ਗਏ ਸਨ। ਹਾਲਾਂਕਿ, ਉਹ ਦਾਅਵਾ ਕਰ ਰਿਹਾ ਹੈ ਕਿ ਉਸ ਨੂੰ ਸਿਰਫ਼ ਡਿਲੀਵਰੀ ਮਿਲੀ ਸੀ ਕਰਨ ਲਈ ਜ਼ਿੰਮੇਵਾਰ ਸੀ ਤੇ ਟਾਰਗੇਟ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ।

ਪਹਿਲਾਂ ਹੋਏ ਧਮਾਕਿਆਂ ‘ਚ ਸ਼ੱਕੀ ਭੂਮਿਕਾ

ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਦੋਸ਼ੀ ਕਈ ਜਾਣਕਾਰੀਆਂ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਫਗਵਾੜਾ ਬੱਸ ਸਟੈਂਡ ਨੇੜੇ ਫਰਵਰੀ ‘ਚ ਹੋਏ ਧਮਾਕੇ ‘ਚ ਵੀ ਸ਼ਾਮਲ ਹੋ ਸਕਦਾ ਹੈ। ਉਸ ‘ਤੇ 1 ਅਪ੍ਰੈਲ ਨੂੰ ਚੰਡੀਗੜ੍ਹ ‘ਚ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹੋਏ ਹਮਲੇ ‘ਚ ਵਰਤੇ ਗਏ ਹੈਂਡ ਗ੍ਰਨੇਡ ਦੀ ਸਪਲਾਈ ਕਰਨ ਦਾ ਵੀ ਸ਼ੱਕ ਹੈ।

ਅੰਤਰਰਾਸ਼ਟਰੀ ਲਿੰਕ

ਸ਼ੁਰੂਆਤੀ ਜਾਂਚ ‘ਚ ਦਵਿੰਦਰ ਸਿੰਘ ਦੇ ਪੁਰਤਗਾਲ ਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਨਾਲ ਸੰਪਰਕ ਸਾਹਮਣੇ ਆਏ ਹਨ। ਬਲਾਸਟ ਮਾਮਲੇ ‘ਚ ਪਜਾਬ ਪੁਲਿਸ ਦਿੱਲੀ ਤੋਂ ਵੀ ਇੱਕ ਹੋਰ ਸ਼ੱਕੀ ਨੂੰ ਵੀ ਹਿਰਾਸਤ ‘ਚ ਲਿਆ ਹੈ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...