Jalandhar West By Election: 7 ਨਾਮਜ਼ਦਗੀਆਂ ਰੱਦ, ਹੁਣ 16 ਉਮੀਦਵਾਰ ਰਹਿ ਗਏ ਮੈਦਾਨ 'ਚ | jalandhar by election 7 nominations rejected now 16 candidates will contest the election know full in punjabi Punjabi news - TV9 Punjabi

Jalandhar West By Election: 7 ਨਾਮਜ਼ਦਗੀਆਂ ਰੱਦ, ਹੁਣ 16 ਉਮੀਦਵਾਰ ਰਹਿ ਗਏ ਮੈਦਾਨ ‘ਚ

Updated On: 

24 Jun 2024 17:37 PM

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਗਈ। ਜਾਂਚ ਤੋਂ ਬਾਅਦ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਅਤੇ 7 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਨੂੰ ਰੱਦ ਕਰ ਦਿੱਤਾ ਗਿਆ। ਇਹ ਵਿਧਾਨ ਸਭਾ ਚੋਣ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ।

Jalandhar West By Election: 7 ਨਾਮਜ਼ਦਗੀਆਂ ਰੱਦ, ਹੁਣ 16 ਉਮੀਦਵਾਰ ਰਹਿ ਗਏ ਮੈਦਾਨ ਚ
Follow Us On

ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ 16 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਉਨ੍ਹਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। ਪੜਤਾਲ ਦੌਰਾਨ ਸੱਤ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜ਼ਿਮਨੀ ਚੋਣ ਲਈ ਕੁੱਲ 23 ਉਮੀਦਵਾਰਾਂ ਅਤੇ 12 ਕਵਰਿੰਗਜ਼ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 7 ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਕਰ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 12 ਕਵਰਿੰਗ ਉਮੀਦਵਾਰ ਵੀ ਮੈਦਾਨ ਵਿੱਚ ਸਨ। ਜਿਨ੍ਹਾਂ ਨੂੰ ਮਿਲਾਕੇ ਕੁੱਲ 35 ਨਾਮਜ਼ਦਗੀਆਂ ਹੋਈਆਂ ਸਨ।

ਜਾਣੋਂ ਕਿਸ ਕਿਸ ਨੇ ਭਰੀ ਸੀ ਨਾਮਜ਼ਦਗੀ ?

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਤੂ ਸ਼ਤਰਾਂਵਾਲਾ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ), ਭਾਜਪਾ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰ ਪਾਲ, ਕਾਂਗਰਸ ਦੀ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਜੂ ਅੰਗੁਰਲ ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਸਪਾ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਕਿਉਂਕਿ ਮੁੱਖ ਪਾਰਟੀਆਂ ਉਨ੍ਹਾਂ ਵਿੱਚ ਸ਼ਾਮਲ ਹਨ।

ਇਸ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕਬਾਲ ਚੰਦ ਜਿਨ੍ਹਾਂ ਦੇ ਪ੍ਰਸਤਾਵਕ ਸਨ, ਲੋੜੀਂਦੇ 10 ਪ੍ਰਸਤਾਵਕ ਨਾ ਹੋਣ ਕਾਰਨ ਬਲਵਿੰਦਰ ਕੁਮਾਰ ਅਤੇ ਲੋੜੀਂਦੇ 10 ਪ੍ਰਸਤਾਵਕ ਉਮੀਦਵਾਰ ਵੱਲੋਂ ਦਸਤਖਤ ਨਾ ਹੋਣ ਕਾਰਨ ਮਹਿੰਦਰ ਪਾਲ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ ਹੈ।

Exit mobile version