ਜਲੰਧਰ ਤੋਂ ਅਕਾਲੀ ਉਮੀਦਵਾਰ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਕੋਲ ਪੁੱਜੀ ਸ਼ਿਕਾਇਤ | jalandhar by election BJP leader RS ​​Ladhar filed a complaint against Akali candidate Surjit Kaur to the SC Commission know full in punjabi Punjabi news - TV9 Punjabi

ਜਲੰਧਰ ਤੋਂ ਅਕਾਲੀ ਉਮੀਦਵਾਰ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਕੋਲ ਪੁੱਜੀ ਸ਼ਿਕਾਇਤ

Published: 

16 Jul 2024 16:26 PM

ਭਾਜਪਾ ਆਗੂ SR ਲੱਧਰ ਵੱਲੋਂ ਭੇਜੀ ਸ਼ਿਕਾਇਤ ਵਿੱਚ ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਵੋਟਾਂ ਤੇ ਅਸਰ ਪੈਣ ਕਾਰਨ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੇ ਸ਼ਿਕਾਇਤ ਨਹੀਂ ਕੀਤੀ। ਹੁਣ ਚੋਣ ਪ੍ਰਕਿਰਿਆ ਖਤਮ ਹੋ ਚੁੱਕੀ ਹੈ। ਇਸ ਲਈ ਸੁਰਜੀਤ ਕੌਰ ਵੱਲੋਂ ਬਣਾਏ ਜਾਅਲੀ ਐਸ.ਸੀ ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਇਲਜ਼ਾਮਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਜਲੰਧਰ ਤੋਂ ਅਕਾਲੀ ਉਮੀਦਵਾਰ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਕੋਲ ਪੁੱਜੀ ਸ਼ਿਕਾਇਤ

ਅਕਾਲੀ ਉਮੀਦਵਾਰ ਸੁਰਜੀਤ ਕੌਰ ਦੀ ਤਸਵੀਰ

Follow Us On

ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਆਈਏਐਸ ਅਧਿਕਾਰੀ SR ਲੱਧੜ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜ ਕੇ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਿਉਂਕਿ ਜਿਸ ਸੀਟ ‘ਤੇ ਉਨ੍ਹਾਂ ਨੇ ਚੋਣ ਲੜੀ ਸੀ, ਉਹ SC ਸੀਟ ਹੈ। ਅਜਿਹੇ ‘ਚ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਉਕਤ ਸੁਰਜੀਤ ਕੌਰ ਐੱਸ.ਸੀ. ਭਾਈਚਾਰੇ ਨਾਲ ਸਬੰਧਤ ਨਹੀਂ ਹੈ।

ਭਾਜਪਾ ਆਗੂ SR ਲੱਧਰ ਵੱਲੋਂ ਭੇਜੀ ਸ਼ਿਕਾਇਤ ਵਿੱਚ ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਵੋਟਾਂ ਤੇ ਅਸਰ ਪੈਣ ਕਾਰਨ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੇ ਸ਼ਿਕਾਇਤ ਨਹੀਂ ਕੀਤੀ। ਹੁਣ ਚੋਣ ਪ੍ਰਕਿਰਿਆ ਖਤਮ ਹੋ ਚੁੱਕੀ ਹੈ। ਇਸ ਲਈ ਸੁਰਜੀਤ ਕੌਰ ਵੱਲੋਂ ਬਣਾਏ ਜਾਅਲੀ ਐਸ.ਸੀ ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਇਲਜ਼ਾਮਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਰਾਜਪੂਤ ਪੰਜਾਬ ਦੀ ਜਾਤ ਨਹੀਂ- ਲੱਧਰ

ਸਾਬਕਾ ਆਈਏਐਸ ਅਧਿਕਾਰੀ SR ਲੱਧਰ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਉਮੀਦਵਾਰੀ ਵਾਪਸ ਲੈਣ ਦਾ ਐਲਾਨ ਕੀਤਾ ਤਾਂ ਰਾਜਪੂਤ (ਸਰਕੀਬੰਦ) ਭਾਈਚਾਰੇ ਦੇ ਲੋਕਾਂ ਨੇ ਪ੍ਰੈਸ ਕਾਨਫਰੰਸ ਕਰਕੇ ਸੁਰਜੀਤ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਿਰਕੱਢ ਰਾਜਪੂਤ ਪੰਜਾਬ ਦੀ ਜਾਤ ਨਹੀਂ ਹੈ ਅਤੇ ਭਾਰਤ ਸਰਕਾਰ ਵੱਲੋਂ 39 ਅਨੁਸੂਚਿਤ ਜਾਤੀਆਂ ਵਿੱਚੋਂ ਅਧਿਸੂਚਿਤ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5 ਜਨਵਰੀ 2021 ਨੂੰ ਇੱਕ ਫੈਸਲੇ ਵਿੱਚ ਪਿੰਡ ਆਲਮਪੁਰ (ਪਟਿਆਲਾ) ਦੇ ਰਾਜਪੂਤ ਸਰਕੀਬੰਦਾਂ ਦੇ 6 ਸਰਟੀਫਿਕੇਟ ਰੱਦ ਕਰ ਦਿੱਤੇ ਸਨ। ਇਸੇ ਤਰ੍ਹਾਂ ਰਾਜਪੁਰਾ ਨੇੜਲੇ ਪਿੰਡ ਦੀ ਇੱਕ ਲੜਕੀ ਰਵਜੀਤ ਕੌਰ ਜੋ ਕਿ ਐਮਬੀਬੀਐਸ ਦੀ ਪੜ੍ਹਾਈ ਕਰ ਰਹੀ ਸੀ, ਨੂੰ ਜਾਅਲੀ ਸਿਰਕੱਢ-ਰਾਜਪੂਤ ਸਰਟੀਫਿਕੇਟ ਬਣਾਉਣ ਕਾਰਨ ਕਾਲਜ ਵਿੱਚੋਂ ਕੱਢ ਦਿੱਤਾ ਗਿਆ।

ਚੋਣਾਂ ਵਿੱਚ ਮਿਲੀ ਸੀ ਹਾਰ

ਜਲੰਧਰ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਮਹਿਜ਼ 1,242 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ 5ਵੇਂ ਨੰਬਰ ਤੇ ਰਹੀ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version