CM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਕਮਾਨ, 23 ਸੀਨੀਅਰ ਆਗੂ ਇਸ ਮੁਹਿੰਮ ਦਾ ਹਿੱਸਾ ਹੋਣਗੇ | jalandhar by-election campaign aap bhagwant mann and sandeep pathak know full in punjabi Punjabi news - TV9 Punjabi

CM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਕਮਾਨ, 23 ਸੀਨੀਅਰ ਆਗੂ ਇਸ ਮੁਹਿੰਮ ਦਾ ਹਿੱਸਾ ਹੋਣਗੇ

Updated On: 

22 Jun 2024 12:15 PM

ਮੁੱਖ ਮੰਤਰੀ ਆਖਰੀ ਗੇੜ ਵਿੱਚ ਚੋਣ ਪ੍ਰਚਾਰ ਲਈ ਪਹੁੰਚਣਗੇ। ਸੀਐਮ ਮਾਨ ਤੋਂ ਪਹਿਲਾਂ ਮਹਿੰਦਰ ਭਗਤ ਲਈ ਦੋ ਸੰਸਦ ਮੈਂਬਰਾਂ, ਚਾਰ ਮੰਤਰੀਆਂ ਅਤੇ ਵਿਧਾਇਕਾਂ ਸਮੇਤ 23 ਸੀਨੀਅਰ ਆਗੂ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਆਮ ਆਦਮੀ ਪਾਰਟੀ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ 10 ਸੀਟਾਂ ਉੱਤੇ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

CM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਕਮਾਨ, 23 ਸੀਨੀਅਰ ਆਗੂ ਇਸ ਮੁਹਿੰਮ ਦਾ ਹਿੱਸਾ ਹੋਣਗੇ

ਪੁਰਾਣੀ ਤਸਵੀਰ

Follow Us On

ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਉਪ ਚੋਣ ਮੁਹਿੰਮ ਦੀ ਕਮਾਨ ਨਹੀਂ ਸੰਭਾਲਣਗੇ। ਸਗੋਂ ਇਸ ਵਾਰ ਚੋਣ ਪ੍ਰਚਾਰ ਦੀ ਕਮਾਨ ਜਥੇਬੰਦੀ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਸੌਂਪੀ ਗਈ ਹੈ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦਾ ਪ੍ਰਚਾਰ ਚਿਹਰਾ ਰਹਿਣਗੇ।

ਮੁੱਖ ਮੰਤਰੀ ਆਖਰੀ ਗੇੜ ਵਿੱਚ ਚੋਣ ਪ੍ਰਚਾਰ ਲਈ ਪਹੁੰਚਣਗੇ। ਸੀਐਮ ਮਾਨ ਤੋਂ ਪਹਿਲਾਂ ਮਹਿੰਦਰ ਭਗਤ ਲਈ ਦੋ ਸੰਸਦ ਮੈਂਬਰਾਂ, ਚਾਰ ਮੰਤਰੀਆਂ ਅਤੇ ਵਿਧਾਇਕਾਂ ਸਮੇਤ 23 ਸੀਨੀਅਰ ਆਗੂ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਆਮ ਆਦਮੀ ਪਾਰਟੀ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ 10 ਸੀਟਾਂ ਉੱਤੇ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇੰਨਾ ਹੀ ਨਹੀਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਦੀ ਕਮਾਨ ਪੂਰੀ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ਵਿੱਚ ਸੀ। ਲੋਕ ਸਭਾ ਚੋਣ ਪ੍ਰਚਾਰ ਲਈ ਤਿਆਰ ਕੀਤੇ ਗਏ ਨਾਅਰੇ ‘ਚ ਮੁੱਖ ਮੰਤਰੀ ਦਾ ਨਾਂ ਵੀ ਜੋੜਿਆ ਗਿਆ। ਜੇਕਰ ਇਨ੍ਹਾਂ ਚੋਣਾਂ ਨੂੰ ਸਿਆਸੀ ਪੱਖ ਤੋਂ ਦੇਖੀਏ ਤਾਂ 13 ਲੋਕ ਸਭਾ ਸੀਟਾਂ ‘ਚੋਂ 10 ‘ਤੇ ‘ਆਪ’ ਦੀ ਹਾਰ ਦੇ ਮਹਿਜ਼ ਇੱਕ ਮਹੀਨੇ ਦੇ ਅੰਦਰ ਹੀ ਉਪ ਚੋਣਾਂ ਦੇ ਨਤੀਜੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਲੋਕਾਂ ਦਾ ਨਜ਼ਰੀਆ ਦੱਸ ਦੇਣਗੀਆਂ। ਅਜਿਹੇ ‘ਚ ਪ੍ਰਚਾਰ ਕਮੇਟੀ ਦੀ ਅਗਵਾਈ ਕਰ ਰਹੇ ਆਗੂ ਦੇ ਸਿਆਸੀ ਕਰੀਅਰ ‘ਤੇ ਇਸ ਦਾ ਅਸਰ ਪੈਣਾ ਤੈਅ ਹੈ। ਅਜਿਹੇ ‘ਚ ਮੁੱਖ ਮੰਤਰੀ ਨੂੰ ਚੋਣ ਪ੍ਰਚਾਰ ਤੋਂ ਦੂਰ ਰੱਖਣਾ ਰਣਨੀਤਕ ਤੌਰ ‘ਤੇ ਸਿਆਣਪ ਸਾਬਤ ਹੋਵੇਗਾ।

ਵੱਕਾਰ ਦਾ ਸਵਾਲ ਹੈ ‘ਆਪ’ ਲਈ ਸੀਟ ਜਿੱਤਣਾ

10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਜਲੰਧਰ ਪੱਛਮੀ ਸੀਟ ਤੋਂ ਜਿੱਤਣਾ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਵਿਸ਼ਾ ਬਣ ਗਿਆ ਹੈ। ਇਹ ਸੀਟ ਪਹਿਲਾਂ ਹੀ ਆਮ ਆਦਮੀ ਪਾਰਟੀ ਕੋਲ ਸੀ ਪਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਇਸ ਸੀਟ ਨੂੰ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।

ਜਲੰਧਰ ਪੱਛਮੀ ‘ਚ ਪੈਂਦੇ 23 ਵਾਰਡਾਂ ਲਈ ਸੰਸਦ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਸਮੇਤ 23 ਆਗੂਆਂ ਨੂੰ ਇੰਚਾਰਜ ਬਣਾਇਆ ਗਿਆ ਹੈ। ਇਸ ਮੁਹਿੰਮ ਦੀ ਅਗਵਾਈ ਕਰਨ ਲਈ ਚੁਣੇ ਗਏ ਮੰਤਰੀ ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾਕਟਰ ਬਲਜੀਤ ਕੌਰ ਅਤੇ ਲਾਲ ਚੰਦ ਕਟਾਰੂਚੱਕ ਹਨ। ਇਨ੍ਹਾਂ ਤੋਂ ਇਲਾਵਾ ਨਵੇਂ ਚੁਣੇ ਗਏ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਕੰਗ ਵੀ ਇਸ ਟੀਮ ਦਾ ਹਿੱਸਾ ਹਨ।

Related Stories
Panchayat Election: ਮੋਗਾ ਦੇ ਪਿੰਡ ਚੱਕ ਕਿਸ਼ਨਾ ਦਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ
Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
Exit mobile version