Jalandhar By Elections: ਪੰਜਾਬ ਕਾਂਗਰਸ ਨੇ AAP ‘ਤੇ ਸਾਧੇ ਨਿਸ਼ਾਨੇ, ਵੜਿੰਗ ਬੋਲੇ- ਸੂਬਾ ਸਰਕਾਰ ਸੱਤਾ ਦੀ ਕਰ ਰਹੀ ਦੁਰਵਰਤੋ

Updated On: 

08 Jul 2024 16:38 PM

ਪੰਜਾਬ ਕਾਂਗਰਸ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਆਗੂ ਦੇ ਨਾਲ ਪੁਲਿਸ ਸੁਰੱਖਿਆ ਦੇ ਬਾਵਜੂਦ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜ਼ੀਰੋ ਐਫ.ਆਈ.ਆਰ ਦਰਜ ਕੀਤੀ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਹੀ ਕਰ ਰਹੀ ਹੈ।

Jalandhar By Elections: ਪੰਜਾਬ ਕਾਂਗਰਸ ਨੇ AAP ਤੇ ਸਾਧੇ ਨਿਸ਼ਾਨੇ, ਵੜਿੰਗ ਬੋਲੇ- ਸੂਬਾ ਸਰਕਾਰ ਸੱਤਾ ਦੀ ਕਰ ਰਹੀ ਦੁਰਵਰਤੋ
Follow Us On

ਜਲੰਧਰ ਪ੍ਰੈੱਸ ਕਲੱਬ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਗੈਂਗਸਟਰ ਦਲਜੀਤ ਸਿੰਘ ਭਾਨਾ ‘ਤੇ ਵੀ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਲੋਕਾਂ ਨੂੰ ਨਾਜਾਇਜ਼ ਸ਼ਰਾਬ ਅਤੇ ਪੈਸੇ ਵੰਡੇ ਜਾ ਰਹੇ ਹਨ। ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਬਾਹਰੋਂ ਆਏ ਆਗੂ ਅਤੇ ਵਰਕਰਾਂ ਨੂੰ ਜਲੰਧਰ ਤੋਂ ਬਾਹਰ ਭੇਜਿਆ ਜਾਵੇਗਾ।

ਕਾਂਗਰਸ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ

ਪੰਜਾਬ ਕਾਂਗਰਸ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਆਗੂ ਦੇ ਨਾਲ ਪੁਲਿਸ ਸੁਰੱਖਿਆ ਦੇ ਬਾਵਜੂਦ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜ਼ੀਰੋ ਐਫ.ਆਈ.ਆਰ ਦਰਜ ਕੀਤੀ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਹੀ ਕਰ ਰਹੀ ਹੈ।

ਸਰਕਾਰ ਨੇ ਵਿਕਾਸ ‘ਤੇ ਇੱਕ ਪੈਸਾ ਵੀ ਨਹੀਂ ਖਰਚਿਆ- ਪੰਜਾਬ ਕਾਂਗਰਸ

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਕਾਫਲੇ ਕਾਫਲੇ ਦੇ ਆਉਣ ‘ਤੇ ਸੜਕ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਂਦੀ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਸੀਐਮ ਤੱਕ ਪਹੁੰਚਣ ਨਹੀਂ ਦਿੱਤਾ ਜਾਂਦਾ ਹੈ। ਵਿਰੋਧੀਆਂ ਧਿਰ ਵੱਲੋਂ ਸੂਬਾ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਨੇ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਪਰ ਪੰਜਾਬ ਦੇ ਵਿਕਾਸ ‘ਤੇ ਇੱਕ ਪੈਸਾ ਵੀ ਨਹੀਂ ਖਰਚਿਆ। ਪਾਵੇ ਮੈਡੀਕਲ ਕਾਲਜ ਹੋਵੇ ਜਾ ਫਿਰ ਪੰਜਾਬ ਦਾ ਬੁਨਿਆਦੀ ਢਾਂਚਾ ਹੋਵੇ ਅਤੇ ਜਾਂ ਫਿਰ ਸੜਕਾਂ ਦਾ ਨਿਰਮਾਣ, ਕੋਈ ਕੰਮ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ 25 ਸਾਲ ਪਿੱਛੇ ਧੱਕ ਦਿੱਤਾ ਹੈ।

ਇਹ ਵੀ ਪੜ੍ਹੋ: ਅੱਜ ਸ਼ਾਮ 5 ਵਜੇ ਤੋਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਬੰਦ, ਸ਼ਰਾਬ ਦੀਆਂ ਦੁਕਾਨਾਂ ਸਮੇਤ ਇਨ੍ਹਾਂ ਤੇ ਲੱਗੇਗੀ ਪਾਬੰਦੀ

Exit mobile version