ਜਲੰਧਰ ‘ਚ ਵੱਡੀ ਕਾਰਵਾਈ, 1 ਕਿੱਲੋ 100 ਗ੍ਰਾਮ ਹੈਰੋਇਨ ਸਮੇਤ 2 ਤਸਕਰ ਚੜ੍ਹੇ CIA ਸਟਾਫ਼ ਦੇ ਹੱਥੇ

Published: 

04 Aug 2026 23:20 PM IST

ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. (CIA) ਸਟਾਫ਼ ਜਲੰਧਰ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਏਕਮ ਪੁੱਤਰ ਬਲਬੀਰ ਸਿੰਘ ਅਤੇ ਪਵਿੱਤਰ ਸਿੰਘ ਉਰਫ਼ ਲਾਡੀ ਪੁੱਤਰ ਸੰਤੋਖ ਸਿੰਘ ਵਜੋਂ ਹੋਈ ਹੈ।

ਜਲੰਧਰ ਚ ਵੱਡੀ ਕਾਰਵਾਈ, 1 ਕਿੱਲੋ 100 ਗ੍ਰਾਮ ਹੈਰੋਇਨ ਸਮੇਤ 2 ਤਸਕਰ ਚੜ੍ਹੇ CIA ਸਟਾਫ਼ ਦੇ ਹੱਥੇ

ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. (CIA) ਸਟਾਫ਼ ਜਲੰਧਰ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 1 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਏਕਮ ਪੁੱਤਰ ਬਲਬੀਰ ਸਿੰਘ ਅਤੇ ਪਵਿੱਤਰ ਸਿੰਘ ਉਰਫ਼ ਲਾਡੀ ਪੁੱਤਰ ਸੰਤੋਖ ਸਿੰਘ ਵਜੋਂ ਹੋਈ ਹੈ।

ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ‘ਤੇ ਹੋਈ ਬਰਾਮਦਗੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 1 ਅਗਸਤ 2026 ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਟੀਮ ਮਹਿਕ ਰੈਸਟੋਰੈਂਟ ਟੀ-ਪੁਆਇੰਟ, ਜਮਸ਼ੇਰ ਰੋਡ ਨੇੜੇ ਸ਼ੱਕੀ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਦੀ ਚੈਕਿੰਗ ਸਬੰਧੀ ਮੌਜੂਦ ਸੀ। ਇਸੇ ਦੌਰਾਨ ਪਿੰਡ ਧੀਣਾ ਵੱਲੋਂ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਉਨ੍ਹਾਂ ‘ਚੋਂ ਇੱਕ ਦੇ ਹੱਥ ਵਿੱਚ ਛੋਟਾ ਹੈਂਡਬੈਗ ਅਤੇ ਦੂਜੇ ਦੇ ਪਿੱਠ ‘ਤੇ ਪਿੱਠੂ ਬੈਗ ਪਾਇਆ ਹੋਇਆ ਸੀ। ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਦੋਵੇਂ ਨੌਜਵਾਨ ਘਬਰਾ ਗਏ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਦੋਵਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ, ਤਾਂ ਉਨ੍ਹਾਂ ਦੇ ਬੈਗਾਂ ‘ਚੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਹੋਈ।

NDPS ਐਕਟ ਤਹਿਤ ਮਾਮਲਾ ਦਰਜ

ਹੈਰੋਇਨ ਬਰਾਮਦ ਹੋਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਜਲੰਧਰ ਵਿਖੇ ਮੁਕੱਦਮਾ ਨੰਬਰ 290 (ਮਿਤੀ 01 ਅਗਸਤ 2026) ਯੂ/ਐੱਸ 21ਸੀ-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਅਰੋਪੀ ਫਿਲਹਾਲ ਪੁਲਿਸ ਰਿਮਾਂਡ ‘ਤੇ ਹਨ, ਜਿਨ੍ਹਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਇਸ ਨਸ਼ਾ ਤਸਕਰੀ ਦੇ ਧੰਦੇ ‘ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।

ਪੁਲਿਸ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਆਕਾਸ਼ਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ 2 ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਵਿੱਚੋਂ ਇੱਕ ਮੁਕੱਦਮਾ ਨੰਬਰ 47 (ਮਿਤੀ 14.03.2026) ਯੂ/ਐੱਸ 22-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਭੋਗਪੁਰ (ਜ਼ਿਲ੍ਹਾ ਕਪੂਰਥਲਾ) ਵਿਖੇ ਦਰਜ ਹੈ, ਜਦਕਿ ਦੂਜਾ ਰਪਟ ਨੰਬਰ 03 (ਮਿਤੀ 21.05.2026) ਯੂ/ਐੱਸ 128, 35(2)-ਬੀ.ਐੱਨ.ਐੱਸ.ਐੱਸ. (BNSS) ਤਹਿਤ ਥਾਣਾ ਸਦਰ ਜਲੰਧਰ ਵਿਖੇ ਦਰਜ ਹੈ।

Loading...
Unable to load recommendations.
Follow Us