AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ: ਸਿਵਲ ਹਸਪਤਾਲ ਦੇ ਨਿੱਕੂ ਵਾਰਡ ‘ਚ ਲੱਗੀ ਅੱਗ, 4 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਏਸੀ ਦੇ ਜ਼ਿਆਦਾ ਗਰਮ ਹੋਣ ਕਾਰਨ ਸ਼ਾਰਟ ਸਰਕਿਟ ਹੋਇਆ, ਜਿਸ ਕਾਰਨ ਅਚਾਨਕ ਅੱਗ ਲੱਗ ਗਈ।

ਜਲੰਧਰ: ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ, 4 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ
ਜਲੰਧਰ: ਸਿਵਲ ਹਸਪਤਾਲ ‘ਚ ਲੱਗੀ ਅੱਗ, ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ
davinder-kumar-jalandhar
| Published: 04 Aug 2026 09:25 AM IST
Share

ਜਲੰਧਰ ਦੇ ਸਿਵਲ ਹਸਪਤਾਲ ਦੇ ਨਿੱਕੂ ਵਾਰਡ ‘ਚ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਕਰੀਬ 5 ਵਜੇ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਘਟਨਾ ਸਮੇਂ ਵਾਰਡ ‘ਚ 4 ਨਵਜੰਮੇ ਬੱਚੇ ਦਾਖ਼ਲ ਸਨ। ਹਾਲਾਂਕਿ, ਹਸਪਤਾਲ ਦੇ ਸੁਰੱਖਿਆ ਕਰਮਚਾਰੀਆਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੂਰੇ ਵਾਰਡ ਨੂੰ ਖਾਲੀ ਕਰਵਾ ਲਿਆ ਤੇ ਸਾਰੇ ਬੱਚਿਆਂ ਦੀ ਜਾਨ ਬਚਾ ਲਈ।

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਏਸੀ ਦੇ ਜ਼ਿਆਦਾ ਗਰਮ ਹੋਣ ਕਾਰਨ ਸ਼ਾਰਟ ਸਰਕਿਟ ਹੋਇਆ, ਜਿਸ ਕਾਰਨ ਅਚਾਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਅਜੇ ਨਹੀਂ ਹੋਈ ਹੈ।

ਏਸੀ ‘ਚੋਂ ਨਿਕਲਿਆ ਧੂੰਆਂ, ਵਾਰਡ ‘ਚ ਮਚਿਆ ਹੜਕੰਪ

ਪ੍ਰਤੱਖਦਰਸ਼ੀਆਂ ਅਨੁਸਾਰ ਗਰਮੀ ਕਾਰਨ ਏਸੀ ਜ਼ਿਆਦਾ ਗਰਮ ਹੋ ਗਿਆ ਤੇ ਉਸ ‘ਚ ਸ਼ਾਰਟ ਸਰਕਿਟ ਹੋਣ ਨਾਲ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਏਸੀ ‘ਚੋਂ ਕਾਲੇ ਧੂੰਏਂ ਦੇ ਗੁਬਾਰ ਨਿਕਲਣ ਲੱਗ ਪਏ ਤੇ ਅੱਗ ਦੀਆਂ ਲਪਟਾਂ ਨੇ ਨੇੜੇ ਪਏ ਹੋਰ ਸਮਾਨ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਵਾਰਡ ‘ਚ ਸੰਘਣਾ ਤੇ ਜ਼ਹਿਰੀਲਾ ਧੂੰਆਂ ਫੈਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੇ ਫਾਇਰ ਫਾਈਟਰਾਂ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਸ਼ੁਰੂ ਕੀਤੇ ਗਏ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਅਤੇ ਵਾਰਡ ‘ਚ ਫੈਲੇ ਧੂੰਏਂ ਨੂੰ ਬਾਹਰ ਕੱਢਣ ਦੀ ਕਾਰਵਾਈ ਕੀਤੀ।

ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਇੱਕ ਏਸੀ ‘ਚ ਲੱਗੀ ਅੱਗ ਦਾ ਅਸਰ ਦੂਜੇ ਏਸੀ ਤੇ ਕਮਰੇ ਦੀ ਬਿਜਲੀ ਵਾਇਰਿੰਗ ‘ਤੇ ਵੀ ਪਿਆ, ਜਿਸ ਕਾਰਨ ਬਿਜਲੀ ਦੀਆਂ ਤਾਰਾਂ ਪੂਰੀ ਤਰ੍ਹਾਂ ਸੜ ਗਈਆਂ।

ਨਵਜੰਮੇ ਬੱਚਿਆਂ ਤੇ ਮਾਵਾਂ ਨੂੰ ਸੁਰੱਖਿਅਤ ਥਾਂ ‘ਤੇ ਕੀਤਾ ਸ਼ਿਫਟ

ਅੱਗ ਦੀ ਜਾਣਕਾਰੀ ਮਿਲਦੇ ਹੀ ਹਸਪਤਾਲ ਦੇ ਸੁਰੱਖਿਆ ਅਮਲੇ ਤੇ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਜੱਚਾ-ਬੱਚਾ ਵਾਰਡ ‘ਚ ਦਾਖ਼ਲ ਸਾਰੇ ਨਵਜੰਮੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਸੁਰੱਖਿਅਤ ਥਾਵਾਂ ਤੇ ਦੂਜੇ ਵਾਰਡਾਂ ‘ਚ ਸ਼ਿਫਟ ਕਰ ਦਿੱਤਾ ਗਿਆ। ਹਸਪਤਾਲ ਦੇ ਸੁਰੱਖਿਆ ਇੰਚਾਰਜ ਨੇ ਦੱਸਿਆ ਕਿ ਇਸ ਘਟਨਾ ‘ਚ ਕਿਸੇ ਵੀ ਤਰ੍ਹਾਂ ਦਾ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਾਰੇ ਮਰੀਜ਼ ਤੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਲਾਂਕਿ ਅੱਗ ਕਾਰਨ ਕਮਰੇ ‘ਚ ਪਏ ਬੈੱਡ, ਗੱਦੇ, ਬਿਜਲੀ ਦੇ ਉਪਕਰਨ ਤੇ ਹੋਰ ਜ਼ਰੂਰੀ ਸਮਾਨ ਸੜ ਗਿਆ।

ਅੱਗ ਇੰਨੀ ਤੇਜ਼ ਸੀ ਕਿ ਕਮਰੇ ਦੀਆਂ ਕੰਧਾਂ ਵੀ ਕਾਲੀਆਂ ਪੈ ਗਈਆਂ। ਫਿਲਹਾਲ ਹਸਪਤਾਲ ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...