ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਦੀ ਘਾਟ, 3 ਮਰੀਜ਼ਾਂ ਦੀ ਮੌਤ
ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਵਿੱਚ ਆਕਸੀਜਨ ਦੀ ਘਾਟ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਹਸਪਤਾਲ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਤਕਨੀਕੀ ਖਰਾਬੀ ਕਾਰਨ ਆਕਸੀਜਨ ਸਪਲਾਈ ਵਿੱਚ ਵਿਘਨ ਪਿਆ ਸੀ, ਪਰ ਮ੍ਰਿਤਕਾਂ ਦੇ ਪਰਿਵਾਰਾਂ ਨੇ ਇਸ ਦਾ ਵਿਰੋਧ ਕੀਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਵਿੱਚ ਅਚਾਨਕ ਆਕਸੀਜਨ ਦੀ ਸਪਲਾਈ ਦੀ ਘਾਟ ਹੋ ਗਈ। ਕਿਹਾ ਜਾ ਰਿਹਾ ਹੈ ਕਿ ਆਕਸੀਜਨ ਦੀ ਸਪਲਾਈ ਦੀ ਘਾਟ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਐਸਐਮਓ ਵਿਨੇ ਆਨੰਦ ਨੇ ਦੱਸਿਆ ਕਿ ਹਸਪਤਾਲ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ।
ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟਰੌਮਾ ਸੈਂਟਰ ਦੇ ਡਾਕਟਰ ਵਿਨੈ ਨੇ ਤਕਨੀਕੀ ਖਰਾਬੀ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਆਕਸੀਜਨ ਸਪਲਾਈ ਵਿੱਚ ਵਿਘਨ ਪਿਆ ਸੀ। ਪਰ ਉਨ੍ਹਾਂ ਨੇ ਕਿਹਾ ਕਿ ਤਿੰਨਾਂ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ।
ਮਾਮਲੇ ਦੀ ਗੰਭੀਰਤਾ ਨਾਲ ਕੀਤੀ ਜਾਵੇਗੀ ਜਾਂਚ: ਐਸ.ਐਮ.ਓ.
ਐਸਐਮਓ ਨੇ ਦੱਸਿਆ ਕਿ ਕੁਝ ਸਮੇਂ ਤੋਂ ਆਕਸੀਜਨ ਦੀ ਸਪਲਾਈ ਵਿੱਚ ਕਮੀ ਸੀ, ਜਿਸ ਨੂੰ ਤੁਰੰਤ ਠੀਕ ਕਰ ਦਿੱਤਾ ਗਿਆ। ਡਾਕਟਰ ਦਾ ਮੰਨਣਾ ਹੈ ਕਿ ਤਿੰਨਾਂ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ। ਤਿੰਨੋਂ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਸਨ, ਜਿਨ੍ਹਾਂ ਵਿੱਚੋਂ ਇੱਕ ਸੱਪ ਦੇ ਡੰਗਣ ਵਾਲਾ ਮਰੀਜ਼ ਸੀ ਅਤੇ ਦੂਜਾ ਟੀਬੀ ਦਾ ਮਰੀਜ਼ ਸੀ। ਦੂਜੇ ਪਾਸੇ, ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਰੀਜ਼ ਠੀਕ ਹੋ ਰਿਹਾ ਸੀ ਅਤੇ 2 ਦਿਨਾਂ ਤੋਂ ਉਸ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਸੀ। ਪਰ ਅੱਜ ਸ਼ਾਮ 7:00 ਵਜੇ, ਮਸ਼ੀਨ ਅਚਾਨਕ ਬੰਦ ਹੋਣ ਕਾਰਨ, ਉਨ੍ਹਾਂ ਦੇ ਮਰੀਜ਼ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਇਸ ਵੇਲੇ ਹਸਪਤਾਲ ਪ੍ਰਸ਼ਾਸਨ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ ਅਤੇ ਤਕਨੀਕੀ ਟੀਮ ਨੂੰ ਵੀ ਸੁਚੇਤ ਕਰ ਦਿੱਤਾ ਗਿਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਗਲਤੀ ਨਾ ਹੋਵੇ।
ਡਾਕਟਰ ਵਿਨੈ ਆਨੰਦ ਨੇ ਦੱਸੀ ਪੂਰੀ ਗੱਲ੍ਹ
ਡਾਕਟਰ ਵਿਨੈ ਆਨੰਦ ਨੇ ਕਿਹਾ ਕਿ ਟਰੌਮਾ ਸੈਂਟਰ ਵਿੱਚ ਆਕਸੀਜਨ ਸਪਲਾਈ ਵਿੱਚ ਤਕਨੀਕੀ ਨੁਕਸ ਸੀ, ਜਿਸ ਕਾਰਨ ਆਕਸੀਜਨ ਦਾ ਦਬਾਅ ਘੱਟ ਗਿਆ। ਇਹ ਫਾਲਟ ਟਰੌਮਾ ਸੈਂਟਰ ਦੀ ਲਾਈਨ ਵਿੱਚ ਹੀ ਹੋਇਆ। ਦਬਾਅ ਘੱਟ ਹੋਣ ਤੋਂ ਬਾਅਦ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਹਾਲਾਂਕਿ, ਮੈਂ ਇਹ ਨਹੀਂ ਕਹਿ ਸਕਦਾ ਕਿ ਮੌਤਾਂ ਆਕਸੀਜਨ ਦੀ ਘਾਟ ਕਾਰਨ ਹੋਈਆਂ ਹਨ, ਪਰ ਇਹ ਪੱਕਾ ਹੈ ਕਿ ਮੌਤਾਂ ਆਕਸੀਜਨ ਦਾ ਦਬਾਅ ਘੱਟ ਹੋਣ ਤੋਂ ਬਾਅਦ ਹੋਈਆਂ ਹਨ। ਤਿੰਨੋਂ ਮਰੀਜ਼ ਪਹਿਲਾਂ ਹੀ ਗੰਭੀਰ ਹਾਲਤ ਵਿੱਚ ਸਨ।


