AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Operation Amritpal: ਜਲੰਧਰ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਭਗੌੜਾ ਐਲਾਨ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਮੈਗਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਿਆ ਹੋਇਆ ਹੈ। 'ਵਾਰਿਸ ਪੰਜਾਬ ਦੇ' 78 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਮੰਨਿਆ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ।

Operation Amritpal: ਜਲੰਧਰ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਭਗੌੜਾ ਐਲਾਨ
Amritpal Singh ਦੇ ਕਰੀਬੀ Daljit Kalsi ਦੇ ਪਾਕਿਸਤਾਨੀ ਕੁਨੈਕਸ਼ਨ ਦਾ ਪਰਦਾਫਾਸ਼।
tv9-punjabi
| Updated On: 19 Mar 2023 14:25 PM IST
Share
Operation Amritpal Singh:‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਗੌੜੇ ਹੋਣ ਦੇ ਕੁਝ ਸਮੇਂ ਬਾਅਦ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪੁਸ਼ਟੀ ਕੀਤੀ। ਉਨ੍ਹਾਂ ਨੇ ਕਿਹਾ ਕਿ ਗਰਮ ਖਿਆਲੀ ਆਗੂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ (Abscond) ਘੋਸ਼ਿਤ ਕਰ ਦਿੱਤਾ ਗਿਆ ਹੈ। ਉਸ ਦੀਆਂ ਦੋ ਕਾਰਾਂ ਜ਼ਬਤ ਕਰ ਲਈਆਂ ਗਈਆਂ ਹਨ ਅਤੇ ਬੰਦੂਕਧਾਰੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਕਮਿਸ਼ਨਰ ਚਾਹਲ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਮਾਮਲੇ ‘ਚ ਹੁਣ ਤੱਕ ਕਿੰਨੀਆਂ ਗ੍ਰਿਫਤਾਰੀਆਂ ?

ਇਸ ਮਾਮਲੇ ਵਿੱਚ ਹੁਣ ਤੱਕ ਜਥੇਬੰਦੀ ਦੇ ਕੁੱਲ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਹੋਰ ਤਲਾਸ਼ੀ ਅਤੇ ਛਾਪੇਮਾਰੀ ਜਾਰੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਅਨਸਰਾਂ ਦੇ ਖਿਲਾਫ ਸੂਬੇ ਵਿੱਚ ਇੱਕ ਵਿਸ਼ਾਲ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ, ਜਿਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਅਪਰੇਸ਼ਨ ਦੌਰਾਨ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਸੂਬੇ ਦੇ ਬਸ਼ਿੰਦੇ ਅਫਵਾਹਾਂ ਤੋਂ ਬਚ ਕੇ ਰਹਿਣ

ਜਲੰਧਰ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਅਪਰਾਧਿਕ ਅਪਰਾਧਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਅਨੁਸਾਰ ਨਿਪਟਿਆ ਜਾਵੇਗਾ ਅਤੇ ਪੁਲਿਸ ਨੂੰ ਲੋੜੀਂਦੇ ਸਾਰੇ ਵਿਅਕਤੀ ਆਪਣੇ ਆਪ ਨੂੰ ਕਾਨੂੰਨ ਦੀ ਪ੍ਰਕਿਰਿਆ ਲਈ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਦੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਫਰਜ਼ੀਖ਼ਬਰਾਂ ਅਤੇ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ।

ਪੰਜਾਬ ਅੰਦਰ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਉਨ੍ਹਾ ਕਿਹਾ ਕਿ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ( Internet Services Suspended) ਵੀ ਬੰਦ ਕਰ ਦਿੱਤੀਆਂ ਗਈਆਂ ਸਨ ਜੋ ਹੁਣ ਸੋਮਵਾਰ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ 1000 ਲੋਕ ਪੰਜਾਬ ਦੀ ਨੁਮਾਇੰਦਗੀ ਨਹੀਂ ਕਰਦੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਲਈ ਅਜਿਹੀਆਂ ਜਥੇਬੰਦੀਆਂ ਨੂੰ ਪਾਕਿਸਤਾਨ ਦੁਆਰਾ ਫੰਡ ਦਿੱਤਾ ਜਾਂਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...