ਜਲੰਧਰ: ਕਾਂਗਰਸ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਨੇ ਦਿੱਤਾ ਅਸਤੀਫਾ, ਰਾਜਾ ਵੜਿੰਗ ਦੇ ਬਿਆਨ ਤੋਂ ਆਹਤ
ਜਲੰਧਰ ਕਾਂਗਰਸ ਦੇ ਲੀਗਲ ਸੈੱਲ ਦੇ ਜ਼ਿਲਾ ਪ੍ਰਧਾਨ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਬਿਆਨ 'ਤੇ ਆਹਤ ਹੋਏ ਹਨ। ਉਨ੍ਹਾਂ ਨੂੰ ਡਰ ਹੈ ਕਿ ਵੜਿੰਗ ਭਵਿੱਖ ਵਿੱਚ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾਉਣਗੇ। ਗੁਰਜੀਤ ਨੇ ਕਿਹਾ ਕਿ ਵੜਿੰਗ ਦੇ ਇਸ ਤਰ੍ਹਾਂ ਦੇ ਬਿਆਨ ਜ਼ਿਮਨੀ ਚੋਣ ਵਿੱਚ 'ਆਪ' ਨੂੰ ਫਾਇਦਾ ਪਹੁੰਚਾਉਣ ਲਈ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ‘ਤੇ ਮੁਸ਼ਕਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਲੰਧਰ ਤੋਂ ਕਾਂਗਰਸ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਕਾਹਲੋਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਬਿਆਨਬਾਜ਼ੀ ਤੋਂ ਉਨ੍ਹਾਂ ਨੂੰ ਅਤੇ ਹੋਰਾਂ ਨੂੰ ਕਾਫੀ ਦੁੱਖ ਹੋਇਆ ਹੈ। ਜਿਸ ਕਰਕੇ ਉਹ ਅਸਤੀਫਾ ਦੇ ਰਹੇ ਹਨ।
ਗੁਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਜੇਕਰ ਦਲਿਤ ਭਾਈਚਾਰਾ ਉਨ੍ਹਾਂ ਨੂੰ ਅਦਾਲਤ ਵਿੱਚ ਰਾਜਾ ਵੜਿੰਗ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਹਿੰਦਾ ਹੈ, ਤਾਂ ਉਹ ਦਲੇਰੀ ਨਾਲ ਉਨ੍ਹਾਂ ਖ਼ਿਲਾਫ਼ ਕੇਸ ਬਿਨਾਂ ਕਿਸੇ ਫੀਸ ਦੇ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਰਾਜਾ ਵੜਿੰਗ ਤਰਨਤਾਰਨ ਜ਼ਿਮਨੀ ਚੋਣ ਵਿੱਚ ਅਜਿਹੇ ਬਿਆਨ ਦੇ ਕੇ ਆਮ ਆਦਮੀ ਪਾਰਟੀ ਨੂੰ ਕੁਝ ਤਰੀਕਿਆਂ ਨਾਲ ਫਾਇਦਾ ਪਹੁੰਚਾ ਰਹੇ ਹਨ, ਕਿਉਂਕਿ ਪੰਜਾਬ ਸਰਕਾਰ ਕੇਸ ਦਰਜ ਹੋਣ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।
ਗੁਰਜੀਤ ਸਿੰਘ ਵੱਲੋਂ ਵੜਿੰਗ ਦਾ ਖੁੱਲ੍ਹ ਕੇ ਵਿਰੋਧ
ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਗੁਰਜੀਤ ਸਿੰਘ ਕਾਹਲੋਂ ਹੁਣ ਰਾਜਾ ਵੜਿੰਗ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪਹਿਲਾਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰ ਚੁੱਕੇ ਹਨ। ਅਜਿਹੀਆਂ ਪ੍ਰਮੁੱਖ ਹਸਤੀਆਂ ਦਾ ਅਪਮਾਨ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਖਾਲੀ ਸੀਟ ‘ਤੇ ਚਰਚਾ ਕਰਨ ਦਾ ਉਦੇਸ਼ ਇਲਾਕੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਪ੍ਰਤੀ ਦੁਸ਼ਮਣ ਬਣਨ ਲਈ ਭੜਕਾਉਣਾ ਹੈ ਅਤੇ ਅਜਿਹੇ ਬਿਆਨ ਦੇ ਕੇ ਉਹ ਅਸਲ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਿਮਨੀ ਚੋਣ ਜਿੱਤਣ ਵਿੱਚ ਮਦਦ ਕਰ ਰਹੇ ਹਨ।
‘ਵੜਿੰਗ ਦੀ ਬਿਆਨ ਬਾਜ਼ੀ ਕਰਨ ਪਾਰਟੀ ਨੂੰ ਹੋਵੇਗਾ ਨਕਸਾਨ’
ਗੁਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ, ਉਹ ਹੈਰਾਨ ਹਨ ਕਿ ਕੀ ਅਜਿਹੇ ਬਿਆਨ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਦੁਆਰਾ ਨਜ਼ਰ ਅੰਦਾਜ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪ੍ਰਗਟ ਸਿੰਘ, ਸੁਖਵਿੰਦਰ ਸਿੰਘ ਕੋਟਲੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਖਿਲਾਫ ਨਹੀਂ ਬੋਲਦੇ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਲਈ ਵੋਟਾਂ ਇਕੱਠੀਆਂ ਕਰਨਾ ਵੀ ਮੁਸ਼ਕਲ ਹੋ ਜਾਵੇਗਾ।
ਗੁਰਜੀਤ ਸਿੰਘ ਨੇ ਕਿਹਾ ਕਿ ਰਾਜਾ ਵੜਿੰਗ ਅਜਿਹੇ ਬਿਆਨ ਦੇ ਕੇ ਇੱਕ ਬਿਰਤਾਂਤ ਸਥਾਪਤ ਕਰ ਰਹੇ ਹਨ, ਪਰ ਉਹ ਇਹ ਨਹੀਂ ਦੱਸ ਸਕਦੇ ਕਿ ਇਸ ਦੇ ਨਕਾਰਾਤਮਕ ਪ੍ਰਭਾਵ ਕੀ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀ ਬਿਆਨ ਬਾਜ਼ੀ ਉਨ੍ਹਾਂ ਵੱਲੋਂ ਜਾਰੀ ਰਹੀ ਤਾਂ 2027 ਵਿੱਚ ਕਾਂਗਰਸ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬਿਹਤਰ ਹੋਵੇਗਾ ਕਿ ਰਾਜਾ ਵੜਿੰਗ ਨੂੰ ਪ੍ਰਧਾਨ ਅਹੁਦੇ ਤੋਂ ਉਤਾਰ ਦਿੱਤਾ ਜਾਵੇ।
ਇਹ ਵੀ ਪੜ੍ਹੋ
ਕਾਰਵਾਈ ਨਾ ਹੋਈ ਤਾਂ ਲੜਾਂਗੇ ਕਾਨੂੰਨੀ ਲੜਾਈ- ਰੂਪ ਚੰਦ
ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਭਤੀਜੇ ਰੂਪ ਚੰਦ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਉਨ੍ਹਾਂ ਦੇ ਮਾਮਾ ਜੀ ਖਿਲਾਫ ਵਰਤੀ ਗਈ ਭਾਸ਼ਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵੜਿੰਗ ਦੇ ਬਿਆਨਾਂ ਤੋਂ ਜਿੱਥੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ, ਉੱਥੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰ ਵੀ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੜਿੰਗ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ ਹੈ ਤਾਂ ਉਹ ਉਨ੍ਹਾਂ ਮੋਰਚਾ ਖੋਲ੍ਹਣਗੇ ਅਤੇ ਕਾਨੂੰਨੀ ਲੜਾਈ ਵੀ ਲੜਨਗੇ।


