AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਬੱਬਰ ਖ਼ਾਲਸਾ ਦੇ ਮਾਡਿਊਲ ਦਾ ਪਰਦਾਫਾਸ਼, ਪੁਲਿਸ ਨੇ 2 ਮੁੱਖ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਜਲੰਧਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਜਬਰਨ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਪ੍ਰਤੀਬੰਧਿਤ ਜਥੇਬੰਦੀ 'ਬੱਬਰ ਖ਼ਾਲਸਾ ਇੰਟਰਨੈਸ਼ਨਲ' ਮਾਡਿਊਲ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਜਲੰਧਰ 'ਚ ਬੱਬਰ ਖ਼ਾਲਸਾ ਦੇ ਮਾਡਿਊਲ ਦਾ ਪਰਦਾਫਾਸ਼, ਪੁਲਿਸ ਨੇ 2 ਮੁੱਖ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
Image Credit: @DGPPunjabPolice
davinder-kumar-jalandhar
| Updated On: 24 Feb 2026 22:18 PM IST

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਜਲੰਧਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਜਬਰਨ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਪ੍ਰਤੀਬੰਧਿਤ ਜਥੇਬੰਦੀ ‘ਬੱਬਰ ਖ਼ਾਲਸਾ ਇੰਟਰਨੈਸ਼ਨਲ’ ਮਾਡਿਊਲ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੀ ਪਿਸਤੌਲ, ਮੈਗਜ਼ੀਨ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਵਜੋਂ ਹੋਈ ਹੈ, ਜੋ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੁਲਮ ਦੇ ਰਹਿਣ ਵਾਲੇ ਹਨ।

ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ

ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ BKI ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਗੋਪੀ ਨਵਾਂਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਜਬਰਨ ਵਸੂਲੀ ਦੇ ਮਕਸਦ ਨਾਲ ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਦੋ ਵਾਰ ਗੋਲੀਬਾਰੀ ਕੀਤੀ ਸੀ।

ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਹੋਈ ਗ੍ਰਿਫ਼ਤਾਰੀ

ਡੀਜੀਪੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਜਲੰਧਰ ਦੇ ਸੁਰਾਨੱਸੀ ਨੇੜੇ ਲਿੱਦੜਾਂ ਅੰਡਰਬ੍ਰਿਜ ਦੇ ਕੋਲ ਘੇਰਾਬੰਦੀ ਕੀਤੀ ਸੀ। ਉੱਥੇ ਹੀ ਪੁਲਿਸ ਨੇ BKI ਨਾਲ ਜੁੜੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਦਬੋਚ ਲਿਆ।

ਕਾਨੂੰਨੀ ਕਾਰਵਾਈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ

ਪੁਲਿਸ ਅਨੁਸਾਰ ਇਸ ਮਾਡਿਊਲ ਦੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਲਗਾਤਾਰ ਜਾਰੀ ਹੈ। ਡੀਜੀਪੀ ਨੇ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ FIR ਨੰਬਰ 11, ਮਿਤੀ 23.02.2026 ਨੂੰ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 111 ਅਤੇ 61 (2) ਦੇ ਨਾਲ-ਨਾਲ ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (1-ਬੀ) (ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...