AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਭਾਰੀ ਮੀਂਹ, ਕੋਰਟ ਕੰਪਲੈਕਸ ਸਮੇਤ ਸ਼ਹਿਰ ਦੇ ਕਈ ਇਲਾਕਿਆਂ ‘ਚ ਭਰਿਆ ਪਾਣੀ

Jalandhar Heavy Rainfall: ਭਾਰੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਕਈ-ਕਈ ਫੁੱਟ ਤੱਕ ਪਾਣੀ ਭਰ ਗਿਆ ਤੇ ਹੇਠਲੇ ਇਲਾਕਿਆਂ 'ਚ ਲੋਕਾਂ ਦੇ ਘਰਾਂ 'ਚ ਵੀ ਪਾਣੀ ਭਰ ਗਿਆ ਹੈ। ਬਾਰਿਸ਼ ਕਾਰਨ ਡਰੇਨ ਸਿਸਟਮ ਵੀ ਬੰਦ ਹੋ ਗਿਆ ਹੈ। ਸ਼ਹਿਰ ਦੇ ਕੁਝ ਪਾਸ਼ ਇਲਾਕਿਆਂ 'ਚ ਪਾਣੀ ਭਰਨ ਕਾਰਨ ਲੋਕਾਂ ਦੀ ਆਵਾਜਾਈ ਵੀ ਰੁਕ ਗਈ ਹੈ। ਕਈ ਇਲਾਕਿਆਂ 'ਚ ਘਰਾਂ ਦੀਆਂ ਛੱਤਾਂ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ ਹੈ।

ਜਲੰਧਰ 'ਚ ਭਾਰੀ ਮੀਂਹ, ਕੋਰਟ ਕੰਪਲੈਕਸ ਸਮੇਤ ਸ਼ਹਿਰ ਦੇ ਕਈ ਇਲਾਕਿਆਂ 'ਚ ਭਰਿਆ ਪਾਣੀ
davinder-kumar-jalandhar
| Published: 02 Sep 2025 15:18 PM IST
Share

ਪੰਜਾਬ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸ ਵੇਲੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ ਤੇ ਮੋਗਾ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ‘ਚ ਸਥਿਤੀ ਕਾਫ਼ੀ ਚਿੰਤਾਜਨਕ ਹੈ। ਲਗਾਤਾਰ ਮੀਂਹ ਕਾਰਨ ਅੱਜ ਜਲੰਧਰ ਦੇ ਕੋਰਟ ਕੰਪਲੈਕਸ ਦੀ ਬੇਸਮੈਂਟ ‘ਚ ਪਾਣੀ ‘ਚ ਭਰ ਗਿਆ ਹੈ, ਜਿਸ ਕਾਰਨ ਸਾਰੇ ਕੰਮ ਰੁੱਕ ਗਏ ਹਨ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਰਾਜ ਕੁਮਾਰ ਭੱਲਾ ਨੇ ਕਿਹਾ ਕਿ ਪਹਿਲੀ ਵਾਰ ਕੋਰਟ ਕੰਪਲੈਕਸ ਅਜਿਹੀ ਹਾਲਤ ‘ਚ ਪਹੁੰਚ ਗਿਆ ਹੈ। ਦੋ ਦਿਨਾਂ ਤੋਂ ਸਿਸਟਮ ਪੂਰਾ ਠੱਪ ਪਿਆ ਹੈ। ਮੀਂਹ ਕਾਰਨ ਅਦਾਲਤ ‘ਚ ਬਿਜਲੀ ਨਹੀਂ ਹੈ। ਨਵੇਂ ਕੇਸ ਸਬੰਧੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਤੇ ਅਦਾਲਤ ‘ਚ ਕੋਈ ਕੰਮ ਨਹੀਂ ਹੋ ਰਿਹਾ ਹੈ। ਬੇਸਮੈਂਟ ‘ਚ ਮੋਟਰ ਲਗਾ ਕੇ ਪਾਣੀ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।

ਕਈ-ਕਈ ਫੁੱਟ ਤੱਕ ਪਾਣੀ

ਇਸ ਦੇ ਨਾਲ ਹੀ ਭਾਰੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ‘ਚ ਕਈ-ਕਈ ਫੁੱਟ ਤੱਕ ਪਾਣੀ ਭਰ ਗਿਆ ਤੇ ਹੇਠਲੇ ਇਲਾਕਿਆਂ ‘ਚ ਲੋਕਾਂ ਦੇ ਘਰਾਂ ‘ਚ ਵੀ ਪਾਣੀ ਭਰ ਗਿਆ ਹੈ। ਬਾਰਿਸ਼ ਕਾਰਨ ਡਰੇਨ ਸਿਸਟਮ ਵੀ ਬੰਦ ਹੋ ਗਿਆ ਹੈ। ਸ਼ਹਿਰ ਦੇ ਕੁਝ ਪਾਸ਼ ਇਲਾਕਿਆਂ ‘ਚ ਪਾਣੀ ਭਰਨ ਕਾਰਨ ਲੋਕਾਂ ਦੀ ਆਵਾਜਾਈ ਵੀ ਰੁਕ ਗਈ ਹੈ। ਕਈ ਇਲਾਕਿਆਂ ‘ਚ ਘਰਾਂ ਦੀਆਂ ਛੱਤਾਂ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ ਹੈ।

ਦੱਸ ਦੇਈਏ ਕਿ ਮੀਂਹ ਕਾਰਨ ਕੱਲ੍ਹ ਮੁਹੱਲਾ ਕਸਬਾ ਵਿੱਚ ਇੱਕ 80 ਸਾਲ ਪੁਰਾਣੀ ਇਮਾਰਤ ਡਿੱਗ ਗਈ ਸੀ। ਹਾਲਾਂਕਿ ਇਸ ਘਟਨਾ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਇਮਾਰਤ ਦੇ ਮਲਬੇ ਕਾਰਨ ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਠੱਪ ਹੋ ਗਈ ਸੀ।

ਇਸ ਮੀਂਹ ਕਾਰਨ ਜਾਮਾ ਮਸਜਿਦ ਕੰਪਲੈਕਸ ਮਾਰਕੀਟ, ਸ੍ਰੀ ਸੱਤਿਆਨਾਰਾਇਣ ਮੰਦਰ ਬਾਜ਼ਾਰ, ਕੋਟੂ ਚੌਕ, ਥਾਂਦੀ ਸੜਕ, ਮਾਲ ਰੋਡ ਅਤੇ ਕਚਹਰੀ ਚੌਕ ਤੋਂ ਇਲਾਵਾ ਮਾਡਲ ਟਾਊਨ ਅਤੇ ਇਸ ਦੇ ਆਲੇ-ਦੁਆਲੇ ਦੀਆਂ ਕਲੋਨੀਆਂ ਸਮੇਤ ਕਈ ਪਾਸ਼ ਇਲਾਕਿਆਂ ‘ਚ ਪਾਣੀ ਭਰ ਗਿਆ ਹੈ।

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...