AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ DAV ਕਾਲਜ ‘ਚ ਗਾਇਕ ਨਿੱਜਰ ਦੇ ਨਵੇਂ ਗੀਤ ਦੀ ਸ਼ੂਟਿੰਗ ਨੂੰ ਲੈ ਕੇ ਵਿਵਾਦ, DC ਨੂੰ ਭੇਜੀ ਸ਼ਿਕਾਇਤ

ਇਸ ਮਾਮਲੇ ਨੂੰ ਲੈ ਕੇ ਪ੍ਰੋਫੈਸਰ ਐਮ.ਪੀ. ਸਿੰਘ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਸਮੇਤ ਮੈਨੇਜਮੈਂਟ ਕਮੇਟੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪ੍ਰੋਫੈਸਰ ਐਮ.ਪੀ. ਸਿੰਘ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਗਨ ਕਲਚਰ ਖ਼ਿਲਾਫ਼ ਲੜਾਈ ਲੜ ਰਹੇ ਹਨ। ਅਜਿਹੇ 'ਚ ਸ਼ਹਿਰ ਦੇ ਸਿੱਖਿਆ ਸੰਸਥਾਨ ਡੀਏਵੀ ਕਾਲਜ 'ਚ ਪੰਜਾਬੀ ਗਾਇਕ ਵੱਲੋਂ ਐਲਬਮ ਨੂੰ ਲੈ ਕੇ ਸ਼ੂਟਿੰਗ ਕੀਤੀ ਗਈ। ਇਸ ਦੌਰਾਨ ਗਨ ਕਲਚਰ ਨੂੰ ਪ੍ਰਮੋਟ ਕੀਤਾ ਗਿਆ।

ਜਲੰਧਰ DAV ਕਾਲਜ 'ਚ ਗਾਇਕ ਨਿੱਜਰ ਦੇ ਨਵੇਂ ਗੀਤ ਦੀ ਸ਼ੂਟਿੰਗ ਨੂੰ ਲੈ ਕੇ ਵਿਵਾਦ, DC ਨੂੰ ਭੇਜੀ ਸ਼ਿਕਾਇਤ
davinder-kumar-jalandhar
| Updated On: 16 Sep 2026 15:20 PM IST
Share

ਜਲੰਧਰ ਦੇ ਡੀਏਵੀ ਕਾਲਜ ‘ਚ ਪੰਜਾਬੀ ਗਾਇਕ ਨਿੱਜਰ ਦੇ ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਦਰਅਸਲ, ਕਾਲਜ ‘ਚ ਗਾਣੇ ਦੀ ਸ਼ੂਟਿੰਗ ਹੋਈ ਹੈ ਤੇ ਇਸ ‘ਚ ਗਨ ਕਲਚਰ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ ਲੱਗ ਰਿਹਾ ਹੈ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਇਸ ਮਾਮਲੇ ਨੂੰ ਲੈ ਕੇ ਪ੍ਰੋਫੈਸਰ ਐਮ.ਪੀ. ਸਿੰਘ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਸਮੇਤ ਮੈਨੇਜਮੈਂਟ ਕਮੇਟੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪ੍ਰੋਫੈਸਰ ਐਮ.ਪੀ. ਸਿੰਘ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਗਨ ਕਲਚਰ ਖ਼ਿਲਾਫ਼ ਲੜਾਈ ਲੜ ਰਹੇ ਹਨ। ਅਜਿਹੇ ‘ਚ ਸ਼ਹਿਰ ਦੇ ਸਿੱਖਿਆ ਸੰਸਥਾਨ ਡੀਏਵੀ ਕਾਲਜ ‘ਚ ਪੰਜਾਬੀ ਗਾਇਕ ਵੱਲੋਂ ਐਲਬਮ ਨੂੰ ਲੈ ਕੇ ਸ਼ੂਟਿੰਗ ਕੀਤੀ ਗਈ। ਇਸ ਦੌਰਾਨ ਗਨ ਕਲਚਰ ਨੂੰ ਪ੍ਰਮੋਟ ਕੀਤਾ ਗਿਆ।

“ਗਨ ਕਲਚਰ ਨੂੰ ਪ੍ਰਮੋਟ ਕੀਤਾ ਜਾ ਰਿਹਾ”

ਉਨ੍ਹਾਂ ਕਿਹਾ ਕਿ ਡੀਏਵੀ ਕਾਲਜ ਤੋਂ ਪੜ੍ਹ ਕੇ ਕਈ ਚੰਗੇ ਗਾਇਕ ਤੇ ਅਫਸਰ ਬਣੇ ਹਨ। ਅਜਿਹੇ ‘ਚ ਉਸੇ ਕਾਲਜ ਦੇ ਬਲਾਕ ‘ਚ ਗਾਇਕ ਵੱਲੋਂ ਐਲਬਮ ਦੀ ਸ਼ੂਟਿੰਗ ਕਰਦੇ ਹੋਏ ਗਨ ਕਲਚਰ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦਾ ਮਨ ਕਾਫੀ ਆਹਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਗੈਂਗਸਟਰਾਂ ਨੂੰ ਖ਼ਤਮ ਕਰਨ ‘ਤੇ ਜ਼ੋਰ ਲਗਾ ਰਹੀ ਹੈ ਤੇ ਪੁਲਿਸ ਤੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹੇ ‘ਚ ਕਾਲਜ ਦੇ ਅੰਦਰ ਬੱਚਿਆਂ ਦੇ ਵਿਚਕਾਰ ਸ਼ੂਟਿੰਗ ਹੋ ਰਹੀ ਹੈ, ਜਿਸ ‘ਚ ਗਨ ਕਲਚਰ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਹੋਰ ਪ੍ਰੋਫੈਸਰ ਨਾਲ ਗੱਲ ਹੋਈ।

ਐਮ.ਪੀ. ਸਿੰਘ ਦਾ ਦਾਅਵਾ ਹੈ ਕਿ ਕਾਲਜ ਦੇ ਪ੍ਰੋਫੈਸਰ ਨੇ ਉਨ੍ਹਾਂ ਨੂੰ ਕਿਹਾ ਕਿ 6 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਮਿਲ ਰਹੀ ਤੇ ਸ਼ੂਟਿੰਗ ਕਰਨ ਲਈ ਕਾਲਜ ਨੂੰ ਪੈਸੇ ਮਿਲ ਰਹੇ ਹਨ। ਐਮ.ਪੀ. ਸਿੰਘ ਨੇ ਕਿਹਾ ਕਿ ਜੇ ਸੰਸਥਾ ਨੂੰ ਕਾਲਜ ‘ਚ ਸ਼ੂਟਿੰਗ ਕਰਨ ਦੇ ਪੈਸੇ ਮਿਲ ਰਹੇ ਹਨ ਤਾਂ ਉਹ ਕਿੱਥੇ ਜਾ ਰਹੇ ਹਨ, ਇਹ ਜਾਂਚ ਦਾ ਵਿਸ਼ਾ ਹੈ।

“ਸ਼ੂਟਿੰਗ ਦੌਰਾਨ ਗੋਲੀ ਚੱਲ ਜਾਵੇ ਤਾਂ ਕੌਣ ਜ਼ਿੰਮੇਵਾਰ”

ਉਨ੍ਹਾਂ ਕਿਹਾ ਕਿ ਜੇ ਸ਼ੂਟਿੰਗ ਦੌਰਾਨ ਗੋਲੀ ਚੱਲ ਜਾਵੇ ਤਾਂ ਕੌਣ ਜ਼ਿੰਮੇਵਾਰ ਹੋਵੇਗਾ। ਐਮ.ਪੀ. ਸਿੰਘ ਨੇ ਕਿਹਾ ਕਿ ਹਾਈਕੋਰਟ ਵੀ ਗਨ ਕਲਚਰ ਨੂੰ ਲੈ ਕੇ ਕਾਫੀ ਸਖ਼ਤ ਹੈ। ਅਜਿਹੇ ‘ਚ ਉਨ੍ਹਾਂ ਕਿਹਾ ਕਿ ਜੋ ਵੀ ਇਸ ਮਾਮਲੇ ‘ਚ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਗਾਇਕਾਂ ਨੂੰ ਵੀ ਚੰਗੇ ਗਾਣੇ ਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਗਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹੋਏ ਹਨ। ਐਮ.ਪੀ. ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ, ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ।

Follow Us
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...