AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਡੀਸੀ ਦਾ ਵੱਡਾ ਫ਼ੈਸਲਾ, ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਕਾਰਨ ਫ਼ਿਲੌਰ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਦਾਣਾ ਮੰਡੀ (ਫ਼ਿਲੌਰ) ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਵਿਸ਼ੇਸ਼ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਫ਼ਿਲੌਰ ਸਬ-ਡਵੀਜ਼ਨ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ (ਪ੍ਰਾਈਵੇਟ) ਸਕੂਲਾਂ ਵਿੱਚ ਸਥਾਨਕ ਛੁੱਟੀ ਰਹੇਗੀ।

ਜਲੰਧਰ ਡੀਸੀ ਦਾ ਵੱਡਾ ਫ਼ੈਸਲਾ, ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਕਾਰਨ ਫ਼ਿਲੌਰ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
tv9-punjabi
| Published: 22 Aug 2026 10:25 AM IST
Share

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਦਾਣਾ ਮੰਡੀ (ਫ਼ਿਲੌਰ) ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਵਿਸ਼ੇਸ਼ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਫ਼ਿਲੌਰ ਸਬ-ਡਵੀਜ਼ਨ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ (ਪ੍ਰਾਈਵੇਟ) ਸਕੂਲਾਂ ਵਿੱਚ ਸਥਾਨਕ ਛੁੱਟੀ ਰਹੇਗੀ।

ਡੀਸੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ ਇਹ ਛੁੱਟੀ ਵਿਸ਼ੇਸ਼ ਤੌਰ ‘ਤੇ ਕੇਵਲ ਫ਼ਿਲੌਰ ਸਬ-ਡਵੀਜ਼ਨ ਦੀ ਹਦੂਦ ਅੰਦਰ ਪੈਂਦੇ ਸਮੂਹ ਵਿੱਦਿਅਕ ਅਦਾਰਿਆਂ ‘ਤੇ ਹੀ ਲਾਗੂ ਹੋਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਸਾਰੇ ਅਦਾਰੇ ਅਤੇ ਕਰਮਚਾਰੀ ਆਮ ਵਾਂਗ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ।

ਗੁਰੂ ਸਾਹਿਬ ਦੀ ਬਾਣੀ ਅਤੇ ‘ਬੇਗਮਪੁਰਾ’ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਉਪਰਾਲਾ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਵਸਰ ‘ਤੇ ਫ਼ਿਲੌਰ ਸਮੇਤ ਸਮੁੱਚੇ ਸੂਬੇ ਵਿੱਚ ਲੜੀਵਾਰ ਧਾਰਮਿਕ ਅਤੇ ਜਾਗਰੂਕਤਾ ਸਮਾਗਮ ਉਲੀਕੇ ਜਾ ਰਹੇ ਹਨ। ਸਰਕਾਰ ਦੇ ਇਨ੍ਹਾਂ ਯਤਨਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੀ ਅੰਮ੍ਰਿਤਮਈ ਬਾਣੀ, ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਬੇਗਮਪੁਰਾ ਸ਼ਹਿਰ ਦੀ ਮਹਾਨ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ।

92 ਪ੍ਰਮੁੱਖ ਥਾਵਾਂ ‘ਤੇ ਹਾਈਟੈੱਕ ਡਰੋਨ ਸ਼ੋਅ ਅਤੇ ਵਿਸ਼ੇਸ਼ ਡਾਕੂਮੈਂਟਰੀ

ਇਸ ਮੁਹਿੰਮ ਤਹਿਤ ਪੰਜਾਬ ਦੇ 92 ਪ੍ਰਮੁੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਅਤਿ-ਆਧੁਨਿਕ ਹਾਈਟੈੱਕ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਅਜ਼ ਵਿੱਚ ਰੌਸ਼ਨੀਆਂ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ-ਦਰਸ਼ਨ ਅਤੇ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ, ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਅਤੇ ਫ਼ਲਸਫ਼ੇ ‘ਤੇ ਆਧਾਰਿਤ 30 ਮਿੰਟਾਂ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਉਣ ਲਈ ਮੋਬਾਈਲ ਐੱਲ.ਈ.ਡੀ. (LED) ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ। ਇਹ ਵੈਨਾਂ ਫ਼ਿਲੌਰ ਦੇ ਪੇਂਡੂ ਖੇਤਰਾਂ ਸਮੇਤ ਸੂਬੇ ਭਰ ਦੇ ਹਜ਼ਾਰਾਂ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਵਿਸ਼ਾਲ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਪ੍ਰਚਾਰ ਪ੍ਰੋਗਰਾਮਾਂ ਲਈ ਲਗਭਗ 100 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...