ਜਲੰਧਰ ਦੀ ਬੱਲਾਂਵਾਲੀ ਨਹਿਰ 'ਚ ਤੈਰਦੀ ਮਿਲੀ ਲਾਸ਼, ਕਤਲ ਜਾਂ ਖੁਦਕੁਸ਼ੀ ਨਹੀਂ ਹੋ ਸਕੇਆ ਸਾਫ਼ | Jalandhar dead body found in ballanwali can police start investigation know full detail in punjabi Punjabi news - TV9 Punjabi

ਜਲੰਧਰ ਦੀ ਬੱਲਾਂਵਾਲੀ ਨਹਿਰ ‘ਚ ਤੈਰਦੀ ਮਿਲੀ ਲਾਸ਼, ਕਤਲ ਜਾਂ ਖੁਦਕੁਸ਼ੀ ਨਹੀਂ ਹੋ ਸਕਿਆ ਸਾਫ਼

Updated On: 

24 Jul 2024 16:21 PM

Jalandhar dead body: ਲਾਸ਼ ਬੱਲਾਂਵਾਲੀ ਨਹਿਰ 'ਚੋਂ ਤੈਰਦੀ ਹੋਈ ਇੱਥੇ ਪਹੁੰਚੀ ਹੈ। ਉਸ ਨੇ ਦੱਸਿਆ ਕਿ ਲਾਸ਼ ਨੂੰ ਤੈਰਦੀ ਦੇਖ ਕੇ ਉਸ ਨੇ ਲਾਸ਼ ਨੂੰ ਕੰਢੇ 'ਤੇ ਰੱਖ ਦਿੱਤਾ। ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਜਲੰਧਰ ਦੀ ਬੱਲਾਂਵਾਲੀ ਨਹਿਰ ਚ ਤੈਰਦੀ ਮਿਲੀ ਲਾਸ਼, ਕਤਲ ਜਾਂ ਖੁਦਕੁਸ਼ੀ ਨਹੀਂ ਹੋ ਸਕਿਆ ਸਾਫ਼

ਜਲੰਧਰ ਦੀ ਬੱਲਾਂਵਾਲੀ ਨਹਿਰ 'ਚ ਤੈਰਦੀ ਮਿਲੀ ਲਾਸ਼

Follow Us On

Jalandhar Dead Body: ਜਲੰਧਰ ਦੇ ਗੱਦਈਪੁਰ ਇਲਾਕੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਦੀ ਲਾਸ਼ ਨਹਿਰ ਵਿੱਚ ਤੈਰਦੀ ਹੋਈ ਮਿਲੀ ਹੈ। ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਲੈ ਕੇ ਇਲਾਕਾ ਨਿਵਾਸੀਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਹੁਣ ਇਸ ਮਾਮਲੇ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲਾਸ਼ ਬੱਲਾਂਵਾਲੀ ਨਹਿਰ ‘ਚੋਂ ਤੈਰਦੀ ਹੋਈ ਇੱਥੇ ਪਹੁੰਚੀ ਹੈ। ਉਸ ਨੇ ਦੱਸਿਆ ਕਿ ਲਾਸ਼ ਨੂੰ ਤੈਰਦੀ ਦੇਖ ਕੇ ਉਸ ਨੇ ਲਾਸ਼ ਨੂੰ ਕੰਢੇ ‘ਤੇ ਰੱਖ ਦਿੱਤਾ। ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਕਿਸੇ ਨੇ ਕਤਲ ਕੀਤਾ ਹੈ। ਸੋਜ ਕਾਰਨ ਲਾਸ਼ ਦਾ ਰੰਗ ਨੀਲਾ ਹੋ ਗਿਆ ਹੈ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦੇ ਨਾਂ ਤੇ ਵਪਾਰੀ ਤੋਂ ਮੰਗੀ ਫਿਰੌਤੀ, ਗੋਲੀ ਮਾਰਨ ਦੀ ਦਿੱਤੀ ਧਮਕੀ

ਲਾਸ਼ ਦੀ ਨਹੀਂ ਹੋ ਸਕੀ ਪਛਾਣ

ਮਾਮਲੇ ਦੀ ਜਾਣਕਾਰੀ ਦਿੰਦੀਆਂ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਇਸ ਲਾਸ਼ ਬਾਰੇ ਜਾਣਕਾਰੀ ਮਿਲੀ ਸੀ। ਉਸੇਂ ਸਮੇਂ ਬਿਨ੍ਹਾਂ ਦੇਰੀ ਕੀਤੇ ਪੁਲਿਸ ਮੌਕੇ ਤੇ ਪਹੁੰਚ ਗਈ। ਇਸ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਲਿਆ ਗਿਆ ਹੈ ਅਤੇ ਹੁਣ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਲਾਸ਼ ਨਹਿਰ ‘ਚ ਪਿੱਛੋਂ ਆਈ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version