ਜਲੰਧਰ: ਡੇਰਾ ਬੱਲਾਂ ਨੇੜੇ ਹੋਵੇਗੀ ਸ੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦੀ ਸਥਾਪਨਾ, ਸੂਬਾ ਸਰਕਾਰ ਨੇ ਖਰੀਦੀ 10 ਏਕੜ ਤੋਂ ਵੱਧ ਜ਼ਮੀਨ
ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਨੂੰ ਇਸ ਨੇਕ ਕਾਰਜ 'ਚ ਯੋਗਦਾਨ ਪਾਉਣ 'ਤੇ ਮਾਣ ਹੈ। ਸਾਡੀ ਸਰਕਾਰ ਸ਼੍ਰੀ ਗੁਰੂ ਰਵਿਦਾਸ ਜੀ ਦੁਆਰਾ ਦਿੱਤੇ ਗਏ ਸਮਾਨਤਾ, ਦਇਆ ਅਤੇ ਸਮਾਜਿਕ ਨਿਆਂ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਫੈਲਾਉਣ ਲਈ ਸਮਰਪਿਤ ਹੈ।"
ਡੇਰਾ ਬੱਲਾਂ ਨੇੜੇ ਹੋਵੇਗੀ ਸ੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦੀ ਸਥਾਪਨਾ
ਛੇ ਸਦੀਆਂ ਪਹਿਲਾਂ ਸ਼੍ਰੀ ਗੁਰੂ ਰਵਿਦਾਸ ਦੁਆਰਾ ਦਿੱਤੇ ਗਏ ਸਮਾਜਿਕ, ਆਰਥਿਕ ਤੇ ਸਮਾਨਤਾ ਦੇ ਸੰਦੇਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਸ੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਜਲੰਧਰ ਜ਼ਿਲ੍ਹੇ ਦੇ ਡੇਰਾ ਬੱਲਾਂ ਨੇੜੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਸਥਾਪਿਤ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅਧਿਐਨ ਕੇਂਦਰ ਦੇਸ਼ ਭਰ ‘ਚ ਆਪਣੀ ਕਿਸਮ ਦੀ ਇੱਕ ਵਿਲੱਖਣ ਪਹਿਲਕਦਮੀ ਹੋਵੇਗੀ।
Land measuring 10 acres 5 kanals, valued at ₹8.1 crore, has been purchased today near Dera Ballan, Jalandhar for the establishment of the Sri Guru Ravidas Study Centre. A historic day for followers and scholars alike. A sincere effort by the @BhagwantMann Govt to propagate the pic.twitter.com/QxkbEfGfPz
— Adv Harpal Singh Cheema (@HarpalCheemaMLA) January 29, 2026
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਟੱਡੀ ਸੈਂਟਰ ਲਈ 8.1 ਕਰੋੜ ਦੀ ਲਾਗਤ ਨਾਲ ਕੁੱਲ 10 ਏਕੜ 5 ਕਨਾਲ ਜ਼ਮੀਨ ਰਜਿਸਟਰ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਵਿਚਾਰਧਾਰਾ ਨੂੰ ਪੂਰੀ ਦੁਨੀਆ ‘ਚ ਫੈਲਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੁੱਲ ਤਿੰਨ ਰਜਿਸਟਰੀਆਂ ਹੋਈਆਂ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਕੁੱਲ ਤਿੰਨ ਰਜਿਸਟ੍ਰੇਸ਼ਨਾਂ ਪੂਰੀਆਂ ਹੋਈਆਂ: ਪਿੰਡ ਨੌਗਜਾ ‘ਚ ਪਹਿਲੀ ਰਜਿਸਟ੍ਰੇਸ਼ਨ, ਪਿੰਡ ਫਰੀਦਪੁਰ ਤੇ ਪਿੰਡ ਫਰੀਦਪੁਰ ‘ਚ ਦੂਜੀ ਰਜਿਸਟ੍ਰੇਸ਼ਨ ਕੀਤੀ ਗਈ।
ਡੇਰਾ ਬੱਲਾਂ, ਜਲੰਧਰ ਦੇ ਨੇੜੇ ਸ੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦੀ ਸਥਾਪਨਾ ਲਈ ਅੱਜ 10 ਏਕੜ 5 ਕਨਾਲ ਜ਼ਮੀਨ (ਮੁੱਲ ₹8.1 ਕਰੋੜ) ਖ਼ਰੀਦੀ ਗਈ। ਇਹ ਦਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਦਿਖਾਏ ਮਾਰਗ ਉੱਤੇ ਚੱਲਣ ਵਾਲੀ ਸੰਗਤ ਅਤੇ ਵਿਦਵਾਨਾਂ ਲਈ ਇਤਿਹਾਸਕ ਮਹੱਤਤਾ ਰੱਖਦਾ ਹੈ।
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ pic.twitter.com/3tqfJKpIQc — Adv Harpal Singh Cheema (@HarpalCheemaMLA) January 29, 2026ਇਹ ਵੀ ਪੜ੍ਹੋ
ਪ੍ਰੇਰਨਾਦਾਇਕ ਗਿਆਨ ਦਾ ਪ੍ਰਕਾਸ਼
ਉਨ੍ਹਾਂ ਅੱਗੇ ਕਿਹਾ ਕਿ ਇਹ ਸਟੱਡੀ ਸੈਂਟਰ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਗਿਆਨ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ। ਇਸ ਪਹਿਲ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਇਤਿਹਾਸ ਬਾਰੇ ਸਿੱਖਿਅਤ ਕਰਨਾ ਤੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਣਾ ਹੈ।
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰੱਖੀ ਗਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਦੀ ਅਗਵਾਈ ਸਬੰਧੀ ਜ਼ਿੰਮੇਵਾਰੀ ਅਦਾ ਕਰਦੇ ਹੋਏ ਸੰਤ-ਮਹਾਂਪੁਰਸ਼ਾਂ, ਧਾਰਮਿਕ ਆਗੂਆਂ ਅਤੇ ਬੁੱਧੀਜੀਵੀਆਂ ਨਾਲ ਸੂਬਾ ਪੱਧਰੀ ਸਮਾਗਮਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ। ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ pic.twitter.com/mWdX0Wb7os
— Adv Harpal Singh Cheema (@HarpalCheemaMLA) January 29, 2026
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਉਦੇਸ਼ ਸੈਮੀਨਾਰਾਂ, ਪ੍ਰਕਾਸ਼ਨਾਂ ਤੇ ਭਾਈਚਾਰਕ-ਅਧਾਰਤ ਪ੍ਰੋਗਰਾਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਖੋਜ, ਸੰਭਾਲ ਤੇ ਪ੍ਰਸਾਰ ਕਰਨਾ ਹੈ।
