AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦੇਵੀ ਤਲਾਬ ਮੰਦਿਰ ‘ਤੇ ਪੱਥਰਬਾਜ਼ੀ ਮਾਮਲੇ ‘ਚ ਸੰਤ ਸਮਾਜ ‘ਚ ਭਾਰੀ ਰੋਸ਼, CP ਬੋਲੇ – 18 ਲੋਕਾਂ ‘ਤੇ ਮਾਮਲਾ ਦਰਜ

ਜਲੰਧਰ ਦੇ ਇਤਿਹਾਸਕ ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਲਾਬ ਮੰਦਿਰ ਪਰਿਸਰ ਵਿੱਚ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ਦੌਰਾਨ ਹੋਈ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਵਿਵਾਦ ਕਾਫ਼ੀ ਗਹਿਰਾ ਗਿਆ ਹੈ। ਸਨਾਤਨ ਸ਼ਰਧਾਲੂਆਂ ਅਤੇ ਸੰਤ ਸਮਾਜ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ।

ਦੇਵੀ ਤਲਾਬ ਮੰਦਿਰ 'ਤੇ ਪੱਥਰਬਾਜ਼ੀ ਮਾਮਲੇ 'ਚ ਸੰਤ ਸਮਾਜ 'ਚ ਭਾਰੀ ਰੋਸ਼, CP ਬੋਲੇ - 18 ਲੋਕਾਂ 'ਤੇ ਮਾਮਲਾ ਦਰਜ
davinder-kumar-jalandhar
| Updated On: 04 Aug 2026 15:39 PM IST
Share

ਜਲੰਧਰ ਦੇ ਇਤਿਹਾਸਕ ਸਿੱਧ ਸ਼ਕਤੀਪੀਠ ਸ਼੍ਰੀ ਦੇਵੀ ਤਲਾਬ ਮੰਦਿਰ ਪਰਿਸਰ ਵਿੱਚ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ਦੌਰਾਨ ਹੋਈ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਵਿਵਾਦ ਕਾਫ਼ੀ ਗਹਿਰਾ ਗਿਆ ਹੈ। ਸਨਾਤਨ ਸ਼ਰਧਾਲੂਆਂ ਅਤੇ ਸੰਤ ਸਮਾਜ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ (CP) ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਘਟਨਾ ਵਾਲੇ ਦਿਨ ਹੀ ਥਾਣਾ ਡਿਵੀਜ਼ਨ ਨੰਬਰ 8 ਦੇ ਐਸ.ਐਚ.ਓ. (SHO) ਦੀ ਸ਼ਿਕਾਇਤ ‘ਤੇ ਦੋਵਾਂ ਧਿਰਾਂ ਦੇ 17 ਤੋਂ 18 ਮੁਲਜ਼ਮਾਂ ਵਿਰੁੱਧ ਇਰਾਦਾ-ਏ-ਕਤਲ (ਧਾਰਾ 307) ਸਮੇਤ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਤਹਿਤ ਧਾਰਾ 295 ਵੀ ਜੋੜੀ ਜਾ ਰਹੀ ਹੈ।

ਸੰਤ ਸਮਾਜ ਅਤੇ ਮੰਦਿਰ ਪ੍ਰਬੰਧਕ ਕਮੇਟੀ ਨੇ ਪ੍ਰਗਟਾਇਆ ਰੋਸ਼

ਭਾਰਤ ਸਾਧੂ ਸਮਾਜ ਦੇ ਮਹੰਤ ਬੰਸੀਦਾਸ ਅਤੇ ਸ਼੍ਰੀ ਦੇਵੀ ਤਲਾਬ ਮੰਦਿਰ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਇੱਕ ਮੰਗ ਪੱਤਰ ਸੌਂਪਿਆ। ਸੰਤਾਂ ਨੇ ਮੰਦਿਰ ਪਰਿਸਰ ਵਿੱਚ ਇੱਟਾਂ-ਪੱਥਰ ਸੁੱਟਣ ਵਾਲੇ ਅਸਮਾਜਿਕ ਅਨਸਰਾਂ ‘ਚੋਂ ਸ਼ਾਮਲ ਮੁਲਜ਼ਮਾਂ ‘ਤੇ ਤੁਰੰਤ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਮਹੰਤ ਬੰਸੀਦਾਸ ਨੇ ਕਿਹਾ ਕਿ ਸ਼੍ਰੀ ਦੇਵੀ ਤਲਾਬ ਮੰਦਿਰ ਦੇਸ਼-ਵਿਦੇਸ਼ ਦੇ ਕਰੋੜਾਂ ਸਨਾਤਨ ਸ਼ਰਧਾਲੂਆਂ ਦੀ ਆਸਥਾ ਦਾ ਮੁੱਖ ਕੇਂਦਰ ਹੈ, ਜਿੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਮਾਤਾ ਸ਼੍ਰੀ ਤ੍ਰਿਪੁਰਮਾਲਿਨੀ ਜੀ ਦੇ ਦਰਸ਼ਨਾਂ ਲਈ ਆਉਂਦੇ ਹਨ। ਅਜਿਹੇ ਪਵਿੱਤਰ ਸਥਾਨ ‘ਤੇ ਇਸ ਤਰ੍ਹਾਂ ਦੀ ਗੁੰਡਾਗਰਦੀ ਅਤੇ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬਿਨਾਂ ਜਾਣਕਾਰੀ ਲੀਕ ਕੀਤੇ ਕੀਤੀ ਤੁਰੰਤ ਕਾਰਵਾਈ

ਪੁਲਿਸ ਕਮਿਸ਼ਨਰ ਨੇ ਸਥਿਤੀ ਸਪੱਸ਼ਟ ਕਰਦਿਆਂ ਦੱਸਿਆ ਕਿ ਮੰਦਿਰ ਪਰਿਸਰ ਵਿੱਚ ਹੋਈ ਘਟਨਾ ਨੇ ਪੂਰੇ ਜਲੰਧਰ ਸ਼ਹਿਰ ਅਤੇ ਸ਼ਰਧਾਲੂਆਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬਿਨਾਂ ਕੋਈ ਜਾਣਕਾਰੀ ਲੀਕ ਕੀਤੇ ਘਟਨਾ ਦੀ ਸ਼ਾਮ ਨੂੰ ਹੀ ਸਖ਼ਤ ਕਾਨੂੰਨੀ ਕਦਮ ਚੁੱਕ ਲਿਆ ਸੀ। ਐਸ.ਐਚ.ਓ. ਖ਼ੁਦ ਮੁੱਦਈ ਬਣੇ ਅਤੇ ਦੋਵਾਂ ਗੁੱਟਾਂ ਵਿਰੁੱਧ ਧਾਰਾ 307 ਤਹਿਤ ਐਫ.ਆਈ.ਆਰ. (FIR) ਦਰਜ ਕੀਤੀ ਗਈ। ਇਸ ਕਾਰਵਾਈ ਨੂੰ ਗੁਪਤ ਇਸ ਲਈ ਰੱਖਿਆ ਗਿਆ ਸੀ ਤਾਂ ਜੋ ਦੋਸ਼ੀ ਸੁਚੇਤ ਹੋ ਕੇ ਫ਼ਰਾਰ ਨਾ ਹੋ ਸਕਣ।

ਮੁਲਜ਼ਮਾਂ ਦੇ ਘਰਾਂ ‘ਤੇ ਪੁਲਿਸ ਦੀ ਨਜ਼ਰ, ਜਲਦ ਹੋਵੇਗੀ ਗ੍ਰਿਫ਼ਤਾਰੀ

ਪੁਲਿਸ ਪ੍ਰਸ਼ਾਸਨ ਅਨੁਸਾਰ, ਨਾਮਜ਼ਦ ਮੁਲਜ਼ਮਾਂ ਦੇ ਘਰਾਂ ‘ਤੇ ਉਸੇ ਦਿਨ ਤੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਹਾਲਾਂਕਿ, ਮੁਲਜ਼ਮ ਆਪਣੇ ਟਿਕਾਣੇ ਛੱਡ ਕੇ ਫ਼ਰਾਰ ਹਨ, ਪਰ ਪੁਲਿਸ ਵੱਲੋਂ ਤਕਨੀਕੀ ਅਤੇ ਰਵਾਇਤੀ ਤਰੀਕਿਆਂ ਨਾਲ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ, ਡੀ.ਜੀ.ਪੀ. ਅਤੇ ਪੁਲਿਸ ਵਿਭਾਗ ਦਾ ਸਪੱਸ਼ਟ ਰੁਖ਼ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।

ਧਾਰਮਿਕ ਸਥਾਨ ਦੀ ਸੁਰੱਖਿਆ ‘ਤੇ ਚਾਰ ਗੁਣਾ ਵੱਧ ਧਿਆਨ

ਸੀ.ਪੀ. ਨੇ ਭਰੋਸਾ ਦਿਵਾਇਆ ਕਿ ਸ਼੍ਰੀ ਦੇਵੀ ਤਲਾਬ ਮੰਦਿਰ ਵਰਗੇ ਪਵਿੱਤਰ ਅਤੇ ਬੇਹੱਦ ਸੰਵੇਦਨਸ਼ੀਲ ਸਥਾਨ ਦੀ ਸੁਰੱਖਿਆ ਨੂੰ ਬਣਾਏ ਰੱਖਣਾ ਪੁਲਿਸ ਦੀ ਚਾਰ ਗੁਣਾ ਵੱਡੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੂਰੀ ਘਟਨਾ ਦੀ ਵੀਡੀਓਗ੍ਰਾਫ਼ੀ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਸੰਤ ਸਮਾਜ ਨੂੰ ਪੂਰਾ ਭਰੋਸਾ ਦਿਵਾਇਆ ਹੈ ਕਿ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਮੁਲਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...